Punjab

ਵਿਧਾਇਕ ਰਮਨ ਅਰੋੜਾ ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ।

ਜਲੰਧਰ, (ਪਰਮਿੰਦਰ ਸਿੰਘ) – ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਧਾਇਕ ਰਮਨ ਅਰੋੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਿਵਲ ਹਸਪਤਾਲ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਦੌਰੇ ਦੌਰਾਨ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਐਕਸ-ਰੇ ਵਿਭਾਗ, ਜਨਮ ਤੇ ਮੌਤ ਰਜਿਸਟ੍ਰੇਸ਼ਨ ਬ੍ਰਾਂਚ ਅਤੇ ਨਸ਼ਾ ਛੁਡਾਊ ਕੇਂਦਰ ਸਮੇਤ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ। ਕ੍ਰਿਟੀਕਲ ਕੇਅਰ ਬਲਾਕ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਪ੍ਰਾਜੈਕਟ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਨਿਰਮਾਣ ਕਾਰਜਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਗੈਸ ਦੀ ਕੋਈ ਕਿੱਲਤ ਨਹੀਂ ਕੁੱਝ ਵਿਅਕਤੀਆਂ ਨੇ ਇੱਕ ਨਕਲੀ ਸੰਕਟ ਪੈਦਾ ਕਰ ਦਿੱਤਾ – ਅਰੋੜਾ

admin

ਡਾ: ਵਿਜੈ ਗਰਗ ਦੀ ਕਿਤਾਬ ‘ਫ੍ਰੌਮ ਫੇਲਰ ਟੂ ਸਕਸੈਸ’ ਰਿਲੀਜ਼

admin