Punjab

ਲੋਕ ਪੱਖੀ ਨੀਤੀਆਂ ਨੂੰ ਲਾਗੂ ਕਰਨਾ ਮੇਰੀ ਸਰਕਾਰ ਦੀ ਮੁੱਖ ਤਰਜੀਹ: ਭਗਵੰਤ ਮਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜਮ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ।
ਪੰਜਾਬ ਦੇ 28ਵੇਂ ਮੁੱਖ ਮੰਤਰੀ ਦੇ ਸਕੱਤਰੇਤ ਵਿੱਚ ਦਾਖ਼ਲ ਹੋਣ ਸਮੇਂ ਜਸ਼ਨ ਵਰਗਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਹਰ ਪਾਸੇ ਤੇ ਬਾਲਕੋਨੀ ਵਿੱਚ ਖੜੇ ਕਰਮਚਾਰੀਆਂ ਵੱਲੋਂ ਉਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਮੁੱਖ ਮੰਤਰੀ ਨੇ ਸਿਵਲ ਸਕੱਤਰੇਤ ਵਿਖੇ ਪੰਜਾਬ ਪੁਲਿਸ ਦੀ 82ਵੀਂ ਬਟਾਲੀਅਨ ਵੱਲੋਂ ਗਾਰਡ ਆਫ ਆਨਰ ਲਿਆ।
ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ, ਪੰਜਾਬ ਵੀਕੇ ਭਾਵੜਾ ਸਮੇਤ ਸੀਨੀਅਰ ਆਈਏਐਸ ਅਧਿਕਾਰੀਆਂ ਨੇ ਮੁੱਖ ਮੰਤਰੀ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ।
ਆਪਣੇ ਅਹੁਦੇ ਦਾ ਚਾਰਜ ਸੰਭਾਲਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਹਾਜਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਕ ਛੋਟੇ ਪਰ ਸਪੱਸ਼ਟ ਸੰਦੇਸ਼ ਵਿਚ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਤਿਹਾਸਕ ਫ਼ਤਵਾ ਦਿੱਤਾ ਹੈ ਅਤੇ ਉਨਾਂ ਦੀ ਸਰਕਾਰ ਲੋਕ ਪੱਖੀ ਨੀਤੀਆਂ ਲਈ ਨਿਰੰਤਰ ਕੰਮ ਕਰੇਗੀ। ਮੁੱਖ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕਾਂ ਦੇ ਜੀਵਨ ਪੱਧਰ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਵੀ ਦਿੱਤਾ।

Related posts

ਕੁਲਤਾਰ ਸਿੰਘ ਸੰਧਵਾਂ ਵੱਲੋਂ ਕੈਨੇਡਾ ’ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ’ਚ ਯੋਗਦਾਨ ਪਾਉਣ ਦੀ ਅਪੀਲ ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨਾਲ ਮੀਟਿੰਗਾਂ

Bunty

ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਏ ਗਏ ਵਫ਼ਦ ਮੈਂਬਰਾਂ ਦੀ 9 ਦਸੰਬਰ ਨੂੰ ਹੋਵੇਗੀ ਇਕੱਤਰਤਾ

Bunty

ਖ਼ਾਲਸਾ ਕਾਲਜ ਵਿਖੇ 1947 ਦੀ ਵੰਡ ਨੂੰ ਸਮਰਪਿਤ 9ਵੇਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ-ਮੇਲੇ ਦਾ ਤੀਜਾ ਦਿਨ

admin