Punjab

ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾਂ ਉਪਰਾਲੇ ਕਰਦੀ ਰਹਾਂਗੀ: ਬੀਬੀ ਮਾਣੂੰਕੇ

ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਅੱਜ ਹਲਕੇ ਦੇ ਲੋੜਵੰਦ ਅਪਾਹਜ਼ ਵਿਅਕਤੀਆਂ ਨੂੰ ਟਰਾਈ-ਸਾਈਕਲ ਵੰਡੇ ਗਏ।

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਅੱਜ ਹਲਕੇ ਦੇ ਲੋੜਵੰਦ ਅਪਾਹਜ਼ ਵਿਅਕਤੀਆਂ ਨੂੰ ਟਰਾਈ-ਸਾਈਕਲ ਵੰਡੇ ਗਏ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਕੁਲਪ੍ਰੀਤ ਸਿੰਘ ਅਤੇ ਐਸ.ਡੀ.ਐਮ.ਜਗਰਾਉਂ ਕਰਨਦੀਪ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਮਾਣੂੰਕੇ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਗਰਾਉਂ ਹਲਕੇ ਦੇ ਬਹੁਤ ਸਾਰੇ ਲੋੜਵੰਦ ਅਪਾਹਜ਼ ਵਿਅਕਤੀਆਂ ਕੋਲ ਟਰਾਈ-ਸਾਈਕਲ ਨਹੀਂ ਹਨ। ਜਿਸ ਕਾਰਨ ਉਹਨਾਂ ਨੂੰ ਆਪਣੇ ਰੋਜ਼ਮਰ੍ਹਾ ਦੇ ਕੰਮਕਾਜ ਕਰਨ ਅਤੇ ਇਧਰ-ਓਧਰ ਆਉਣ-ਜਾਣ ਵਿੱਚ ਭਾਰੀ ਸਮੱਸਿਆ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ। ਇਸ ਲਈ ਸਾਡੀ ਟੀਮ ਵੱਲੋਂ ਲੋੜਵੰਦ ਅਪਾਹਜ਼ ਵਿਅਕਤੀਆਂ ਤੱਕ ਪਹੁੰਚ ਕਰਕੇ ਉਹਨਾਂ ਦੀ ਲਿਸਟ ਤਿਆਰ ਕੀਤੀ ਗਈ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਅੰਗਹੀਣ ਸਰਟੀਫਿਕੇਟ ਮੰਗਵਾਏ ਗਏ। ਪਰੰਤੂ ਕੁੱਝ ਵਿਅਕਤੀਆਂ ਕੋਲ ਸਰਟੀਫਿਕੇਟ ਨਹੀਂ ਸਨ, ਉਹਨਾਂ ਵਿਅਕਤੀਆਂ ਦਾ ਮੈਡੀਕਲ ਚੈਕਅੱਪ ਕਰਵਾਕੇ ਅਪਾਹਜ਼ ਸਰਟੀਫਿਕੇਟ ਬਣਵਾਏ ਗਏ। ਇਸ ਉਪਰੰਤ ਪੰਜਾਬ ਸਰਕਾਰ ਪਾਸੋਂ ਟਰਾਈਸਾਈਕਲ ਮੰਗਵਾਏ ਗਏ ਅਤੇ ਅੱਜ ਲੋੜਵੰਦ ਅਪਾਹਜ਼ ਵਿਅਕਤੀਆਂ ਇਹ ਟਰਾਈਸਾਈਕਲ ਦੇ ਕੇ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਟਰਾਈਸਾਈਕਲ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਅਜ਼ਾਦੀ ਦਿਵਸ ਮੌਕੇ ਵੰਡੇ ਜਾਣੇ ਸਨ, ਪਰੰਤੂ ਕੁੱਝ ਅਪਾਹਜ਼ ਵਿਅਕਤੀਆਂ ਦੇ ਮੈਡੀਕਲ ਸਰਟੀਫਿਕੇਟ ਸਮੇ ਸਿਰ ਪ੍ਰ਼ਾਪਤ ਨਾ ਹੋਣ ਕਾਰਨ ਟਰਾਈਸਾਈਕਲ ਜਾਰੀ ਨਹੀਂ ਹੋ ਸਕੇ ਸਨ। ਇਸ ਲਈ ਅੱਜ ਵਿਧਾਇਕਾ ਮਾਣੂੰਕੇ ਵੱਲੋਂ ਐਸ.ਡੀ.ਐਮ.ਦਫਤਰ ਜਗਰਾਉਂ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਟਰਾਈਸਾਈਕਲ ਤਕਸੀਮ ਕੀਤੇ ਗਏ। ਇਸ ਮੌਕੇ ਵਿਧਾਇਕਾ ਮਾਣੂੰਕੇ ਵੱਲੋਂ ਅਪਾਹਜ਼ ਵਿਅਕਤੀਆਂ ਦੀਆਂ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਹੱਲ ਵੀ ਕਰਵਾਇਆ ਗਿਆ। ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਉਹ ਹਲਕੇ ਦੇ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਪੀ.ਈ.ਓ.ਸੁਰਿੰਦਰ ਕੁਮਾਰ, ਸੁਪਰਡੈਂਟ ਬਿਕਰਮ ਕੁਮਾਰ, ਕੁਲਵਿੰਦਰ ਸਿੰਘ ਕਾਲਾ, ਅਮਰਦੀਪ ਸਿੰਘ ਟੂਰੇ, ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਸਰਪੰਚ ਰੀਤ ਕੌਰ ਅਗਵਾੜ ਲਧਾਈ, ਸਰਪੰਚ ਮਨਦੀਪ ਸਿੰਘ ਮੀਰਪੁਰ ਹਾਂਸ, ਮਾ.ਭੀਮ ਸੈਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ‘ਆਪ’ ਵਲੰਟੀਅਰ ਵੀ ਹਾਜ਼ਰ ਸਨ।

Related posts

ਪੰਜਾਬ ਵਿੱਚ ਹੜ੍ਹਾਂ ਨੇ 37 ਸਾਲਾਂ ਬਾਅਦ ਵੱਡੀ ਤਬਾਹੀ ਮਚਾਈ ਹੈ !

admin

ਪੰਜਾਬ ਦੇ 23 ਜਿਲ੍ਹੇ ਹੜ੍ਹਾਂ ਦੀ ਮਾਰ ਹੇਠ : ਦਿੱਲੀ ਵਿੱਚ ਵੀ ਹਾਲਾਤ ਗੰਭੀਰ !

admin

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin