Punjab

ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਮੱਲ੍ਹਾਂ ਮਾਰੀਆਂ

ਖਾਲਸਾ ਕਾਲਜ ਆਫ ਲਾਅ ਦੇ ਡਾਇਰੈਕਟਰ—ਕਮ—ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੇਤੂ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ।

ਅੰਮ੍ਰਿਤਸਰ – ਖਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਡਾਇਰੈਕਟਰ—ਕਮ—ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਕਤ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦੇਣ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ. ਏ. ਐਲ. ਐਲ. ਬੀ. ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ’ਚ ਲਵਪ੍ਰੀਤ ਕੌਰ ਅਤੇ ਮਨਜੀਤ ਕੌਰ ਨੇ ਖਾਲਸਾ ਕਾਲਜ ਵਿਖੇ ਕਰਵਾਏ ਗਏ ਦਸਤਾਰ ਬੰਦੀ ਮੁਕਾਬਲੇ ਦੌਰਾਨ ਕ੍ਰਮਵਾਰ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਉਕਤ ਮੁਕਾਬਲੇ ਦੌਰਾਨ ਵੱਖ—ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਮੌਕੇ ਡਾ. ਜਸਪਾਲ ਸਿੰਘ ਨੇ ਉਕਤ ਵਿਦਿਆਰਥਣਾਂ ਨੂੰ ਸ਼ੁਭਇੱਛਾਵਾਂ ਦਿੰਦਿਆਂ ਅਗਾਂਹ ਹੋਰ ਵੀ ਮਿਹਨਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।

Related posts

ਪੰਜਾਬ ’ਚ ਨਸ਼ਿਆਂ ਦੀ ਰੋਕਥਾਮ ਲਈ ਕੇਂਦਰ ਤੋਂ ਮੰਗੇ 600 ਕਰੋੜ ਰੁਪਏ: ਮੁੱਖ-ਮੰਤਰੀ

admin

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ – ਮੁੱਖ ਮੰਤਰੀ

Bunty

ਪੰਜਾਬ ਸਰਕਾਰ ਨੇ ਨੌਜਵਾਨੀ ਨੂੰ ਵਿਰਸੇ ਨਾਲ ਜੋੜਨ ਲਈ ਤੀਆਂ ਦਾ ਰਾਜ ਪੱਧਰੀ ਮੇਲਾ ਧੂਮਧਾਮ ਨਾਲ ਮਨਾਇਆ

Bunty