Punjab

ਲੱਖਾ ਸਿਧਾਣਾ ਸਮੇਤ ਨੌਜਵਾਨਾਂ ਤੇ ਕੀਤੇ ਝੂਠੇ ਪਰਚਿਆਂ ਵਿਰੁੱਧ ਕੀਤੀ ਵਿਸ਼ਾਲ ਰੋਸ ਰੈਲੀ ਪੰਜਾਬ ਸਰਕਾਰ ਚਲਦੀ ਹੈ ਦਿੱਲੀ ਤੋਂ : ਲੱਖਾ ਸਿਧਾਣਾ

ਬਠਿੰਡਾ ਰਾਮਪੁਰਾ ਫੂਲ – ਅੱਜ ਪਿੰਡ ਮਹਿਰਾਜ ਵਿਖੇ ਲੱਖੇ ਸਿਧਾਣੇ ਤੇ ਹੋਰ ਪੰਜਾਬ ਵਿੱਚ ਨੌਜਵਾਨਾਂ ਤੇ ਕੀਤੇ ਜਾ ਪਰਚਿਆਂ ਵਿਰੁੱਧ ਇੱਕ ਵਿਸ਼ਾਲ ਰੈਲੀ ਕੀਤੀ ਗਈ ਜਿਸ ਵਿੱਚ ਸਿਮਰਨਜੀਤ ਸਿੰਘ ਮਾਨ ਮੈਂਬਰ ਲੋਕ ਸਭਾ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ , ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਅਮਿਤੋਜ ਮਾਨ, ਭਾਕਿਯੂ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਆਦਿ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਤੇ ਜੰਮ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਸਰਕਾਰ ਦੀ ਕਠਪੁਤਲੀ ਬਣ ਚੁੱਕੀ ਹੈ ਅਤੇ ਦਿੱਲੀ ਦੇ ਇਸ਼ਾਰਿਆਂ ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਖਿਲਾਫ ਨਜਾਇਜ਼ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਆਪਣੇ ਹੱਕ ਦੀ ਆਵਾਜ਼ ਚੁੱਕਣ ਵਾਲਿਆਂ ਨੂੰ ਇਕ ਗੈਂਗਸਟਰ ਦੇ ਰੂਪ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੱਖਾ ਸਿਧਾਣਾ ਨੇ ਕਿਹਾ ਕਿ ਉਹ ਲੋਕਾਂ ਦੇ ਹੱਕਾਂ ਦੀ ਗੱਲ ਕਰ ਰਿਹਾ ਹੈ ਪਰ ਸਰਕਾਰ ਉਸ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਕ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਸ ਵਿਚ ਵਕੀਲ ਅਤੇ ਬੁੱਧੀਜੀਵੀ ਵਰਗ ਦੇ ਲੋਕ ਲਏ ਜਾਣਗੇ ਜੋ ਨੌਜਵਾਨਾਂ ਤੇ ਕੀਤੇ ਜਾ ਰਹੇ ਝੂਠੇ ਪਰਚੇ ਰੱਦ ਕਰਵਾਉਣ ਸਬੰਧੀ ਸੰਘਰਸ਼ ਕਰਨਗੇ। ਇਸ ਸਮੇਂ ਸਿਮਰਨਜੀਤ ਮਾਨ, ਸੁਖਪਾਲ ਖਹਿਰਾ ਅਤੇ ਅੰਮ੍ਰਿਤਪਾਲ ਸਿੰਘ ਨੇ ਵੀ ਪੰਜਾਬ ਤੇ ਕੇਂਦਰ ਸਰਕਾਰ ਦੀ ਸਖਤ ਅਲੋਚਨਾ ਕੀਤੀ ਅਤੇ ਕਿਹਾ ਕਿ ਸਰਕਾਰ ਹਾਲੇ ਤੱਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਇਨਸਾਫ਼ ਤੱਕ ਨਹੀਂ ਦਵਾ ਸਕੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੀ ਮੌਤ ਤੋਂ ਬਾਅਦ ਇੰਡਸਟਰੀ ਸੁੰਨਸਾਨ ਹੋ ਗਈ ਹੈ ਅਤੇ ਅੱਜ ਕੋਈ ਵੀ ਕਲਾਕਾਰ ਸੱਚਾਈ ਬਿਆਨ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ ਜਿਸ ਕਾਰਨ ਪੰਜਾਬ ਦੀ ਜਵਾਨੀ ਬਾਹਰਲੇ ਮੁਲਕਾਂ ਵੱਲ ਭੱਜ ਰਹੀ ਹੈ।
ਇਸ ਮੌਕੇ ਗੁਰਸੇਵਕ ਸਿੰਘ ਜਵਾਹਰਕੇ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕਮਲਜੀਤ ਸਿੰਘ ਬਰਾੜ, ਮਨਦੀਪ ਸਿੰਘ ਮੰਨਾ, ਬਾਬਾ ਹਰਦੀਪ ਸਿੰਘ ਦਲ ਖਾਲਸਾ, ਬੀਬੀ ਸਿਮਰਜੀਤ ਕੌਰ, ਪਰਮਿੰਦਰ ਸਿੰਘ ਬਾਲਿਆਂਵਾਲੀ, ਲਾਡੀ ਢਿੱਲੋਂ ਕਰਾੜਵਾਲਾ ਤੋਂ ਇਲਾਵਾ ਪੰਜਾਬ ਦੇ ਵੱਡੀ ਗਿਣਤੀ ਵਿਚ ਆਗੂ ਅਤੇ ਆਮ ਲੋਕ ਹਾਜਰ ਸਨ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin