International

ਵਾਇਨਾਡ ਦੀ ਸੇਵਾ ਉਂਝ ਕਰਾਂਗੀ, ਜਿਵੇਂ ਮਾਂ ਆਪਣੇ ਬੱਚਿਆਂ ਦੀ ਦੇਖਭਾਲ ਕਰਦੀ ਹੈ: ਪ੍ਰਿਅੰਕਾ ਗਾਂਧੀ

ਵਾਇਨਾਡ – ਕਾਂਗਰਸ ਦੀ ਜਨਰਲ ਸਕੱਤਰ ਅਤੇ ਵਾਇਨਾਡ ਲੋਕ ਸਭਾ ਸੀਟ ਤੋਂ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂਡੀਐਫ) ਦੀ ਉਮੀਦਵਾਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਖੇਤਰ ਦੇ ਲੋਕਾਂ ਦੀ ਸੇਵਾ ਕਰਨ ਦੀ ਉਹੀ ਭਾਵਨਾ ਹੈ, ਜਿੰਨੀ ਇੱਕ ਮਾਂ ਆਪਣੇ ਬੱਚਿਆਂ ਪ੍ਰਤੀ ਹੁੰਦੀ ਹੈ। ਪ੍ਰਿਅੰਕਾ ਨੇ ਵਾਇਨਾਡ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਆਪਣੇ ਚੋਣ ਪ੍ਰਚਾਰ ਦੇ ਦੂਜੇ ਪੜਾਅ ਦੇ ਆਖਰੀ ਦਿਨ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਹ ਨਾ ਸਿਰਫ਼ ਸੰਸਦ ‘ਚ ਸਗੋਂ ਹਰ ਪਲੇਟਫਾਰਮ ‘ਤੇ ਵਾਇਨਾਡ ਦੇ ਲੋਕਾਂ ਲਈ ਲੜੇਗੀ। ਕਾਂਗਰਸ ਨੇਤਾ ਨੇ ਆਪਣੇ ਭਰਾ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਵਾਇਨਾਡ ਲਈ ਸ਼ੌਕ ਦਾ ਜ਼ਿਕਰ ਕੀਤਾ ਅਤੇ ਵੋਟਰਾਂ ਨੂੰ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਉਨ੍ਹਾਂ ਦੀ ਸੇਵਾ ਕਰ ਸਕਣ। ਪ੍ਰਿਅੰਕਾ ਗਾਂਧੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ‘ਤੇ ਆਪਣੇ ਦੋਸ਼ਾਂ ਨੂੰ ਦੁਹਰਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਰਾਜਨੀਤੀ ਨੇ ਦੇਸ਼ ਦੇ ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਨੁਕਸਾਨ ਪਹੁੰਚਾਇਆ ਹੈ। ਮਲਪੁਰਮ ਜ਼ਿਲ੍ਹੇ ਦੇ ਇਰਨਾਡ ਅਤੇ ਨੀਲਾਂਬੁਰ ਵਿਧਾਨ ਸਭਾ ਹਲਕਿਆਂ ਦੇ ਅਕਮਪਦਮ ਅਤੇ ਪੋਥੁਕੱਲੂ ਖੇਤਰਾਂ ਵਿਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਵਾਇਨਾਡ ਵਿਚ ਅਪਾਰ ਸੰਭਾਵਨਾਵਾਂ ਦੇ ਬਾਵਜੂਦ, ਖੇਤਰ ਦੇ ਕਿਸਾਨ ਅਤੇ ਛੋਟੇ ਕਾਰੋਬਾਰੀ ਵੀ ਸਰਕਾਰ ਦੇ ਸਹਿਯੋਗ ਦੀ ਘਾਟ ਕਾਰਨ ਕਰਜ਼ੇ ਨਾਲ ਜੂਝ ਰਹੇ ਹਨ।ਕਾਂਗਰਸੀ ਆਗੂ ਨੇ ਇਸ ਦਾ ਕਾਰਨ ਭਾਜਪਾ ਵੱਲੋਂ ਕੀਤੀ ਜਾ ਰਹੀ ਡਰ, ਨਫ਼ਰਤ ਅਤੇ ਵੰਡ ਦੀ ਰਾਜਨੀਤੀ ਨੂੰ ਦੱਸਿਆ ਅਤੇ ਕਿਹਾ ਕਿ ਦੇਸ਼ ਵਿੱਚ ਅਜਿਹੀ ਰਾਜਨੀਤੀ ਦੀ ਲੋੜ ਨਹੀਂ ਹੈ। ਵਾਇਨਾਡ ਹਲਕੇ ਵਿੱਚ ਆਪਣੇ ਪੰਜ ਦਿਨਾਂ ਪ੍ਰਚਾਰ ਦੇ ਪਿਛਲੇ ਚਾਰ ਦਿਨਾਂ ਦੌਰਾਨ ਉਹ ਲਗਾਤਾਰ ਇਨ੍ਹਾਂ ਮੁੱਦਿਆਂ ਨੂੰ ਉਠਾਉਂਦੀ ਰਹੀ ਹੈ।

Related posts

ਕਿ੍ਰਸਮਸ ਅਤੇ ਨਵੇਂ ਸਾਲ ਦੀ ਆਮਦ ਮੌਕੇ ਇਟਲੀ ਪੁਲੀਸ ਪੱਬਾਂ ਭਾਰ

Bunty

ਅਮਰੀਕਾ ਨੇ ਦਿੱਤੀ ਚਿਤਾਵਨੀ, ਰੂਸ ਕਰ ਸਕਦਾ ਹੈ ਯੂਕਰੇਨ ’ਤੇ ਰਸਾਇਣਕ ਹਮਲਾ

Bunty

NATO ‘ਚ ਸ਼ਾਮਲ ਹੋਣ ਲਈ ਅੱਗੇ ਵਧੇ ਫਿਨਲੈਂਡ ਤੇ ਸਵੀਡਨ

Bunty