India

ਵਿਦੇਸ਼ ਮੰਤਰੀ ਦਾ ਦੱਖਣੀ ਅਫ਼ਰੀਕਾ ਦਾ ਦੋ ਦਿਨਾ ਦੌਰਾ ਅੱਜ ਤੋਂ

ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ’ਚ ਹਿੱਸਾ ਲੈਣ ਲਈ 20 ਫ਼ਰਵਰੀ ਤੋਂ ਦੱਖਣੀ ਅਫ਼ਰੀਕਾ ਦਾ ਦੋ ਦਿਨਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ। ਮੀਟਿੰਗ ਦੌਰਾਨ ਵਿਦੇਸ਼ ਮੰਤਰੀ ਵਲੋਂ ਕੁੱਝ ਦੁਵੱਲੀ ਮੀਟਿੰਗਾਂ ਕਰਨ ਦੀ ਸੰਭਾਵਨਾ ਹੈ। ਦੱਖਣੀ ਅਫ਼ਰੀਕਾ ਇਸ ਸਮੇਂ ਇਸ ਪ੍ਰਭਾਵਸ਼ਾਲੀ ਗਰੁੱਪ ਦਾ ਪ੍ਰਧਾਨ ਹੈ।

ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ, ‘‘ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ 20 ਅਤੇ 21 ਫ਼ਰਵਰੀ 2025 ਨੂੰ ਦੱਖਣੀ ਅਫ਼ਰੀਕਾ ਦੇ ਅੰਤਰਰਾਸ਼ਟਰੀ ਸਬੰਧਾਂ ਅਤੇ ਸਹਿਕਾਰਤਾ ਮੰਤਰੀ ਰੋਨਾਲਡ ਲਾਮੋਲਾ ਦੇ ਸੱਦੇ ’ਤੇ ਜੀ-20 ਵਿਦੇਸ਼ ਮੰਤਰੀਆਂ ਦੀ ਮੀਟਿੰਗ (ਐਫ਼ਐਮਐਮ) ਵਿਚ ਸ਼ਾਮਲ ਹੋਣ ਲਈ ਜੋਹਾਨਸਬਰਗ, ਦਖਣੀ ਅਫ਼ਰੀਕਾ ਦਾ ਦੌਰਾ ਕਰਨਗੇ।’’

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

admin

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ

admin