India

ਵਰੁਣ ਗਾਂਧੀ ਨੇ ਬੀਜੇਪੀ ‘ਤੇ ਫਿਰ ਵਿੰਨ੍ਹਿਆ ਨਿਸ਼ਾਨਾ

ਨਵੀਂ ਦਿੱਲੀ – ਉੱਤਰ ਪ੍ਰਦੇਸ਼ ਦੇ ਪੀਲੀਭੀਤ ਤੋਂ ਲੋਕਸਭਾ ਸੰਸਦ ਮੈਂਬਰ ਤੇ ਬੀਜੇਪੀ ਆਗੂ ਵਰੁਣ ਗਾਂਧੀ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਇਕ ਬਾਰੇ ਫਿਰ ਘੇਰਦੇ ਦਿਖਾਈ ਦੇ ਰਹੇ ਹਨ। ਹੁਣ ਵਰੁਣ ਗਾਂਧੀ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਹਿੰਸਾ ਨੂੰ ‘ਹਿੰਦੂ ਸਿੱਖ ਲੜਾਈ’ ਵਿਚ ਬਦਲਣ ਦੀ ਕੋਸ਼ਿਸ਼ ਕੀਤਾ ਜਾ ਰਹੀ ਹੈ।ਇਕ ਟਵੀਟ ਵਿਚ ਵਰੁਣ ਗਾਂਧੀ ਨੇ ਕਿਹਾ, ‘ਲਖੀਮਪੁਰ ਖੀਰੀ ਹਿੰਸਾ ਨੂੰ ‘ਹਿੰਦੂ ਸਿੱਖ ਲੜਾਈ’ ਵਿਚ ਬਦਲਣ ਦੀ ਕੋਸ਼ਿਸ਼ ਕੀਤਾ ਜਾ ਰਹੀ ਹੈ। ਇਹ ਨਾ ਸਿਰਫ ਇੱਕ ਅਨੈਤਿਕ ਅਤੇ ਗਲਤ ਬਿਰਤਾਂਤ ਹੈ, ਬਲਕਿ ਉਨ੍ਹਾਂ ਦੋਸ਼ਾਂ ਨੂੰ ਪੈਦਾ ਕਰਨਾ ਤੇ ਉਨ੍ਹਾਂ ਜ਼ਖ਼ਮਾਂ ਨੂੰ ਮੁੜ ਖੋਲ੍ਹਣਾ ਖ਼ਤਰਨਾਕ ਹੈ ਜੋ ਇੱਕ ਪੀੜ੍ਹੀ ਨੂੰ ਠੀਕ ਕਰਨ ਵਿਚ ਲੱਗੇ ਹਨ। ਸਾਨੂੰ ਛੋਟੇ ਸਿਆਸੀ ਲਾਭਾਂ ਨੂੰ ਰਾਸ਼ਟਰੀ ਏਕਤਾ ਤੋਂ ਉੱਪਰ ਨਹੀਂ ਰੱਖਣਾ ਚਾਹੀਦਾ।’ਇਸ ਤੋਂ ਪਹਿਲਾਂ ਵੀਰਵਾਰ ਨੂੰ ਵਰੁਣ ਗਾਂਧੀ ਨੇ ਟਵਿੱਟਰ ‘ਤੇ ਲਖੀਮਪੁਰ ਖੀਰੀ ਘਟਨਾ ਦੀ ਇੱਕ ਵੀਡੀਓ ਕਲਿੱਪ ਸਾਂਝੀ ਕੀਤੀ ਸੀ, ਜਿਸ ਵਿਚ ਇਕ ਭਾਜਪਾ ਆਗੂ ਦੇ ਕਾਫਲੇ ਦੀ ਇਕ ਐੱਸਯੂਵੀ ਵਿਰੋਧ ਕਰ ਰਹੇ ਕਿਸਾਨਾਂ ਨੂੰ ਕੁਚਲਦੀ ਦਿਖਾਈ ਦੇ ਰਹੀ ਹੈ। ਪੀਲੀਭੀਤ ਤੋਂ ਭਾਜਪਾ ਸੰਸਦ ਮੈਂਬਰ ਨੇ ਕਿਹਾ ਸੀ, ‘ਵੀਡੀਓ ਬਹੁਤ ਸਪੱਸ਼ਟ ਹੈ। ਪ੍ਰਦਰਸ਼ਨਕਾਰੀਆਂ ਨੂੰ ਕਤਲ ਰਾਹੀਂ ਚੁੱਪ ਨਹੀਂ ਕਰਵਾਇਆ ਜਾ ਸਕਦਾ। ਨਿਰਦੋਸ਼ ਕਿਸਾਨਾਂ ਦੀ ਹੱਤਿਆ ਲਈ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ ਤੇ ਹਰ ਕਿਸਾਨ ਦੇ ਮਨ ਵਿਚ ਹੰਕਾਰ ਤੇ ਬੇਰਹਿਮੀ ਦਾ ਸੰਦੇਸ਼ ਆਉਣ ਤੋਂ ਪਹਿਲਾਂ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ।

Related posts

ਉਬੇਰ ਇੰਡੀਆ ਤੇ ਦੱਖਣੀ ਏਸ਼ੀਆ ਦੇ ਪ੍ਰੈਜ਼ੀਡੈਂਟ ਪ੍ਰਭਜੀਤ ਸਿੰਘ !

admin

‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਨਵਾਂ ਫੁਰਮਾਨ ਜਾਰੀ

editor

11 ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ

editor