Breaking NewsLatest NewsPunjab

ਵਾਤਾਵਰਨ ਸਥਿਰਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਮੈਗਾ ‘ਈਕੋ ਫੈਸਟ’ ਆਯੋਜਿਤ

ਖਾਲਸਾ ਕਾਲਜ ਆਫ ਲਾਅ ਵਿਖੇ ਕਰਵਾਏ ਗਏ ਪ੍ਰੋਗਰਾਮ ਮੌਕੇ ਡਾ. ਜਸਪਾਲ ਸਿੰਘ, ਸਟਾਫ ਤੇ ਵਿਦਿਆਰਥੀਆਂ ਦਰਮਿਆਨ ਖੜ੍ਹੇ ਵਿਖਾਈ ਦੇ ਰਹੇ ਹਨ।

ਅੰਮ੍ਰਿਤਸਰ – ਖਾਲਸਾ ਕਾਲਜ ਆਫ ਲਾਅ ਦੇ ਈਕੋ ਕਲੱਬ ਵੱਲੋਂ ਮੈਗਾ ‘ਈਕੋ ਫੈਸਟ’ ਆਯੋਜਿਤ ਕੀਤਾ ਗਿਆ। ਕਾਲਜ ਡਾਇਰੈਕਟਰ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਵਾਤਾਵਰਣ ਦੀ ਸੁਰੱਖਿਆ, ਸਥਿਰਤਾ ਅਤੇ ਰਹਿੰਦ—ਖੂੰਹਦ ਸਮੱਗਰੀ ਦੀ ਰਚਨਾਤਮਕ ਮੁੜ ਵਰਤੋਂ ਨੂੰ ਸਮਰਪਿਤ ਕਰਵਾਏ ਗਏ ਉਕਤ ਸਮਾਗਮ ਦਾ ਆਯੋਜਨ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਦੇ ਬੈਨਰ ਹੇਠ ਕੀਤਾ ਗਿਆ।

ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ. ਐਸ. ਸੀ. ਐਸ. ਟੀ.) ਇਸ ਦੀ ਨੋਡਲ ਏਜੰਸੀ ਸੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ, ਜਿਸ ਦਾ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਡਾ. ਜਸਪਾਲ ਸਿੰਘ ਨੇ ਉਕਤ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਅੱਜ ਵਿਦਿਆਰਥੀਆਂ ਵੱਲੋਂ ਚੁੱਕੇ ਗਏ ਛੋਟੇ—ਛੋਟੇ ਅਤੇ ਸੁਚੇਤ ਕਦਮ ਹੀ ਭਵਿੱਖ ’ਚ ਹਰਿਆ—ਭਰਿਆ, ਸਾਫ਼—ਸੁਥਰਾ ਅਤੇ ਟਿਕਾਊ ਵਾਤਾਵਰਨ ਸਿਰਜਣ ’ਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਕਤ ਫੈਸਟ ’ਚ 50 ਤੋਂ ਵਧੇਰੇ ਵਿਦਿਆਰਥੀਆਂ ਨੇ ਵਾਤਾਵਰਣ—ਕੇਂਦਰਿਤ ਵੱਖ—ਵੱਖ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ, ਜਿਸ ਦਾ ਉਦੇਸ਼ ਸਥਿਰਤਾ ਅਤੇ ਰਚਨਾਤਮਕਤਾ ਰਾਹੀਂ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ।ਉਨ੍ਹਾਂ ਕਿਹਾ ਕਿ ਮੁਕਾਬਲਿਆਂ ’ਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਬਦਲ ਵਜੋਂ ਟੋਟ ਬੈਗ ਸਜਾਉਣਾ, ਰਵਾਇਤੀ ਤੇ ਵਾਤਾਵਰਣ—ਪੱਖੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਮਿੱਟੀ ਦੇ ਗਮਲੇ ਸਜਾਉਣਾ, ਗੱਤੇ ਅਤੇ ਰੀਸਾਈਕਲ ਕੀਤੀ ਰਹਿੰਦ—ਖੂੰਹਦ ਨਾਲ ਡਸਟਬਿਨ ਬਣਾਉਣਾ, ਹਰਿਆਵਲ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਈਕੋ—ਫ੍ਰੈਂਡਲੀ ਬੈਨਰ ਬਣਾਉਣਾ ਅਤੇ ਕੁਦਰਤੀ ਤੌਰ ’ਤੇ ਡਿੱਗੇ ਸੁੱਕੇ ਪੱਤਿਆਂ ਨੂੰ ਇਕੱਠਾ ਕਰਕੇ ਸੁੱਕੇ ਪੱਤਿਆਂ ਤੋਂ ਪਲੇਟਾਂ ਬਣਾਉਣਾ ਸ਼ਾਮਿਲ ਸੀ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਮਾਗਮ ਦਾ ਸੁਚੱਜਾ ਤਾਲਮੇਲ ਈਕੋ ਕਲੱਬ ਦੀ ਇੰਚਾਰਜ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਪਵਨਦੀਪ ਕੌਰ ਵੱਲੋਂ 13 ਮੈਂਬਰੀ ਵਿਦਿਆਰਥੀ ਆਯੋਜਨ ਕਮੇਟੀ ਦੇ ਸਹਿਯੋਗ ਨਾਲ ਕੀਤਾ ਗਿਆ।ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ—ਅਫ਼ਜ਼ਾਈ ਲਈ ਸਮੂਹ ਗਤੀਵਿਧੀਆਂ ਨਾਲ ਸਬੰਧਿਤ ਸਮੱਗਰੀ ਕਾਲਜ ਵੱਲੋਂ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਈਕੋ ਫੈਸਟ ਨੇ ‘ਘਟਾਓ, ਮੁੜ ਵਰਤੋਂ ਕਰੋ ਅਤੇ ਨਵੀਂ ਸੋਚ ਨਾਲ ਮੁੜ ਸਿਰਜੋ’ (ਞਕਦਚਫਕ, ਞਕਚਤਕ ਼ਅਦ ਞਕਜਠ਼ਪਜਅਕ) ਦਾ ਪ੍ਰਭਾਵਸ਼ਾਲੀ ਸੰਦੇਸ਼ ਦਿੰਦਿਆਂ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਵਾਸਤੇ ਪ੍ਰੇਰਿਤ ਕੀਤਾ।

ਇਸ ਸਮਾਗਮ ਮੌਕੇ ਡਾ. ਜਸਪਾਲ ਸਿੰਘ ਵੱਲੋਂ ਸਮੂਹ ਭਾਗੀਦਾਰਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਨ ਦੇ ਨਾਲ—ਨਾਲ ਵੱਖ—ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਅ।ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਪੂਰਨਿਮਾ ਖੰਨਾ, ਡਾ. ਮੋਹਿਤ ਸੈਣੀ, ਡਾ. ਰੇਨੂ ਸੈਣੀ ਅਤੇ ਡਾ. ਗੁਰਜਿੰਦਰ ਕੌਰ ਆਦਿ ਹਾਜ਼ਰ ਸਨ।

Related posts

ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ

Bunty

ਕੈਪਟਨ ਕੱਲ੍ਹ ਨੂੰ ਨਵੀਂ ਪਾਰਟੀ ਦਾ ਐਲਾਨ ਕਰਨਗੇ: ਕਾਂਗਰਸ ਹਾਈਕਮਾਂਡ ਬੇਚੈਨ

admin

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

Bunty