Punjab

ਲੰਬੀ ਵਿਧਾਨ ਸੀਟ ’ਤੇ ਹੋਵੇਗੀ ਸਾਰਿਆਂ ਦੀ ਨਜ਼ਰ, ਪਿਛਲੀ ਵਾਰ ਬਾਦਲ ਨੇ ਕੈਪਟਨ ਨੂੰ ਸੀ ਹਰਾਇਆ

ਸ਼੍ਰੀ ਮੁਕਤਸਰ ਸਾਹਿਬ – ਚੋਣ ਕਮਿਸ਼ਨ ਨੇ ਬੇਸ਼ੱਕ ਸ਼ਨਿੱਚਰਵਾਰ ਨੂੰ ਚੋਣ ਬਿਗਲ ਵਜਾ ਦਿੱਤਾ ਹੈ ਪਰ ਕਾਂਗਰਸ, ਭਾਜਪਾ ਸਮੇਤ ਵੱਡੀਆਂਂ ਪਾਰਟੀਆਂਂ ਨੇ ਅਜੇ ਤਕ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਹੈ। ਸਿਰਫ਼ ‘ਆਪ’ ਤੇ ਅਕਾਲੀ ਦਲ ਨੇ ਹੀ ਉਮੀਦਵਾਰ ਐਲਾਨੇ ਹਨ। ਆਮ ਆਦਮੀ ਪਾਰਟੀ ਨੇ ਚਾਰਾਂ ਵਿਧਾਨ ਸਭਾ ਹਲਕਿਆ ਤੋਂਂ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਇਸ ਦੇ ਨਾਲ ਹੀ ਅਕਾਲੀ ਦਲ ਨੇ ਮੁਕਤਸਰ, ਮਲੋਟ ਤੇ ਗਿੱਦੜਬਾਹਾ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲੰਬੀ ਵਿਧਾਨ ਸਭਾ ਹਲਕੇ ਤੋਂ ਅਜੇ ਤਕ ਕਿਸੇ ਨਾਂ ਦਾ ਐਲਾਨ ਨਹੀਂ ਹੋਇਆ ਹੈ। ਹਾਲਾਂਕਿ ਜ਼ਿਲੇ ’ਚ ਵੀਆਈਪੀ ਲੰਬੀ ਵਿਧਾਨ ਸਭਾ ਹਲਕੇ ’ਤੇ ਸਾਰਿਆਂ ਦੀਆਂ ਨਜ਼ਰਾਂ ਰਹਿਣਗੀਆਂ।

ਵਿਧਾਨ ਸਭਾ ਚੋਣਾਂ 2017 ‘ਚ ਇੱਥੇ ਦੋ ਦਿੱਗਜਾਂ ਵਿਚਕਾਰ ਮੁਕਾਬਲਾ ਸੀ। ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਇਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਹ ਅਕਾਲੀ ਤੇ ਕਾਂਗਰਸ ਕਿਸ ਨੂੰ ਉਮੀਦਵਾਰ ਵਜੋਂ ਮੈਦਾਨ ‘ਚ ਉਤਾਰਦੇ ਹਨ। ‘ਆਪ’ ਨੇ ਸ੍ਰੀ ਮੁਕਤਸਰ ਸਾਹਿਬ ਤੋਂਂ ਜਗਦੀਪ ਸਿੰਘ ਕਾਕਾ ਬਰਾੜ, ਮਲੋਟ ਤੋਂਂ ਡਾ. ਬਲਜੀਤ ਕੌਰ, ਗਿੱਦੜਬਾਹਾ ਤੋਂਂ ਐਡਵੋਕੇਟ ਪ੍ਰਿਤਪਾਲ ਸ਼ਰਮਾ ਤੇ ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂਂ ਨੂੰ ਮੈਦਾਨ ’ਚ ਉਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਲੋਟ ਤੋਂ ਹਰਪ੍ਰੀਤ ਸਿੰਘ ਕੋਟਭਾਈ ਅਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂਂਨੂੰ ਉਮੀਦਵਾਰ ਐਲਾਨਿਆ ਹੈ।

Related posts

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin