International

ਵਿਜੇ ਮਾਲਿਆ ਤੇ ਨੀਰਵ ਮੋਦੀ ਦੀ ਜਲਦ ਭਾਰਤ ਵਾਪਸੀ ਦੀ ਸੰਭਾਵਨਾ,

ਬ੍ਰਾਜ਼ੀਲ- ਬ੍ਰਾਜ਼ੀਲ ‘ਚ ਆਯੋਜਿਤ ਜੀ-20 ਸੰਮੇਲਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਬ੍ਰਿਟਿਸ਼ ਹਮਰੁਤਬਾ ਕੀਰ ਸਟਾਰਮਰ ਨਾਲ ਆਪਣੀ ਪਹਿਲੀ ਮੁਲਾਕਾਤ ਬ੍ਰਿਟੇਨ ਤੋਂ ਭਗੌੜੇ ਭਾਰਤੀ ਕਾਰੋਬਾਰੀਆਂ ਵਿਜੇ ਮਾਲਿਆ ਅਤੇ ਨੀਰਵ ਮੋਦੀ ਦੀ ਹਵਾਲਗੀ ਦੀ ਮੰਗ ਕੀਤੀ ਅਤੇ ਬ੍ਰਿਟੇਨ ਵਿਚ ਭਾਰਤ ਦੇ ਆਰਥਿਕ ਅਪਰਾਧੀਆਂ ਦੇ ਮੁੱਦੇ ਨੂੰ ਸੁਲਝਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਹ ਪਹਿਲੀ ਵਾਰ ਸੀ ਜਦੋਂ ਦੋਹਾਂ ਨੇਤਾਵਾਂ ਨੇ ਇਸ ਮੁੱਦੇ ‘ਤੇ ਖੁੱਲ੍ਹ ਕੇ ਚਰਚਾ ਕੀਤੀ ਅਤੇ ਨੀਰਵ ਮੋਦੀ ਅਤੇ ਵਿਜੇ ਮਾਲਿਆ ਵਰਗੇ ਭਗੌੜਿਆਂ ਖਿਲਾਫ ਸਖਤ ਕਾਰਵਾਈ ਦੀ ਜ਼ਰੂਰਤ ‘ਤੇ ਸਹਿਮਤੀ ਪ੍ਰਗਟਾਈ।ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਨਾਲ ਗੱਲ ਕਰਦੇ ਹੋਏ ਨੀਰਵ ਮੋਦੀ ਅਤੇ ਵਿਜੇ ਮਾਲਿਆ ਵਰਗੇ ਭਗੌੜਿਆਂ ਦੀ ਭਾਰਤ ਵਾਪਸੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਜ਼ਰੂਰਤ ਜ਼ਾਹਰ ਕੀਤੀ। ਦੋਵੇਂ ਨੇਤਾ ਇਸ ਗੱਲ ‘ਤੇ ਸਹਿਮਤ ਹੋਏ ਕਿ ਪ੍ਰਵਾਸ ਅਤੇ ਹਵਾਲਗੀ ਨਾਲ ਜੁੜੇ ਮਾਮਲਿਆਂ ਵਿਚ ਤੇਜ਼ੀ ਲਿਆਉਣੀ ਚਾਹੀਦੀ ਹੈ। ਇਸ ਸਬੰਧੀ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ ‘ਤੇ ਵੀ ਗੱਲਬਾਤ ਹੋਈ।ਇੱਥੇ ਦੱਸ ਦੇਈਏ ਕਿ ਮਾਰਚ 2016 ਤੋਂ ਬ੍ਰਿਟੇਨ ਵਿੱਚ ਰਹਿ ਰਹੇ ਅਤੇ ਭਾਰਤ ਹਵਾਲਗੀ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਵਿਜੇ ਮਾਲਿਆ, ਉਸ ਦੀ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨਜ਼ ਨਾਲ ਸਬੰਧਤ 9,000 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਕਰਜ਼ ਡਿਫਾਲਟ ਕੇਸ ਵਿੱਚ ਮੁਲਜ਼ਮ ਹੈ। ਉਥੇ ਹੀ ਭਗੌੜਾ ਹੀਰਾ ਵਪਾਰੀ ਨੀਰਵ ਮੋਦੀ ਪਿਛਲੇ 5 ਸਾਲਾਂ ਤੋਂ ਲੰਡਨ ਦੀ ਜੇਲ੍ਹ ਵਿੱਚ ਬੰਦ ਹੈ। ਉਹ ਭਾਰਤ ਵਿੱਚ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਆਪਣੀ ਹਵਾਲਗੀ ਦੀ ਲੜਾਈ ਹਾਰ ਚੁੱਕਾ ਹੈ।

Related posts

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਨਾਂ ਨੂੰ ਵੀ ਚਿੰਤਾ ‘ਚ ਡੁਬੋ ਦਿੱਤਾ !

admin

ਟਰੰਪ ਦਾ ‘ਗ੍ਰੈਂਡ ਪ੍ਰੋਜੈਕਟ’ : ਕਿਹੋ ਜਿਹਾ ਹੋਵੇਗਾ ‘ਹਾਈਟੈੱਕ ਬੰਕਰ’ ਤੇ ਆਲੀਸ਼ਾਨ ‘ਬਾਲਰੂਮ’ ?

admin

ਇਟਲੀ ‘ਚ 2 ਸਿੱਖਾਂ ਦੇ ਕਤਲ ਤੋਂ ਬਾਅਦ ਵਿਸਾਖੀ ਸਬੰਧੀ ਨਗਰ ਕੀਰਤਨ ਪ੍ਰੋਗ੍ਰਾਮ ਰੱਦ !

admin