Sport

ਵਰਲਡ ਕੱਪ ਕ੍ਰਿਕਟ ਅੰਡਰ-19: ਆਸਟ੍ਰੇਲੀਆ ਨੂੰ ਹਰਾ ਕੇ ਭਾਰਤ ਫਾਈਨਲ ਪੁੱਜਾ

ਓਸਬੋਰਨ – ਭਾਰਤ ਨੇ ਆਸਟ੍ਰੇਲੀਆ ਨੂੰ 96 ਦੌੜਾਂ ਨਾਲ ਹਰਾ ਕੇ ਲਗਾਤਾਰ ਚੌਥੀ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਕਪਤਾਨ ਯਸ਼ ਢੁੱਲ ਨੇ ਸ਼ਾਨਦਾਰ ਸੈਂਕੜਾ ਜੜਿਆ ਹੈ। ਉਸ ਨੇ 110 ਗੇਂਦਾਂ ‘ਤੇ 110 ਦੌੜਾਂ ਬਣਾਈਆਂ ਅਤੇ ਉਪ ਕਪਤਾਨ ਸ਼ੇਖ ਰਾਸ਼ਿਦ ਨਾਲ 204 ਦੌੜਾਂ ਦੀ ਸਾਂਝੇਦਾਰੀ ਕੀਤੀ। ਰਾਸ਼ਿਦ ਨੇ 108 ਗੇਂਦਾਂ ਵਿੱਚ 94 ਦੌੜਾਂ ਬਣਾਈਆਂ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਇਨ੍ਹਾਂ ਦੋਵਾਂ ਦੀ ਬਦੌਲਤ ਪੰਜ ਵਿਕਟਾਂ ‘ਤੇ 290 ਦੌੜਾਂ ਬਣਾਈਆਂ। ਇਸ ਤੋਂ ਬਾਅਦ ਭਾਰਤੀ ਗੇਂਦਬਾਜ਼ਾਂ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ ਆਸਟ੍ਰੇਲੀਆ ਨੂੰ 41.5 ਓਵਰਾਂ ‘ਚ 194 ਦੌੜਾਂ ‘ਤੇ ਆਊਟ ਕਰ ਦਿੱਤਾ। ਸ਼ਨਿਚਰਵਾਰ ਨੂੰ ਭਾਰਤ ਦਾ ਮੁਕਾਬਲਾ ਇੰਗਲੈਂਡ ਨਾਲ ਹੋਵੇਗਾ।

Related posts

ਪੂਰੇ ਪੰਜਾਬ ਵਿੱਚ ਬਣਨ ਵਾਲੇ 3000 ਤੋਂ ਵੱਧ ਖੇਡ ਮੈਦਾਨਾਂ ਦੀ ਸ਼ੁਰੂਆਤ ਦਾ ਨੀਂਹ ਪੱਥਰ ਰੱਖਿਆ !

admin

ਗਗਨਦੀਪ ਸਿੰਘ ਨੇ ਜ਼ਿਲ੍ਹਾ ਰੈੱਡ ਰਨ 2025 ’ਚ ਪਹਿਲਾ ਇਨਾਮ ਹਾਸਲ ਕੀਤਾ !

admin

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ !

admin