LiteraturePunjab

‘ਲੋਕ ਸੰਪਰਕ ਪੰਜਾਬ ਦੇ ਹੀਰੇ’ ਪੁਸਤਕ ਜੀ.ਆਰ. ਕੁਮਰਾ ਨੂੰ ਭੇਂਟ

ਲੋਕ ਸੰਪਰਕ ਪੰਜਾਬ ਦੇ ਸੇਵਾ ਮੁਕਤ ਮੁਲਾਜ਼ਮਾਂ ਵਿੱਚੋਂ ਸਭ ਤੋਂ ਸੀਨੀਅਰ ਮੈਂਬਰ ਜੀ.ਆਰ. ਕੁਮਰਾ ਨੂੰ ਆਪਣੀ ਕਿਤਾਬ ਭੇਂਟ ਕਰਦੇ ਹੋਏ ਲੇਖਕ ਉਜਾਗਰ ਸਿੰਘ।

ਪਟਿਆਲਾ –  ‘ਲੋਕ ਸੰਪਰਕ ਪੰਜਾਬ ਦੇ ਹੀਰੇ’ ਪੁਸਤਕ ਪਟਿਆਲਾ ਜਿਲ੍ਹੇ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਵੈਲਫ਼ੇਅਰ ਐਸੋਸੀਏਸ਼ਨ ਦੀ ਮਿਤੀ 4 ਦਸੰਬਰ 2025 ਨੂੰ ਹੋਈ ਮਾਸਕ ਮੀਟਿੰਗ ਦੇ ਵਿੱਚ ਪੁਸਤਕ ਦੇ ਲੇਖਕ ਉਜਾਗਰ ਸਿੰਘ ਨੇ ਲੋਕ ਸੰਪਰਕ ਪੰਜਾਬ ਦੇ ਸੇਵਾ ਮੁਕਤ ਮੁਲਾਜ਼ਮਾਂ ਵਿੱਚੋਂ ਸਭ ਤੋਂ ਸੀਨੀਅਰ ਮੈਂਬਰ ਜੀ.ਆਰ.ਕੁਮਰਾ ਨੂੰ ਭੇਂਟ ਕੀਤੀ।

ਇਸ ਪੁਸਤਕ ਵਿੱਚ ਲੋਕ ਸੰਪਰਕ ਪੰਜਾਬ ਦੇ 71 ਮੈਂਬਰਾਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਦਰਜ ਹੈ, ਜਿਨ੍ਹਾਂ ਨੇ ਆਪਣੀ ਨੌਕਰੀ ਦੌਰਾਨ ਲੋਕ ਸੰਪਰਕ ਵਿਭਾਗ ਵਿੱਚ ਬਿਹਤਰੀਨ ਕੰਮ ਕਰਨ ਤੋਂ ਇਲਾਵਾ ਹੋਰ ਖੇਤਰਾਂ ਵਿੱਚ ਮਹੱਤਵਪੂਰਨ ਪ੍ਰਾਪਤੀਆਂ ਕਰਕੇ ਵਿਭਾਗ ਦਾ ਨਾਮ ਰੌਸ਼ਨ ਕੀਤਾ ਹੈ। ਜੀ.ਆਰ.ਕੁਮਰਾ ਉਨ੍ਹਾਂ ਮੈਂਬਰਾਂ ਵਿੱਚੋਂ ਸਭ ਤੋਂ ਸੀਨੀਅਰ ਹਨ, ਜਿਨ੍ਹਾਂ ਨੇ ਆਪਣੀ ਨੌਕਰੀ ਦੌਰਾਨ ਵਚਨਬੱਧਤਾ ਨਾਲ ਫਰਜ਼ ਨਿਭਾਉਂਦਿਆਂ ਨਾਮਣਾ ਖੱਟਿਆ ਹੈ।

ਇਸ ਮੌਕੇ ‘ਤੇ ਜਿਲ੍ਹਾ ਪਟਿਆਲਾ ਦੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਅਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਸੈਣੀ ਨੇ ਕਿਹਾ ਕਿ ਜੀ. ਆਰ. ਕੁਮਰਾ ਸਿਰੜ੍ਹੀ, ਮਿਹਨਤੀ, ਦ੍ਰਿੜ੍ਹ ਇਰਾਦੇ ਤੇ ਇਮਾਨਦਾਰੀ ਨਾਲ ਆਪਣੇ ਫ਼ਰਜ਼ ਨਿਭਾਉਣ ਦਾ ਮਾਹਿਰ ਗਿਣਿਆਂ ਜਾਂਦਾ ਹੈ।  ਸੁਰਜੀਤ ਸਿੰਘ ਦੁੱਖੀ ਅਤੇ ਕੁਲਜੀਤ ਸਿੰਘ ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਵੀ ਤਸਵੀਰ ਵਿੱਚ ਖੜ੍ਹੇ ਹਨ, ਜਿਨ੍ਹਾਂ ਨੇ ਜੀ.ਆਰ.ਕੁਮਰਾ ਦੀ ਬਿਹਤਰੀਨ ਕਾਰਗੁਜ਼ਾਰੀ ਦੀ ਪ੍ਰਸੰਸਾ ਕੀਤੀ।

Related posts

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

admin

ਅਕਾਲੀ ਦਲ ਵਲੋਂ ਆਮ ਆਦਮੀ ਪਾਰਟੀ ਨੂੰ ਦਿੱਤਾ ਵੱਡਾ ਝਟਕਾ

admin

ਸੰਘਰਸ਼ ਕਮੇਟੀ ਤਲਵੰਡੀ ਸਾਬੋ ਮੋਰਚਾ ਵੱਲੋਂ ਬੀ.ਡੀ.ਪੀ.ਓ.ਝੁਨੀਰ ਨੂੰ ਮੰਗ ਪੱਤਰ

admin