Punjab

ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧੀਆਂ, ਗੈਰ ਜ਼ਮਾਨਤੀ ਵਾਰੰਟ ਜਾਰੀ

ਲੁਧਿਆਣਾ –  ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅੱਜ ਜਬਰ ਜਨਾਹ ਦੇ ਮਾਮਲੇ ਵਿਚ ਲੁਧਿਆਣਾ ਅਦਾਲਤ ਨੇ ਬੈਂਸ ਖਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰਦੇ ਹੋਏ 1 ਦਸੰਬਰ ਨੂੰ ਕੋਰਟ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੀ ਜਾਣਕਾਰੀ ਪਟੀਸ਼ਨਕਰਤਾ ਦੇ ਵਕੀਲ ਹਰੀਸ਼ ਢਾਂਡਾ ਨੇ ਸਾਂਝੀ ਕੀਤੀ।

ਜ਼ਿਕਰਯੋਗ ਹੈ ਕਿ 44 ਸਾਲਾ ਔਰਤ ਨੇ ਵਿਧਾਇਕ ’ਤੇ ਜਬਰ ਜਨਾਹ ਦੇ ਦੋਸ਼ ਲਾਏ ਸਨ। ਔਰਤ ਨੇ ਦੋਸ਼ ਲਾਇਆ ਕਿ ਉਹ ਪ੍ਰਾਪਰਟੀ ਦੇ ਮਾਮਲੇ ਵਿਚ ਵਿਧਾਇਕ ਨੂੰ ਮਿਲੀ ਸੀ। ਉਸ ਨੇ ਮਾਮਲਾ ਸੁਲਝਾਉਣ ਦਾ ਭਰੋਸਾ ਦਿੰਦਿਆਂ ਆਪਣੇ ਦਫ਼ਤਰ ਦੇ ਇਕ ਕਮਰੇ ਵਿਚ ਮੇਰੇ ਨਾਲ ਜਬਰ ਜਨਾਹ ਕੀਤਾ।

ਸਥਾਨਕ ਪੁਲਿਸ ਨੇ ਜਬਰ ਜਨਾਹ ਦੇ ਮਾਮਲੇ ’ਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਛੇ ਹੋਰਨਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਹਾਲਾਂਕਿ ਇਸ ਕੇਸ ’ਚ ਕਿਸੇ ਵੀ ਮੁਲਜ਼ਮ ਦੀ ਹਾਲੇ ਗ੍ਰਿਫ਼ਤਾਰੀ ਨਹੀਂ ਹੋਈ। ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ 7 ਜੁਲਾਈ 2021 ਨੂੰ ਪੁਲਿਸ ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਨੂੰ ਇਸ ਮਾਮਲੇ ’ਚ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਵਿਧਾਇਕ ਨੇ ਅਦਾਲਤ ਦੇ ਉਨ੍ਹਾਂ ਆਦੇਸ਼ਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਵੀ ਦਿੱਤੀ ਸੀ ਪਰ ਹਾਈ ਕੋਰਟ ਨੇ ਬੈਂਸ ਵੱਲੋਂ ਲਾਈ ਗਈ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin