India

ਵਧ ਸਕਦੀਆਂ ਰਾਜਾ ਵੜਿੰਗ ਦੀਆਂ ਮੁਸ਼ਕਲਾਂ, ਪ੍ਰੈੱਸ ਕਾਨਫਰੰਸ ਦੌਰਾਨ ਜਾਣੋ ਡਿੰਪੀ ਢਿੱਲੋਂ ਨੇ ਕੀ ਕਿਹਾ

ਬਠਿੰਡਾ – ਨਿਊ ਦੀਪ ਬੱਸ ਕੰਪਨੀ ਦੇ ਸੰਚਾਲਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਹੈ ਕਿ ਟੈਕਸ ਨਾ ਭਰਨ ਦਾ ਹਵਾਲਾ ਦੇ ਕੇ ਪੰਜਾਬ ਸਰਕਾਰ ਵੱਲੋਂ ਬੰਦ ਕੀਤੀਆਂ ਗਈਆਂ ਉਨ੍ਹਾਂ ਦੀਆਂ ਬੱਸਾਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਛੱਡਣ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਉਨ੍ਹਾਂ ਦੇ ਹੱਕ ਵਿਚ ਫੈਸਲਾ ਦਿੱਤਾ ਹੈ। ਬੱਸਾਂ ਬੰਦ ਕਰ ਕੇ ਸੂਬਾ ਸਰਕਾਰ ਤੇ ਟਰਾਂਸਪੋਰਟ ਮੰਤਰੀ ਨੇ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚਾਈ ਗਈ ਹੈ। ਇਸ ਕਾਰਨ ਹੁਣ ਪੰਜਾਬ ਸਰਕਾਰ ਤੇ ਟਰਾਂਸਪੋਰਟ ਮੰਤਰੀ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕਰਨਗੇ।ਉਨ੍ਹਾਂ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਸੂਬਾ ਸਰਕਾਰ ਨੂੰ ਹਰ ਮਹੀਨੇ 3.50 ਕਰੋੜ ਰੁਪਏ ਦਾ ਟੈਕਸ ਅਦਾ ਕਰਦੇ ਹਨ ਜਦਕਿ ਟਰਾਂਸਪੋਰਟ ਮੰਤਰੀ ਇਹ ਸਭ ਜਾਣ-ਬੁੱਝ ਕੇ ਕਰ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਜਦੋਂ ਰਜ਼ੀਆ ਸੁਲਤਾਨਾ ਟਰਾਂਸਪੋਰਟ ਮੰਤਰੀ ਸਨ ਤਾਂ ਉਨ੍ਹਾਂ ਨੇ ਕੋਰੋਨਾ ਕਾਰਨ ਟਰਾਂਸਪੋਰਟਰਾਂ ਨੂੰ ਟੈਕਸ ਛੋਟ ਦੇਣ ਦੀ ਗੱਲ ਕਹੀ ਸੀ, ਵਿੱਤ ਮੰਤਰੀ ਨੇ ਹਾਮੀ ਭਰੀ ਸੀ।ਹੁਣ ਟਰਾਂਸਪੋਰਟ ਮੰਤਰੀ ਨੇ ਇਹ ਮਾਫੀ ਰੱਦ ਕਰ ਦਿੱਤੀ ਹੈ। ਪਹਿਲਾਂ ਉਨ੍ਹਾਂ ਨੇ ਚਾਰ ਕਿਸ਼ਤਾਂ ਵਿਚ ਪੈਸੇ ਦੇਣ ਦੀ ਗੱਲ ਕੀਤੀ ਸੀ ਪਰ ਬਾਅਦ ਵਿਚ ਉਸ ਤੋਂ ਇਨਕਾਰ ਕਰ ਦਿੱਤਾ।ਉਨ੍ਹਾਂ ਦੀਆਂ ਬੱਸਾਂ ਰੋਕ ਦਿੱਤੀਆਂ ਗਈਆਂ ਸਨ ਪਰ ਹੁਣ ਸੁਪਰੀਮ ਕੋਰਟ ਨੇ ਹੱਕ ਵਿੱ ਫੈਸਲਾ ਸੁਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ’ਤੇ ਏਨਾ ਦਬਾਅ ਪਾਇਆ ਗਿਆ ਹੈ ਕਿ ਉਹ ਬੱਸਾਂ ਨੂੰ ਰਵਾਨਾ ਕਰਨ ਤੋਂ ਪਹਿਲਾਂ ਮੰਤਰੀ ਨਾਲ ਗੱਲ ਕਰਨ ਲਈ ਵੀ ਕਹਿੰਦੇ ਹਨ ਜਦਕਿ ਉਹ ਬੱਸਾਂ ਦਾ ਟੈਕਸ ਭਰਨ ਲਈ ਤਿਆਰ ਹਨ ਪਰ ਅਧਿਕਾਰੀ ਬੱਸਾਂ: ਛੱਡਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਕਈ ਅਧਿਕਾਰੀ ਮੰਤਰੀ ਦੇ ਇਸ਼ਾਰੇ ’ਤੇ ਬੱਸਾਂ ਛੱਡਣ ਲਈ ਪੈਸੇ ਦੀ ਮੰਗ ਕਰ ਰਹੇ ਹਨ। ਡਿੰਪੀ ਨੇ ਕਿਹਾ ਕਿ ਉਹ ਗਿੱਦੜਬਾਹ ਹਲਕੇ ਤੋਂ ਚੋਣ ਲੜਨ ਲਈ ਤਿਆਰ ਹਨ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin