Punjab

ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨਾ ਮੇਰੀ ਸਰਕਾਰ ਦੀ ਮੁੱਖ ਤਰਜੀਹ: ਭਗਵੰਤ ਮਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ।
ਪੰਜਾਬ ਦੇ 28ਵੇਂ ਮੁੱਖ ਮੰਤਰੀ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਸਮੇਂ ਜਸ਼ਨ ਵਰਗਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਹਰ ਪਾਸੇ ਤੇ ਬਾਲਕੋਨੀ ਵਿੱਚ ਖੜੇ ਕਰਮਚਾਰੀਆਂ ਵੱਲੋਂ ਉਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਸਿਵਲ ਸਕੱਤਰੇਤ ਵਿਖੇ ਪੰਜਾਬ ਪੁਲਿਸ ਦੀ 82ਵੀਂ ਬਟਾਲੀਅਨ ਵੱਲੋਂ ਗਾਰਡ ਆਫ ਆਨਰ ਲਿਆ।
ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ, ਪੰਜਾਬ ਵੀਕੇ ਭਾਵੜਾ ਸਮੇਤ ਸੀਨੀਅਰ ਆਈਏਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।
ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਹਾਜਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਕ ਛੋਟੇ ਪਰ ਸਪੱਸ਼ਟ ਸੰਦੇਸ਼ ਵਿਚ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਤਿਹਾਸਕ ਫ਼ਤਵਾ ਦਿੱਤਾ ਹੈ ਅਤੇ ਉਨਾਂ ਦੀ ਸਰਕਾਰ ਲੋਕ ਪੱਖੀ ਨੀਤੀਆਂ ਲਈ ਨਿਰੰਤਰ ਕੰਮ ਕਰੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੇ ਜੀਵਨ ਪੱਧਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਵੀ ਦਿੱਤਾ।

Related posts

ਨਹਿਰਾਂ/ਦਰਿਆਵਾਂ ’ਚ ਨਹਾਉਣ ’ਤੇ 3 ਸਤੰਬਰ ਤੱਕ ਦੀ ਪਾਬੰਦੀ !

admin

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin