Punjab

ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਜਾਗਰੂਕਤਾ ਪ੍ਰੋਗਰਾਮ ਦੌਰਾਨ ਡਾ. ਕਰਨਜੀਤ ਸਿੰਘ ਕਾਹਲੋਂ, ਡਾ. ਅਰਵਿੰਦਰ ਕੌਰ ਕਾਹਲੋਂ ਤੇ ਹੋਰ ਸਟਾਫ਼।

ਅੰਮ੍ਰਿਤਸਰ – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ ਵਾਤਾਵਰਣ ਸੰਭਾਲ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ (ਪ੍ਰੋ.) ਡਾ. ਕਰਨਜੀਤ ਸਿੰਘ ਕਾਹਲੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਕਾਮਰਸ ਵਿਭਾਗ ਦੇ ਮੁੱਖੀ ਡਾ. ਅਰਵਿੰਦਰ ਕੌਰ ਕਾਹਲੋਂ ਨੇ ਡਾ. ਦੀਪਕ ਦੇਵਗਨ ਨਾਲ ਮਿਲ ਕੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।

ਇਸ ਮੌਕੇ ਡਾ. ਅਰਵਿੰਦਰ ਕਾਹਲੋਂ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਕਾਲਜ ’ਚ ਪੌਦਿਆਂ ਅਤੇ ਰੁੱਖਾਂ ਦੀ ਲਗਨ ਪ੍ਰਤੀ ਸੰਵੇਦਨਸ਼ੀਲ ਬਣਾਉਂਦਿਆਂ ਕਿਹਾ ਕਿ ਕੁਦਰਤ ਸਾਡੀ ਸਭ ਤੋਂ ਚੰਗੀ ਦੋਸਤ ਹੈ ਅਤੇ ਇਹ ਸਾਨੂੰ ਸਾਡੇ ਰੁਝੇਵਿਆਂ ਤੋਂ ਪੈਦਾ ਹੋਣ ਵਾਲੇ ਤਣਾਅ ਤੋਂ ਮੁਕਤ ਕਰਦੀ ਹੈ। ਉਨ੍ਹਾਂ ਨੇ ਡਾ. ਦੀਪਕ ਦੇਵਗਨ ਵੱਲੋਂ ਉਲੀਕੇ ਉਕਤ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਕਾਲਜ ਦੇ ਬੋਟੈਨੀਕਲ ਗਾਰਡਨ ’ਚ ਪੰਛੀਆਂ ਦੇ ਘਰ ਸਥਾਪਿਤ ਕੀਤੇ ਗਏ ਅਤੇ ਕੈਂਪਸ ’ਚ ਰੁੱਖ ਵੀ ਲਗਾਇਆ ਗਿਆ ਹੈ।

ਇਸ ਮੌਕੇ ਡਾ. ਦੇਵਗਨ ਨੇ ਉਕਤ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦਾ ਯਕੀਨੀ ਦਿਵਾਉਂਦਿਆਂ ਕਿਹਾ ਕਿ ਸੁਸਾਇਟੀ ਵਿਦਿਆਰਥੀਆਂ ’ਚ ਵਾਤਾਵਰਣ ਜਾਗਰੂਕਤਾ ਅਤੇ ਟਿਕਾਊ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾਂ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪੌਦਿਆਂ ਅਤੇ ਰੁੱਖਾਂ ਦੀ ਸੰਭਾਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਟੇਜ ਸੰਚਾਲਨ ਡਾ. ਨਿਧੀ ਸੱਭਰਵਾਲ ਆਏ ਸਮੂੰਹ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਡਾ. ਦਲਜੀਤ ਸਿੰਘ, ਡਾ. ਅਮਨਦੀਪ ਸਿੰਘ, ਪ੍ਰੋ. ਮੀਨੂ ਚੋਪੜਾ, ਡਾ. ਲਵਲੀਨ ਕੌਰ, ਡਾ. ਅਨੁਰੀਤ ਕੌਰ, ਡਾ. ਮਧੂ, ਪ੍ਰੋ. ਗੁਰਪ੍ਰੀਤ ਸਿੰਘ, ਡਾ. ਜਸਦੀਪ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਅਨਿੰਦਿਤਾ ਕੌਰ ਕਾਹਲੋਂ, ਰੂਹਗੁਲਾਬ ਸਿੰਘ, ਡਾ. ਸਾਮੀਆ, ਡਾ. ਅਮਰਬੀਰ ਸਿੰਘ ਭੱਲਾ, ਸ੍ਰੀਮਤੀ ਜਪਨੀਤ ਕੌਰ ਆਦਿ ਮੌਜੂਦ ਸਨ।

Related posts

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

Bunty

450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ

Bunty

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ

Bunty