India

ਲੇਟਰਲ ਐਂਟਰੀ ਰਾਹੀਂ ਭਰਤੀ ਦਾ ਮਾਮਲਾ: ਭਾਜਪਾ ਸੰਵਿਧਾਨ ਤਬਾਹ ਕਰਨ ਤੇ ਰਾਖਵਾਂਕਰਨ ਖਤਮ ਕਰਨ ’ਤੇ ਤੁਲੀ ਹੋਈ ਹੈ: ਰਾਹੁਲ

ਨਵੀਂ ਦਿੱਲੀ – ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਲੇਟਰਲ ਐਂਟਰੀ ਰਾਹੀਂ ਲੋਕ ਸੇਵਕਾਂ ਦੀ ਭਰਤੀ ਕਾਰਨ ਭਾਜਪਾ ‘ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਭਾਜਪਾ ਦਾ ਰਾਮ ਰਾਜ ਦਾ ਵਿਗੜਿਆ ਰੂਪ ਸੰਵਿਧਾਨ ਨੂੰ ਤਬਾਹ ਕਰਨਾ ਚਾਹੁੰਦਾ ਹੈ ਤੇ ਉਹ ਬਹੁਜਨਾਂ ਦਾ ਰਾਖਵਾਂਕਰਨ ਖੋਹਣਾ ਚਾਹੁੰਦੀ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਐਤਵਾਰ ਨੂੰ ਦੋਸ਼ ਲਾਇਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੀ ਬਜਾਏ ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਰਾਹੀਂ ਜਨਤਕ ਸੇਵਕਾਂ ਦੀ ਭਰਤੀ ਕਰਕੇ ਸੰਵਿਧਾਨ ‘ਤੇ ਹਮਲਾ ਕਰ ਰਹੇ ਹਨ। ਕੇਂਦਰ ਸਰਕਾਰ ਨੇ ਲੇਟਰਲ ਐਂਟਰੀ ਰਾਹੀਂ ਵੱਖ-ਵੱਖ ਕੇਂਦਰੀ ਮੰਤਰਾਲਿਆਂ ਵਿੱਚ ਸੰਯੁਕਤ ਸਕੱਤਰ, ਡਾਇਰੈਕਟਰ ਅਤੇ ਡਿਪਟੀ ਸਕੱਤਰ ਵਰਗੇ ਅਹਿਮ ਅਹੁਦਿਆਂ ‘ਤੇ 45 ਮਾਹਿਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਆਮ ਤੌਰ ‘ਤੇ ਆਲ ਇੰਡੀਆ ਸਰਵਿਸਿਜ਼- ਇੰਡੀਅਨ ਐਡਮਿਨਿਸਟਰੇਟਿਵ ਸਰਵਿਸ (ਆਈਏਐੱਸ), ਇੰਡੀਅਨ ਪੁਲੀਸ ਸਰਵਿਸ (ਆਈਪੀਐੱਸ) ਅਤੇ ਇੰਡੀਅਨ ਫਾਰੈਸਟ ਸਰਵਿਸ (ਆਈਐੱਫਓਐਸ) ਅਤੇ ਹੋਰ ‘ਗਰੁੱਪ ਏ’ ਸੇਵਾਵਾਂ ਦੇ ਅਧਿਕਾਰੀ ਅਜਿਹੀਆਂ ਪੋਸਟਾਂ ‘ਤੇ ਤਾਇਨਾਤ ਹੁੰਦੇ ਹਨ।

Related posts

‘ਇੰਡੀਆ AI ਇਮਪੈਕਟ ਸਮਿਟ 2026’ ਦੌਰਾਨ ਨਰਿੰਦਰ ਮੋਦੀ ਦਾ ਭਾਸ਼ਣ !

admin

ਹੁਣ ਵਿੱਤੀ ਘੁਟਾਲਿਆਂ ਦੇ ਦੋਸ਼ੀ ਗੰਭੀਰ ਅਪਰਾਧੀ ਵਜੋਂ ਨਾਮਜ਼ਦ ਹੋਣਗੇ

admin

ਵਿਸ਼ਵ AI ਬਾਜ਼ਾਰ 2030 ਤੱਕ ਲਗਭਗ 1 ਟ੍ਰਿਲੀਅਨ ਡਾਲਰ ਤੱਕ ਹੋ ਸਕਦਾ

admin