Punjab

ਲੁਧਿਆਣਾ MP ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ

ਲੁਧਿਆਣਾ – ਕਾਂਗਰਸੀ ਐੱਮਪੀ ਤੇ ਵਿਜੀਲੈਂਸ ਅਧਿਕਾਰੀ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਕਮਿਸ਼ਨਰ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਖਿਲਾਫ਼ ਕੀਤੀ ਗਈ ਸ਼ਿਕਾਇਤ ਦੀ ਕਾਰਵਾਈ ਰਿਪੋਰਟ ਮੰਗੀ ਹੈ। ਐੱਮਪੀ ਨੇ ਫੇਸਬੁੱਕ ‘ਤੇ ਵੀਡੀਓ ਅਪਲੋਡ ਕਰ ਕੇ ਕਿਹਾ ਸੀ ਕਿ ਵਰਕਰਾਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ, ਚਾਹੇ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੋ।
ਦਰਅਸਲ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੌਰਾਨ ਐੱਮਪੀ ਰਵਨੀਤ ਬਿੱਟੂ ਦੀ ਵਿਜੀਲੈਂਸ ਅਧਿਕਾਰੀਆਂ ਨਾਲ ਕਹਾਸੁਣੀ ਹੋ ਗਈ ਸੀ ਤੇ ਇਸ ਦੀ ਵੀਡੀਓ ਫੇਸਬੁੱਕ ਪੇਜ ‘ਤੇ ਅਪਲੋਡ ਕੀਤੀ ਗੀ ਸੀ। ਇਸ ਤੋਂ ਬਾਅਦ ਵਿਜੀਲੈਂਸ ਨੇ ਡੀਐੱਸਪੀ ਨੇ ਸਰਕਾਰੀ ਕੰਮਕਾਜ ‘ਚ ਅੜਿੱਕਾ ਡਾਹੁਣ ਤੇ ਅਧਿਕਾਰੀਆਂ ਨੂੰ ਧਮਕਾਉਣ ਦੇ ਦੋਸ਼ ਲਗਾਉਂਦੇ ਹੋਏ ਇਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਨੂੰ ਕੀਤੀ ਸੀ। ਦੋ ਮਹੀਨੇ ਬੀਤਣ ਤੋਂ ਬਾਅਦ ਵੀ ਐੱਮਪੀ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਵਿਜੀਲੈਂਸ ਵਿਭਾਗ ਵੱਲੋਂ ਲਿਖੇ ਗਏ ਪੱਤਰ ‘; ‘ਚ ਕਿਹਾ ਗਿਾ ਕਿ ਡੀਐੱਸਪੀ ਅਸ਼ਵਨੀ ਕੁਮਾਰ ਵੱਲੋਂ ਇਕ ਸ਼ਿਕਾਇਤ ਦਰਜ ਕੀਤੀ ਗਈ ਸੀ। ਇਸ ਵਿਚ ਕਿਹਾ ਗਿਆ ਸੀ ਕਿ ਜਦੋਂ ਟੀਮ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਗਈ ਸੀ ਤਾਂ ਉਨ੍ਹਾਂ ਨੂੰ ਜਨਤਕ ਕਾਰਜ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਆਸ਼ੂ ਨੂੰ ਥਾਣੇ ਲਿਜਾਣ ਤੋਂ ਰੋਕਣ ਦਾ ਵੀ ਯਤਨ ਕੀਤਾ। ਤੁਹਾਨੂੰ ਅਪੀਲ ਹੈ ਕਿ ਇਸ ਮਾਮਲੇ ‘ਚ ਕੀਤੀ ਗਈ ਕਾਰਵਾਈ ਦੀ ਵਿਸਤਾਰਤ ਰਿਪੋਰਟ ਦੀ ਕਾਪੀ ਭੇਜੋ।

Related posts

ਪੰਜਾਬ ਸਰਕਾਰ ਫ਼ਸਲਾਂ ਦੇ ਨੁਕਸਾਨ ਲਈ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ : ਸੰਧਵਾਂ

Bunty

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਲਈ ਸੁਖਦੇਵ ਸਿੰਘ ਢੀਂਡਸਾ ਨੂੰ ਬਰਖਾਸਤ ਕੀਤਾ

Bunty

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

Bunty