International

ਵਾਪਸੀ ਕਰ ਰਿਹੈ ਕੋਰੋਨਾ? ਪੂਰਬੀ ਏਸ਼ੀਆ ਦੇਸ਼ਾਂ ਨੇ ਹਵਾਈ ਅੱਡਿਆਂ ’ਤੇ ਲਾਗੂ ਕੀਤੇ ਸਖ਼ਤ ਨਿਯਮ

ਸਿੰਗਾਪੁਰ – ਦੇਸ਼ ਅਤੇ ਦੁਨੀਆਂ ਵਿਚ ਕੋਰੋਨਾ ਇਕ ਵਾਰ ਫਿਰ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਮੱਦੇਨਜ਼ਰ, ਦੱਖਣ-ਪੂਰਬੀ ਏਸ਼ੀਆ ਦੀਆਂ ਸਰਕਾਰਾਂ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀ ਦੇ ਉਪਾਅ ਕਰ ਰਹੀਆਂ ਹਨ। ਕਈ ਥਾਵਾਂ ‘’ਤੇ ਕੋਵਿਡ-19 ਨੂੰ ਕੰਟਰੋਲ ਕਰਨ ਲਈ ਪੁਰਾਣੇ ਉਪਾਅ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਸ ਵਿਚ ਹਵਾਈ ਅੱਡੇ ‘’ਤੇ ਲੋਕਾਂ ਲਈ ਤਾਪਮਾਨ ਸਕੈਨਰ ਅਤੇ ਮਾਸਕ ਪਹਿਨਣਾ ਲਾਜ਼ਮੀ ਹੈ।ਪੂਰਬੀ ਏਸ਼ੀਆ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਹਵਾਈ ਅੱਡਿਆਂ ’ਤੇ ਦੁਬਾਰਾ ਮਾਸਕ ਪਹਿਨਣ ਅਤੇ ਬੁਖਾਰ ਵਰਗੇ ਲੱਛਣ ਹੋਣ ‘’ਤੇ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਹੈ। ਰਿਪੋਰਟ ਅਨੁਸਾਰ ਸਰਕਾਰਾਂ ਦਾ ਟੀਚਾ ਕੋਵਿਡ ਦੇ ਰੂਪਾਂ, ਜੋ ਫਲੂ, ਨਮੂਨੀਆ ਅਤੇ ਸਾਹ ਦੀਆਂ ਹੋਰ ਬੀਮਾਰੀਆਂ ਦਾ ਕਾਰਨ ਬਣਦੇ ਹਨ, ਦੇ ਪ੍ਰਸਾਰ ਨੂੰ ਘੱਟ ਕਰਨਾ ਹੈ।ਇਸ ਤੋਂ ਪਹਿਲਾਂ, ਸਿੰਗਾਪੁਰ ਦੇ ਸਿਹਤ ਮੰਤਰਾਲੇ ਨੇ ਕੋਵਿਡ -19 ਦੇ ਤੇਜ਼ੀ ਨਾਲ ਫੈਲਣ ਬਾਰੇ ਚਿੰਤਾ ਜ਼ਾਹਰ ਕੀਤੀ ਸੀ। ਮੰਤਰਾਲੇ ਨੇ ਮੰਨਿਆ ਸੀ ਕਿ ਕੋਵਿਡ 19 ਦੇ ਮਾਮਲਿਆਂ ਵਿਚ ਵਾਧੇ ਦੇ ਕਈ ਕਾਰਨ ਹੋ ਸਕਦੇ ਹਨ। ਸਰਕਾਰ ਨੇ ਇਹ ਵੀ ਚਿੰਤਾ ਜ਼ਾਹਰ ਕੀਤੀ ਕਿ ਸਾਲ ਦੇ ਅੰਤ ਵਿਚ ਯਾਤਰਾ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਯਾਤਰਾ ਅਤੇ ਭਾਈਚਾਰਕ ਸੰਪਰਕ ਵਿਚ ਵਾਧਾ ਹੋਇਆ ਹੈ। ਅਜਿਹੇ ’ਚ ਜੇਕਰ ਕੋਵਿਡ-19 ‘’ਤੇ ਕਾਬੂ ਨਾ ਪਾਇਆ ਗਿਆ ਤਾਂ ਇਹ ਤੇਜ਼ੀ ਨਾਲ ਫੈਲ ਸਕਦਾ ਹੈ।

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin