Punjab

ਲੁਧਿਆਣਾ ਪੱਛਮੀ ਨੂੰ ਅੱਜ ਆਪਣਾ ਨਵਾਂ ਵਿਧਾਇਕ ਮਿਲੇਗਾ !

ਪੰਜਾਬ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਅੰਤਿਮ ਨਤੀਜੇ ਐਲਾਨ ਦਿੱਤੇ ਹਨ।

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਅੱਜ 23 ਜੂਨ ਨੂੰ ਸਵੇਰੇ 7 ਵਜੇ ਸ਼ੁਰੂ ਹੋਵੇਗੀ। ਰੁਝਾਨ ਸਵੇਰੇ 9 ਵਜੇ ਤੋਂ ਆਉਣੇ ਸ਼ੁਰੂ ਹੋ ਜਾਣਗੇ। ਗਿਣਤੀ ਕੁੱਲ 14 ਦੌਰਾਂ ਵਿੱਚ ਕੀਤੀ ਜਾਵੇਗੀ ਅਤੇ ਗਿਣਤੀ ਲਈ ਕੁੱਲ 5 ਤੋਂ 7 ਟੇਬਲ ਲਗਾਏ ਜਾ ਰਹੇ ਹਨ। ਖਾਲਸਾ ਕਾਲਜ ਫਾਰ ਵੂਮੈਨ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।

ਪੰਜਾਬ ਦੇ ਚੀਫ਼ ਇਲੈਕਟੋਰਨ ਅਫਸਰ ਦੇ ਅਨੁਸਾਰ ਵੋਟਾਂ ਦੀ ਗਿਣਤੀ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੋਸਟਲ ਬੈਲਟ ਅਤੇ ਈਵੀਐਮ ਦੀ ਗਿਣਤੀ ਚੋਣ ਨਿਰੀਖਕਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਕੀਤੀ ਜਾਵੇਗੀ। ਗਿਣਤੀ ਕੇਂਦਰਾਂ ‘ਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ ਅਤੇ ਹਰ ਗਤੀਵਿਧੀ ‘ਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾਵੇਗੀ। ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਗਿਣਤੀ ਕੇਂਦਰਾਂ ਵਿੱਚ ਸਿਰਫ਼ ਅਧਿਕਾਰਤ ਲੋਕਾਂ ਨੂੰ ਹੀ ਦਾਖਲ ਹੋਣ ਦਿੱਤਾ ਜਾਵੇਗਾ। ਜਿਵੇਂ ਕਿ ਉਮੀਦਵਾਰ, ਉਨ੍ਹਾਂ ਦੇ ਪ੍ਰਤੀਨਿਧੀ, ਮੀਡੀਆ ਕਰਮਚਾਰੀ ਅਤੇ ਚੋਣ ਕਮਿਸ਼ਨ ਦੁਆਰਾ ਅਧਿਕਾਰਤ ਵਿਅਕਤੀ ਜਿਨ੍ਹਾਂ ਕੋਲ ਸਹੀ ਪਛਾਣ ਪੱਤਰ ਹੈ। ਉਮੀਦ ਹੈ ਕਿ ਸਵੇਰੇ 11 ਵਜੇ ਤੱਕ ਚੋਣ ਨਤੀਜਾ ਸਪੱਸ਼ਟ ਹੋ ਜਾਵੇਗਾ ਅਤੇ ਨਵੇਂ ਵਿਧਾਇਕ ਦਾ ਨਾਮ ਸਾਹਮਣੇ ਆ ਜਾਵੇਗਾ।

ਗੁਰਪ੍ਰੀਤ ਗੋਗੀ ਤੋਂ ਬਾਅਦ, ਹੁਣ ਹਲਕਾ ਪੱਛਮੀ ਨੂੰ ਕੱਲ੍ਹ ਆਪਣਾ ਨਵਾਂ ਵਿਧਾਇਕ ਮਿਲੇਗਾ। ਇਸ ਵਾਰ ਵੋਟਿੰਗ ਦੀ ਗੱਲ ਕਰੀਏ ਤਾਂ 194 ਬੂਥਾਂ ਵਿੱਚੋਂ 123 ਅਜਿਹੇ ਸਨ ਜਿੱਥੇ ਔਰਤਾਂ ਦੀ ਵੋਟਿੰਗ 50 ਫੀਸਦ ਤੋਂ ਘੱਟ ਸੀ। ਹਲਕਾ ਪੱਛਮੀ ਵਿੱਚ ਸਿਰਫ਼ 8 ਅਜਿਹੇ ਬੂਥ ਹਨ ਜਿੱਥੇ ਔਰਤਾਂ ਨੇ ਮਰਦਾਂ ਨੂੰ ਪਛਾੜ ਦਿੱਤਾ ਹੈ।

Related posts

‘ਵਿਸਾਖੀ’ ਦੀਆਂ ‘ਇੰਡੋ ਟਾਈਮਜ਼’ ਵਲੋਂ ਸਾਰਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁੱਭਕਾਮਨਾਵਾਂ !

admin

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin