India

ਲੋਕ ਸਭਾ ਸਪੀਕਰ ਬਿਰਲਾ ਨੇ ਧਨਖੜ ਨਾਲ ਕੀਤੀ ਮੁਲਾਕਾਤ, ਨਕਲ ਉਤਾਰੇ ਜਾਣ ਦੀ ਘਟਨਾ ਤੇ ਚਿੰਤਾ ਪ੍ਰਗਟ ਕੀਤੀ

ਨਵੀਂ ਦਿੱਲੀ  – ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧਵਾਰ ਨੂੰ ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਅਤੇ ਕੁਝ ਸੰਸਦ ਮੈਂਬਰਾਂ ਵਲੋਂ ਉੱਪ ਰਾਸ਼ਟਰਪਤੀ ਦੇ ਸੰਵਿਧਾਨ ਅਹੁਦੇ ਦਾ ’ਅਪਮਾਨ ਕਰਨ’ ਨੂੰ ਲੈ ਕੇ ਆਪਣੀ ਚਿੰਤਾ ਪ੍ਰਗਟ ਕੀਤੀ। ਤ੍ਰਿਣਮੂਲ ਕਾਂਗਰਸ ਦੇ ਨੇਤਾ ਕਲਿਆਣ ਬੈਨਰਜੀ ਨੇ ਸੰਸਦ ਦੇ ਦੋਹਾਂ ਸਦਨਾਂ ਤੋਂ ਵਿਰੋਧੀ ਮੈਂਬਰਾਂ ਦੀ ਮੁਅੱਤਲੀ ਖ਼ਿਲਾਫ਼ ਮੰਗਲਵਾਰ ਨੂੰ ਸੰਸਦ ਦੀਆਂ ਪੌੜ੍ਹੀਆਂ ’ਤੇ ਵਿਰੋਧੀ ਧਿਰ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਧਨਖੜ ਦਾ ਮਜ਼ਾਕ ਉਡਾਇਆ ਸੀ। ਬਿਰਲਾ ਨੇ ਧਨਖੜ ਨਾਲ ਆਪਣੀ ਮੁਲਾਕਾਤ ਦੇ ਵੀਡੀਓ ਨੂੰ ਸੋਸ਼ਲ ਮੀਡੀਆ ਮੰਚ ’ਐਕਸ’ ’ਤੇ ਪੋਸਟ ਕੀਤਾ ਅਤੇ ਲਿਖਿਆ,‘‘ਸੰਸਦ ਕੰਪਲੈਕਸ ’ਚ ਕੁਝ ਮਾਨਯੋਗ ਸੰਸਦ ਮੈਂਬਰਾਂ ਵਲੋਂ ਉੱਪ ਰਾਸ਼ਟਰਪਤੀ ਦੇ ਸੰਵਿਧਾਨਕ ਅਹੁਦੇ ਦਾ ਅਪਮਾਨ ਅਤੇ ਮਜ਼ਾਕ ਬਣਾਉਣ ਦੇ ਮਾਮਲੇ ’ਚ ਉੱਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਪੀਕਰ ਨਾਲ ਮਿਲ ਕੇ ਡੂੰਘੀ ਚਿੰਤਾ ਅਤੇ ਦੁੱਖ ਪ੍ਰਗਟ ਕੀਤਾ।’’
ਉਨ੍ਹਾਂ ਕਿਹਾ,’’ਹੈਰਾਨ ਕਰਨ ਵਾਲੀ ਗੱਲ ਹੈ ਇਕ ਸੰਸਦ ਮੈਂਬਰ ਨੇ ਵੀਡੀਓਗ੍ਰਾਫ਼ੀ ਕਰ ਕੇ ਇਸ ਨਿੰਦਾਯੋਗ ਕੰਮ ਨੂੰ ਉਤਸ਼ਾਹ ਦਿੱਤਾ। ਇਹ ਗਿਰਾਵਟ ਦਾ ਨਵਾਂ ਪੱਧਰ ਹੈ ਅਤੇ ਲੋਕਤੰਤਰ ’ਚ ਵਿਸ਼ਵਾਸ ਰੱਖਣ ਵਾਲਾ ਕੋਈ ਵੀ ਵਿਅਕਤੀ ਇਸ ਦੀ ਕਦੇ ਸ਼ਲਾਘਾ ਨਹੀਂ ਕਰ ਸਕਦਾ।’’ ਲੋਕ ਸਭਾ ਤੋਂ ਮੰਗਲਵਾਰ ਨੂੰ ਵਿਰੋਧੀ ਧਿਰ ਦੇ 49 ਮੈਂਬਰਾਂ ਨੂੰ ਸਦਨ ’ਚ ਤਖ਼ਤੀ ਦਿਖਾਉਣ ਅਤੇ ਆਸਨ ਦੀ ਮਾਣਹਾਨੀ ਦੇ ਦੋਸ਼ ’ਚ ਮੁਅੱਤਲ ਕੀਤਾ ਗਿਆ ਅਤੇ ਦੋਹਾਂ ਸਦਨਾਂ ਦੇ ਹੁਣ ਤੱਕ ਕੁੱਲ 141 ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਿਆ ਹੈ।
ਕੋਰੋਨਾ ਕਾਰਨ ਦੇਸ਼ ਵਿਚ ਇਕ ਵਾਰ ਫਿਰ ਵਿਗੜ ਸਕਦੇ ਹਨ ਹਾਲਾਤ, ਸਿਹਤ ਮੰਤਰੀ ਨੇ ਸੂਬਿਆਂ ਨੂੰ ਕੀਤਾ ਅਲਰਟ
ਤਿਰੂਵਨੰਤਪੁਰਮ 20 ਦਸੰਬਰ (ਚ.ਨ.ਸ.) ਕੋਰੋਨਾ ਨੇ ਇਕ ਵਾਰ ਫਿਰ ਦੇਸ਼ ਨੂੰ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਾਵੀਆ ਦੀ ਅਗਵਾਈ ਹੇਠ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸਾਰੇ ਸੂਬਿਆਂ ਦੇ ਸਿਹਤ ਮੰਤਰੀਆਂ ਦੇ ਨਾਲ-ਨਾਲ ਸੂਬਾ ਸਕੱਤਰ ਵੀ ਮੌਜੂਦ ਸਨ। ਇਸ ਦੌਰਾਨ ਸਾਰੇ ਸੂਬਿਆਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਕੇਰਲ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਲਾਗ ਦੇ 292 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 3 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਬੁੱਧਵਾਰ ਸਵੇਰੇ 8 ਵਜੇ ਤੱਕ ਦੇਸ਼ ਭਰ ’ਚ ਕੋਵਿਡ-19 ਦੇ ਕੁੱਲ 341 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ’ਚੋਂ 292 ਮਾਮਲੇ ਕੇਰਲ ਦੇ ਹਨ। ਮੰਤਰਾਲੇ ਮੁਤਾਬਕ ਸੂਬੇ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 2,041 ਹੋ ਗਈ ਹੈ।
ਕੇਰਲ ਵਿਚ ਪਿਛਲੇ 24 ਘੰਟਿਆਂ ’ਚ ਕੋਵਿਡ-19 ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ’ਚ ਸੂਬੇ ਵਿਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੋਈਆਂ ਮੌਤਾਂ ਦੀ ਕੁੱਲ ਗਿਣਤੀ 72,056 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ, 224 ਮਰੀਜ਼ ਲਾਗ ਮੁਕਤ ਹੋ ਗਏ ਜਾਂ ਸੂਬੇ ਤੋਂ ਬਾਹਰ ਚਲੇ ਗਏ। ਕੁੱਲ ਮਿਲਾ ਕੇ ਹੁਣ ਤੱਕ ਕੁੱਲ 68,37,203 ਮਰੀਜ਼ ਲਾਗ ਮੁਕਤ ਹੋ ਗਏ ਹਨ।
ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਮੰਗਲਵਾਰ ਨੂੰ ਕਿਹਾ ਕਿ ਕੇਰਲ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਬਾਵਜੂਦ, ਚਿੰਤਾ ਦਾ ਕੋਈ ਕਾਰਨ ਨਹੀਂ ਹੈ ਕਿਉਂਕਿ ਰਾਜ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੰਤਰੀ ਨੇ ਇਹ ਵੀ ਕਿਹਾ ਸੀ ਕਿ ਕੋਵਿਡ ਸੰਕਰਮਿਤ ਲੋਕਾਂ ਲਈ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕਰਨ ਅਤੇ ਹਸਪਤਾਲਾਂ ਵਿੱਚ ਵੱਖਰੇ ਵਾਰਡ, ਕਮਰੇ, ਆਕਸੀਜਨ ਬੈੱਡ, ਆਈਸੀਯੂ ਬੈੱਡ ਅਤੇ ਵੈਂਟੀਲੇਟਰਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

Related posts

ਹਾਫਿਜ਼ ਸਈਦ ਦੇ 6 ਅੱਤਵਾਦੀ ਕੋਰਟ ਤੋਂ ਬਰੀ, ਇਮਰਾਨ ਖ਼ਾਨ ਵੀ ਕੱਟੜਪੰਥੀਆਂ ਅੱਗੇ ਝੁਕੇ

Bunty

ਜਬਰ ਜਨਾਹ ਦੇ ਮਾਮਲੇ ‘ਚ ਫਸੇ ਪਦਮਸ਼੍ਰੀ ਊਧਵ ਭਰਾਲੀ

Bunty

ਹਿਮਾਚਲ ’ਚ 6 ਨਵੇਂ ਚੁਣੇ ਵਿਧਾਇਕਾਂ ਨੇ ਚੁੱਕੀ ਸਹੁੰ

Bunty