Punjab

ਦਲੇਰੀ ਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ – ਸੁਖਬੀਰ ਬਾਦਲ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜ਼ਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਹਰ ਸੇਵਾਦਾਰ ਦੀ ਸੇਵਾ ਕਰ ਰਹੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਹੋਇਆ। ਇਸ ਦੌਰਾਨ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਨੂੰ ਫੜ੍ਹ ਲਿਆ ਗਿਆ, ਜਿਸ ਦੀ ਪਹਿਚਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ। ਇਸ ਮਾਮਲੇ ‘ਤੇ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ।

ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਸਬੰਧੀ ਸੋਸ਼ਲ਼ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ। ਜਿਸ ’ਚ ਸੁਖਬੀਰ ਸਿੰਘ ਬਾਦਲ ਨੇ ਪੋਸਟ ਲਿਖਕੇ ਕਿਹਾ ਕਿ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ। ਏ. ਐਸ.ਆਈ . ਜਸਵੀਰ ਸਿੰਘ ਅਤੇ ਏ. ਐਸ.ਆਈ . ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin