Punjab

ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੀਆਂ ਬਰਾਂਚਾਂ ਦੀ ਅਚਨਚੇਤ ਚੈਕਿੰਗ

ਚੰਡੀਗੜ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਬਾਦ ਦੁਪਹਿਰ ਵਿਭਾਗ ਦੀਆਂ ਪੰਜਾਬ ਸਿਵਲ ਸਕੱਤਰੇਤ-2 ਦੀਆਂ ਤਿੰਨਾਂ ਬਰਾਂਚਾਂ ਦੀ ਅਚਨਚੇਤ ਚੈਕਿੰਗ ਕੀਤੀ।
ਇਸ ਮੌਕੇ ਉਨਾਂ ਬਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤੇ ਉਨਾਂ ਕੇ ਕੰਮਾਂ ਬਾਰੇ ਜਾਇਜ਼ਾ ਲਿਆ। ਉਨਾਂ ਨੇ ਵਿਭਾਗ ਨਾਲ ਸਬੰਧਤ 11 ਤਰਸ ਦੇ ਆਧਾਰ ‘ਤੇ ਨੌਕਰੀ ਦੇ ਮਾਮਲਿਆਂ ਨੂੰ ਜਲਦ ਨਜਿੱਠਣ ਦੇ ਨਿਰਦੇਸ਼ ਵੀ ਦਿੱਤੇ।
ਸ. ਹਰਭਜਨ ਸਿੰਘ ਨੇ ਇਸ ਮੌਕੇ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਅਤੇ ਲੋਕ ਹਿੱਤ ‘ਚ ਸਮੇਂ ਸੀਮਾ ਅਧੀਨ ਕਰਨ ਦੀ ਪ੍ਰੇਰਨਾ ਦਿੱਤੀ। ਉਨਾਂ ਕਿਹਾ ਕਿ ਸਰਕਾਰੀ ਸੇਵਾ ਸਹੀ ਢੰਗ ਨਾਲ ਨਿਭਾਉਣੀ ਤੇ ਭਿ੍ਰਸ਼ਟਾਚਾਰ ਰਹਿਤ ਸੇਵਾ ਕਰਨੀ ਹੀ ਵਿਅਕਤੀ ਦਾ ਨਿਸ਼ਚਾ ਹੋਣਾ ਚਾਹੀਦਾ ਹੈ।
ਲੋਕ ਨਿਰਮਾਣ ਮੰਤਰੀ ਨੇ ਸਰਕਾਰੀ ਇਮਾਰਤਾਂ ਦੀ ਰਿਪੇਅਰ, ਕਰਮਚਾਰੀਆਂ ਦੇ ਏਸੀਪੀ, ਬਕਾਏ, ਪੈਨਸ਼ਨ ਆਦਿ ਕੰਮਾਂ ਦੀ ਇੱਕ ਮੁਕੰਮਲ ਰਿਪੋਰਟ ਇੱਕ ਹਫ਼ਤੇ ‘ਚ ਪੇਸ਼ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਉਨਾਂ ਜਿੱਥੇ ਪੈਡਿੰਗ ਕੰਮ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ, ਉੱਥੇ ਹੀ ਚੰਗੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਸਰਾਹਨਾ ਵੀ ਕੀਤੀ।

Related posts

ਰਾਜਪਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਸਰੰਡਰ ਕਰਨ ਬਾਰੇ ਆਪਣਾ ਬਿਆਨ ਵਾਪਸ ਲੈਣ ਦੀ ਹਦਾਇਤ ਦੇਣ : ਅਕਾਲੀ ਦਲ

Bunty

2015 ‘ਚ ਜੋ ਹੋਇਆ ਉਹ ਗਲਤੀ ਨਹੀਂ ਸਗੋਂ ਗੁਨਾਹ ਸੀ, ਅਜਿਹੇ ਗੁਨਾਹਾਂ ਦੀ ਕੋਈ ਮਾਫੀ ਨਹੀਂ : ਸੁਖਬੀਰ ਬਾਦਲ ਦੀ ਮੁਆਫੀ ‘ਤੇ ‘ਆਪ’

Bunty

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

Bunty