Sport

ਵਨਡੇ ਵਿਸ਼ਵ ਕੱਪ 2023 ‘ਚ ਇੰਗਲੈਂਡ ਦੀ ਚੌਥੀ ਹਾਰ

ਨਵੀਂ ਦਿੱਲੀ – ਵਿਸ਼ਵ ਕੱਪ ਦੇ 25ਵੇਂ ਮੈਚ ‘ਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ ਸ਼੍ਰੀਲੰਕਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਵਿਸ਼ਵ ਕੱਪ ਦੇ ਪੰਜ ਮੈਚਾਂ ਵਿੱਚ ਇੰਗਲੈਂਡ ਦੀ ਇਹ ਚੌਥੀ ਹਾਰ ਹੈ। ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 156 ਦੌੜਾਂ ਬਣਾਈਆਂ। ਜਵਾਬ ਵਿੱਚ ਸ਼੍ਰੀਲੰਕਾ ਨੇ ਦੋ ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ ਅਤੇ ਮੈਚ ਅੱਠ ਵਿਕਟਾਂ ਨਾਲ ਜਿੱਤ ਲਿਆ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਸ਼੍ਰੀਲੰਕਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਇੰਗਲੈਂਡ ਨੂੰ 156 ਦੌੜਾਂ ‘ਤੇ ਆਊਟ ਕਰ ਦਿੱਤਾ। ਸਟੋਕਸ (43 ਦੌੜਾਂ) ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਹੀਂ ਕਰ ਸਕਿਆ, ਜਿਸ ਕਾਰਨ ਇੰਗਲੈਂਡ 33.2 ਓਵਰਾਂ ਤੱਕ ਹੀ ਸਿਮਟ ਗਈ। ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ 25.4 ਓਵਰਾਂ ‘ਚ 2 ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਮੈਚ ਜਿੱਤ ਲਿਆ। ਸ਼੍ਰੀਲੰਕਾ ਲਈ ਪਥੁਮ ਨਿਸਾਂਕਾ ਨੇ 77 ਦੌੜਾਂ, ਸਦੀਰਾ ਸਮਰਵਿਕਰਮਾ ਨੇ 65 ਦੌੜਾਂ, ਕੁਸਲ ਪਰੇਰਾ ਨੇ 3 ਦੌੜਾਂ ਤੇ ਕੁਸਲ ਮੇਂਡਿਸ ਨੇ 11 ਦੌੜਾਂ ਬਣਾਈਆਂ। ਇੰਗਲੈਂਡ ਲਈ ਡੇਵਿਡ ਵਿਲੀ ਨੇ 2 ਵਿਕਟਾਂ ਲਈਆਂ।

Related posts

ਯੋਰਪੀਅਨ ਟੀ20 ਪ੍ਰੀਮੀਅਰ ਲੀਗ ਦਾ ਸੀਜ਼ਨ-1 ਦੇ ਮੈਚ ਅਗਸਤ ‘ਚ ਐਮਸਟਰਡਮ, ਈਡਨਬਰਗ ਅਤੇ ਬੈੱਲਫਾਸਟ ‘ਚ ਹੋਣਗੇ !

admin

67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਬਿਹਤਰੀਨ ਕਾਰਗੁਜ਼ਾਰੀ

Bunty

ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਇਲਾਕਾ ਨੋ ਫਲਾਇੰਗ ਜੋਨ ਐਲਾਨਿਆ !

admin