Breaking NewsLatest NewsPunjab

‘ਵਰਮੀਕੰਪੋਸਟਿੰਗ ਇਕ ਖੇਤੀਬਾੜੀ ਕਾਰੋਬਾਰ’ ਅਤੇ ‘ਖੁੰਬਾਂ ਦੀ ਕਾਸ਼ਤ’ ’ਤੇ 2 ਰੋਜ਼ਾ ਵਰਕਸ਼ਾਪ ਕਰਵਾਈ ਗਈ

ਇਸ ਵਰਕਸ਼ਾਪ ਮੌਕੇ ਡਾ. ਮਹਿਲ ਸਿੰਘ, ਡਾ. ਆਦਰਸ਼ ਪਾਲ ਵਿੱਗ ਨੂੰ ਯਾਦਗਾਰੀ ਚਿੰਨ੍ਹ ਅਤੇ ਪੌਦਾ ਭੇਂਟ ਕਰਦੇ ਹੋਏ ਨਾਲ ਡਾ. ਸੁਰਿੰਦਰ ਕੌਰ, ਡਾ. ਜਸਵਿੰਦਰ ਸਿੰਘ ਤੇ ਹੋਰ। 

ਅੰਮ੍ਰਿਤਸਰ – ਖਾਲਸਾ ਕਾਲਜ ਫਾਰ ਵੂਮੈਨ ਦੇ ਈਕੋ ਕਲੱਬ ਵੱਲੋਂ ਖਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ‘ਵਰਮੀਕੰਪੋਸਟਿੰਗ ਇਕ ਖੇਤੀਬਾੜੀ ਕਾਰੋਬਾਰ ਵਜੋਂ’ ਅਤੇ ‘ਖੁੰਬਾਂ ਦੀ ਕਾਸ਼ਤ’ ਵਿਸ਼ੇ ’ਤੇ ਦੋ ਰੋਜ਼ਾ ਸੈਮੀਨਾਰ—ਕਮ—ਵਰਕਸ਼ਾਪ ਕਰਵਾਈ ਗਈ। ਜਿਸ ’ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਪ੍ਰੋ. (ਡਾ.) ਆਦਰਸ਼ ਪਾਲ ਵਿਗ, ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ), ਅੰਮ੍ਰਿਤਸਰ ਦੇ ਪੌਦਾ ਸੁਰੱਖਿਆ ਵਿਭਾਗ ਦੀ ਪ੍ਰੋਫੈਸਰ ਡਾ. ਆਸਥਾ, ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਖਾਲਸਾ ਕਾਲਜ ਦੇ ਜੀਵ ਵਿਗਿਆਨ ਵਿਭਾਗ ਦੇ ਮੁਖੀ ਡਾ. ਜਸਵਿੰਦਰ ਸਿੰਘ ਅਤੇ ਈਕੋ ਕਲੱਬ ਦੀ ਇੰਚਾਰਜ ਡਾ. ਕੁਮਾਰੀ ਸੀਤਾ ਨੇ ਸ਼ਿਰਕਤ ਕੀਤੀ।

ਇਹ ਪ੍ਰੋਗਰਾਮ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੌਂਸਲ ਅਤੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਜਿਸ ਦੇ ਪਹਿਲੇ ਦਿਨ ਵਰਮੀਕੰਪੋਸਟਿੰਗ ਨੂੰ ਟਿਕਾਊ ਕਾਰੋਬਾਰ ਦੇ ਇਕ ਮੌਕੇ ਵਜੋਂ ਪੇਸ਼ ਕੀਤਾ ਗਿਆ।ਇਸ ਮੌਕੇ ਡਾ. ਵਿਗ ਨੇ ਉਕਤ ਵਿਸ਼ੇ ’ਤੇ ਮਾਹਿਰ ਲੈਕਚਰ ਦਿੱਤਾ।ਜਦਕਿ ਡਾ. ਜਸਵਿੰਦਰ ਸਿੰਘ ਨੇ ਵਿਹਾਰਕ ਪ੍ਰਦਰਸ਼ਨ ਰਾਹੀਂ ਵਿਦਿਆਰਥਣਾਂ ਨੂੰ ਜੈਵਿਕ ਤੌਰ ’ਤੇ ਨਸ਼ਟ ਹੋਣ ਵਾਲੇ ਕੂੜੇ ਤੋਂ ਪੌਸ਼ਟਿਕ ਤੱਤਾਂ ਨਾਲ ਭਰਪੂਰ ਖਾਦ ਤਿਆਰ ਕਰਨ ਦੀ ਪ੍ਰੀਕ੍ਰਿਆ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਇਸ ਦੀ ਵਪਾਰਕ ਵਰਤੋਂ ਦੀਆਂ ਸੰਭਾਵਨਾਵਾਂ ਉਜਾਗਰ ਕੀਤੀਆਂ।

ਦੂਜੇ ਦਿਨ ਡਾ. ਆਸਥਾ ਨੇ ਖੁੰਬਾਂ ਦੀ ਕਾਸ਼ਤ ਬਾਰੇ ਮਾਹਿਰ ਸੈਸ਼ਨ ਲਗਾਇਆ, ਜਿਸ ਤੋਂ ਬਾਅਦ ਵਿਦਿਆਰਥਣਾਂ ਨੂੰ ਵਿਹਾਰਕ ਸਿਖਲਾਈ ਦਿੱਤੀ ਗਈ।ਇਸ ਦੌਰਾਨ ਭਾਗੀਦਾਰਾਂ ਨੇ ਖੁੰਬਾਂ ਦੀ ਕਾਸ਼ਤ ਦੀਆਂ ਤਕਨੀਕਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਟਿਕਾਊ ਉੱਦਮ ਤੇ ਸਵੈ—Wਜ਼ਗਾਰ ਦੇ ਮੌਕਿਆਂ ਬਾਰੇ ਸਮਝ ਵਿਕਸਿਤ ਕੀਤੀ।

ਇਸ ਮੌਕੇ ਡਾ. ਮਹਿਲ ਸਿੰਘ ਨੇ ਹੁਨਰ—ਅਧਾਰਿਤ ਵਰਕਸ਼ਾਪਾਂ ਅਤੇ ਅਨੁਭਵ—ਅਧਾਰਿਤ ਸਿੱਖਿਆ ਪ੍ਰੋਗਰਾਮਾਂ ਦੇ ਵੱਧ ਤੋਂ ਵੱਧ ਆਯੋਜਨ ਦੀ ਲੋੜ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਕਲਾਸਰੂਮ ’ਚ ਦਿੱਤੀ ਜਾਂਦੀ ਸਿੱਖਿਆ ਦੇ ਨਾਲ—ਨਾਲ ਵਿਹਾਰਕ ਤਜਰਬੇ ਨੂੰ ਵੀ ਮਹੱਤਵ ਦੇਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ’ਚ ਵਿਗਿਆਨਕ ਸੋਚ, ਉੱਦਮੀ ਸਮਰੱਥਾ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੇ ਹੁਨਰ ਵਿਕਸਿਤ ਹੋ ਸਕਣ।ਉਨ੍ਹਾਂ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ, ਆਤਮ—ਨਿਰਭਰਤਾ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਨੂੰ ਹੋਰ ਵਧਾਉਣ ਦੀ ਪ੍ਰੇਰਨਾ ਦਿੱਤੀ।

ਇਸ ਮੌਕੇ ਡਾ. ਸੁਰਿੰਦਰ ਕੌਰ ਨੇ ਅਕਾਦਮਿਕ ਸਿੱਖਿਆ ਨਾਲ ਵਿਹਾਰਕ ਸਿਖਲਾਈ ਨੂੰ ਜੋੜਨ ਦੀ ਮਹੱਤਤਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਟਿਕਾਊ ਤਰੀਕਿਆਂ ਨਾਲ ਜੁੜੀ ਸਿਖਲਾਈ ਵਿਦਿਆਰਥੀਆਂ ਨੂੰ ਲਾਭਦਾਇਕ ਹੁਨਰ ਪ੍ਰਦਾਨ ਕਰਦੀ ਹੈ, ਉੱਦਮੀ ਸੋਚ ਨੂੰ ਉਤਸ਼ਾਹਿਤ ਕਰਦੀ ਹੈ ਅਤੇ ਵਾਤਾਵਰਣ ਦੀ ਸੰਭਾਲ ’ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਨੇ ਵਿਦਿਆਰਥਣਾਂ ਨੂੰ ਵਿਗਿਆਨਕ ਗਿਆਨ ਨੂੰ ਵਿਹਾਰਕ ਹੁਨਰਾਂ ਅਤੇ ਹਰੇ—ਭਰੇ ਉੱਦਮਾਂ ’ਚ ਬਦਲਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਾ. ਸੀਤਾ ਨੇ ਕਿਹਾ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਵਾਤਾਵਰਣ ਦੀ ਸਥਿਰਤਾ ਨੂੰ ਆਰਥਿਕ ਮੌਕਿਆਂ ਨਾਲ ਜੋੜਨਾ ਸੀ।ਉਨ੍ਹਾਂ ਵਰਮੀਕੰਪੋਸਟਿੰਗ ਨੂੰ ਜੈਵਿਕ ਕੂੜੇ ਦੇ ਪ੍ਰਬੰਧਨ ਅਤੇ ਖੁੰਬਾਂ ਦੀ ਕਾਸ਼ਤ ਨੂੰ ਹਰੇ—ਭਰੇ ਕਾਰੋਬਾਰ ਵਿਕਸਿਤ ਕਰਨ ਦਾ ਇਕ ਪ੍ਰਭਾਵਸ਼ਾਲੀ ਸਾਧਨ ਦੱਸਿਆ।ਉਨ੍ਹਾਂ ਕਿਹਾ ਕਿ ਈਕੋ ਕਲੱਬ ਭਵਿੱਖ ’ਚ ਵੀ ਵਿਹਾਰਕ ਗਤੀਵਿਧੀਆਂ ਰਾਹੀਂ ਵਿਦਿਆਰਥਣਾਂ ਨੂੰ ਟਿਕਾਊ ਜੀਵਨ—ਸ਼ੈਲੀ ਅਪਣਾਉਣ ਅਤੇ Wਜ਼ਗਾਰ ਦੇ ਨਵੇਂ ਮੌਕੇ ਤਲਾਸ਼ਣ ਲਈ ਉਤਸ਼ਾਹਿਤ ਕਰਦਾ ਰਹੇਗਾ।

ਇਸ ਦੌਰਾਨ ਵਰਮੀਕੰਪੋਸਟਿੰਗ ਅਤੇ ਖੁੰਬਾਂ ਦੀ ਕਾਸ਼ਤ ਰਾਹੀਂ ਸਵੈ—Wਜ਼ਗਾਰ ਦੇ ਮੌਕਿਆਂ ਨੂੰ ਉਜਾਗਰ ਕਰਦਿਆਂ ਵਾਤਾਵਰਣ ਪ੍ਰਤੀ ਜਾਗਰੂਕ, ਹੁਨਰਮੰਦ ਅਤੇ Wਜ਼ਗਾਰ ਪੈਦਾ ਕਰਨ ਦੇ ਸਮਰੱਥ ਨੌਜਵਾਨ ਤਿਆਰ ਕਰਨ ਦੇ ਸੰਕਲਪ ਨੂੰ ਮਜ਼ਬੂਤ ਕੀਤਾ ਗਿਆ।

Related posts

ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ

Bunty

ਇਸਰਾਇਲ ਵਲੋਂ ਫਲਸਤੀਨ ਦੇ ਗਾਜ਼ਾ ਉੱਤੇ ਹਾਈਪਰਸੋਨਿਕ ਮਿਜਾਇਲ ਹਮਲੇ ਦੀ ਨਿੰਦਾ

admin

Punjab Weather: ਪੰਜਾਬ ‘ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ

Bunty