India

ਲੋਕ ਸਭਾ ਚੋਣਾਂ ’ਚ ਜਨਤਾ ਨਾਲ ਜੁੜੇ ਮੁੱਦਿਆਂ ਦੀ ਜਿੱਤ ਹੋਈ : ਅਖਿਲੇਸ਼ ਯਾਦਵ

ਲਖਨਊ – ਸਮਾਜਵਾਦੀ ਪਾਰਟੀ (ਸਪਾ) ਮੁਖੀ ਅਖਿਲੇਸ਼ ਯਾਦਵ ਨੇ ਸ਼ਨੀਵਾਰ ਨੂੰ ਕਿਹਾ ਕਿ ਹਾਲ ਹੀ ਵਿਚ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਵਿਚ ਨਕਾਰਾਤਮਕ ਸਿਆਸਤ ਖ਼ਤਮ ਹੋ ਗਈ ਹੈ ਅਤੇ ਸਕਾਰਾਤਮਕ ਸਿਆਸਤ ਦਾ ਦੌਰ ਸ਼ੁਰੂ ਹੋਣ ਨਾਲ ਜਨਤਾ ਨਾਲ ਜੁੜੇ ਮੁੱਦਿਆਂ ਦੀ ਜਿੱਤ ਹੋਈ ਹੈ। ਲਖਨਊ ਸਥਿਤ ਪਾਰਟੀ ਦਫ਼ਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਖਿਲੇਸ਼ ਯਾਦਵ ਨੇ ਕਿਹਾ ਕਿ ਇਕ ਪਾਸੇ ਜਿੱਥੇ ਇੰਡੀਆ ਗਠਜੋੜ ਦੀ ਜਿੱਤ ਹੋਈ ਹੈ ਅਤੇ ਪੀ. ਡੀ. ਏ. (ਪਿਛੜਾ, ਦਲਿਤ ਅਤੇ ਘੱਟ ਗਿਣਤੀ) ਦੀ ਰਣਨੀਤੀ ਦੀ ਜਿੱਤ ਹੋਈ ਹੈ। ਸਪਾ ਚੋਣਾਂ ਵਿਚ ਦੇਸ਼ ਦੀ ਤੀਜੇ ਨੰਬਰ ਦੀ ਪਾਰਟੀ ਬਣ ਕੇ ਉੱਭਰੀ ਹੈ। ਅਖਿਲੇਸ਼ ਨੇ ਕਿਹਾ ਕਿ ਵੱਡੇ ਪੱਧਰ ’ਤੇ ਉਨ੍ਹਾਂ ਦੀ ਪਾਰਟੀ ਨੂੰ ਜਨਤਾ ਦਾ ਸਮਰਥਨ ਮਿਲਿਆ ਹੈ। ਯਾਦਵ ਨੇ ਕਿਹਾ ਕਿ ਸਮਾਜਵਾਦੀਆਂ ਦੀ ਜ਼ਿੰਮੇਵਾਰੀ ਵੀ ਵੱਧ ਗਈ ਹੈ, ਚਾਹੇ ਉਹ ਜਨਤਾ ਨਾਲ ਜੁੜੇ ਮੁੱਦੇ ਚੁੱਕਣੇ ਹੋਣ, ਜਨਤਾ ਦੇ ਹਿੱਤਾਂ ਨੂੰ ਧਿਆਨ ’ਚ ਰੱਖਣਾ ਹੋਵੇ ਜਾਂ ਆਪਣੀ ਗੱਲ ਰੱਖਣੀ ਹੋਵੇ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿਚ ਸਪਾ ਨੇ ਉੱਤਰ ਪ੍ਰਦੇਸ਼ ਦੀਆਂ 80 ’ਚੋਂ 37 ਸੀਟਾਂ ਜਿੱਤੀਆਂ, ਜਦਕਿ ਉਸ ਦੀ ਸਹਿਯੋਗੀ ਕਾਂਗਰਸ ਨੂੰ 6 ਸੀਟਾਂ ਮਿਲੀਆਂ। ਭਾਜਪਾ 33 ਸੀਟਾਂ ’ਤੇ ਹੀ ਜਿੱਤ ਹਾਸਲ ਕਰ ਸਕੀ, ਜਦਕਿ ਉਸ ਦੀ ਸਹਿਯੋਗੀ ਰਾਸ਼ਟਰੀ ਲੋਕ ਦਲ (ਰਾਲੋਦ) ਨੂੰ ਦੋ ਅਤੇ ਅਪਨਾ ਦਲ (ਸੋਨੇਲਾਲ) ਨੂੰ ਇਕ ਸੀਟ ਮਿਲੀ। ਆਜ਼ਾਦ ਸਮਾਜ ਪਾਰਟੀ (ਕਾਂਸ਼ੀਰਾਮ) ਨੇ ਇਕ ਸੀਟ ਜਿੱਤੀ, ਜਦਕਿ ਬਹੁਜਨ ਸਮਾਜ ਪਾਰਟੀ ਇਕ ਵੀ ਸੀਟ ਜਿੱਤਣ ਵਿਚ ਅਸਫਲ ਰਹੀ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin