ਅਮਰੀਕਾ ਦੇ ਉੱਚ ਸਿੱਖਿਆ ਸੰਸਥਾਵਾਂ ਨੇ ਵਿਦੇਸ਼ੀ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ 20 ਜਨਵਰੀ ਤੋਂ ਪਹਿਲਾਂ ਸਰਦੀਆਂ ਦੀਆਂ ਛੁੱਟੀਆਂ ਤੋਂ ਵਾਪਸ ਪਰਤਣ ਦੀ ਸਲਾਹ ਦਿੱਤੀ ਹੈ। ਇਸ ਦਿਨ ਡੋਨਾਲਡ ਟਰੰਪ (Donal Trump) ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ।
ਟਰੰਪ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ
ਮੈਸੇਚਿਊਸਟਸ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਮਆਈਟੀ) ਸਮੇਤ ਹੋਰ ਯੂਨੀਵਰਸਿਟੀਆਂ ਦੀ ਇਹ ਸਲਾਹ ਉਦੋਂ ਆਈ ਹੈ ਜਦੋਂ ਟਰੰਪ ਪ੍ਰਸ਼ਾਸਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੱਡੇ ਪੱਧਰ ‘ਤੇ ਦੇਸ਼ ਨਿਕਾਲਾ ਦੇਣ ਬਾਰੇ ਚਰਚਾ ਕਰ ਰਿਹਾ ਹੈ। ਅੰਦਾਜ਼ਾ ਹੈ ਕਿ ਦੇਸ਼ ਵਿੱਚ ਇੱਕ ਕਰੋੜ ਤੋਂ ਵੱਧ ਗ਼ੈਰਕਾਨੂੰਨੀ ਪ੍ਰਵਾਸੀ ਹਨ।