India

ਲੱਦਾਖ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਵਾਂਗਚੁਕ ਤੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਨਵੀਂ ਦਿੱਲੀ – ਦਿੱਲੀ ਪੁਲਿਸ ਨੇ ਐਤਵਾਰ ਨੂੰ ਇੱਥੇ ਲੱਦਾਖ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਅਤੇ 20 ਹੋਰ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਵਾਂਗਚੁਕ ਅਤੇ ਉਸ ਦੇ ਨਾਲ ਮਰਨ ਵਰਤ ’ਤੇ ਬੈਠੇ 20 ਤੋਂ 25 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਮੰਦਰ ਮਾਰਗ ਪੁਲਿਸ ਸਟੇਸ਼ਨ ਲਿਜਾਇਆ ਗਿਆ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮੌਕੇ ’ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੇ ਦਲੀਲ ਦਿੱਤੀ ਕਿ ਉਹ ਵਿਰੋਧ ਨਹੀਂ ਕਰ ਰਹੇ ਸਨ, ਸਗੋਂ ਸ਼ਾਂਤੀ ਨਾਲ ਬੈਠੇ ਸਨ।
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਲੱਦਾਖ ਭਵਨ ਦੇ ਬਾਹਰ ਬੈਠਣ ਦੀ ਇਜਾਜ਼ਤ ਨਹੀਂ ਸੀ। ਅਧਿਕਾਰੀ ਨੇ ਕਿਹਾ, ’’ਉਨ੍ਹਾਂ ਨੇ ਜੰਤਰ-ਮੰਤਰ ’ਤੇ ਵਿਰੋਧ ਪ੍ਰਦਰਸ਼ਨ ਲਈ ਅਰਜ਼ੀ ਦਿੱਤੀ ਹੈ।

Related posts

ਜੰਮੂ-ਕਸ਼ਮੀਰ: ਕਾਂਗਰਸ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਪਾਰਟੀ ਵਿਧਾਇਕਾਂ ਵੱਲੋਂ ਮੀਟਿੰਗ

Bunty

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਿੰਗਰਾਜ ਮੰਦਰ ਦੇ ਕੀਤੇ ਦਰਸ਼ਨ, ਕਿਹਾ – ਹਰ ਚੱਟਾਨ ‘ਤੇ ਦੇਖਿਆ ਗਿਆ ਭਾਰਤੀ ਕਾਰੀਗਰੀ ਦਾ ਅਦਭੁਤ ਚਮਤਕਾਰ

Bunty

ਸੈਮ ਪਿਤਰੋਦਾ ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Bunty