India

ਵਿਧਾਨ ਸਭਾ ਚੋਣਾਂ ਤੋਂ ਬਾਅਦ ਬਣੇਗੀ MSP ਲਈ ਕਮੇਟੀ – ਤੋਮਰ

ਨਵੀਂ ਦਿੱਲੀ – ਕਿਸਾਨ ਅੰਦੋਲਨ ਖ਼ਤਮ ਹੋਣ ਮਗਰੋਂ ਘੱਟੋ-ਘੱਟ ਸਮਰਥਨ ਮੁੱਲ ਲਈ ਕਮੇਟੀ ਬਣਾਉਣ ਦਾ ਵਾਅਦਾ ਸਰਕਾਰ ਹੁਣ ਚੋਣਾਂ ਤੋਂ ਬਾਅਦ ਪੁਗਾਏਗੀ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਵਿਚ ਕਿਹਾ ਕਿ MSP ਕਮੇਟੀ ਵਿਚ ਕਿਸਾਨ ਯੂਨੀਅਨ ਦੇ ਮੈਂਬਰ, ਵਿਗਿਆਨੀ, ਮਾਹਿਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਕਮੇਟੀ ਦਾ ਗਠਨ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਵੇਗਾ। ਨਵੰਬਰ 2021 ਵਿਚ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨ ਐੱਮ. ਐੱਸ. ਪੀ. ਦੀ ਮੰਗ ‘ਤੇ ਡਟੇ ਹੋਏ ਸਨ।

ਤੋਮਰ ਨੇ ਕਿਹਾ ਕਿ 2018-19 ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਕਿ MSP ਨੂੰ ਕਿਸਾਨਾਂ ਲਈ ਲਾਭਕਾਰੀ ਬਣਾਇਆ ਜਾਵੇ। ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਵਿੱਚੋਂ ਵੀ 14-15 ਅਜਿਹੀਆਂ ਸਿਫ਼ਾਰਸ਼ਾਂ ਸਨ ਜਿਨ੍ਹਾਂ ਨੂੰ ਜੀਓਐਮ (ਮੰਤਰੀ ਸਮੂਹ) ਨੇ ਢੁਕਵੀਆਂ ਨਹੀਂ ਸਮਝਿਆ। ਇੱਕ ਸਿਫਾਰਿਸ਼ ਇਹ ਵੀ ਸੀ ਕਿ ਮੁਨਾਫੇ ਦਾ 50 ਫੀਸਦੀ ਐਮਐਸਪੀ ‘ਤੇ ਐਲਾਨਿਆ ਜਾਵੇ, ਇਸ ਨੂੰ ਨਹੀਂ ਮੰਨਿਆ ਗਿਆ ਸੀ। ਪ੍ਰਧਾਨ ਮੰਤਰੀ ਨੇ 2018-19 ਵਿੱਚ ਇਸ ਨੂੰ ਸਵੀਕਾਰ ਕੀਤਾ ਸੀ ਅਤੇ ਹੁਣ ਐਮਐਸਪੀ ਵਧ ਕੇ ਮਿਲ ਰਹੀ ਹੈ। ਪਿਛਲੇ 7 ਸਾਲਾਂ ਤੋਂ ਐਮਐਸਪੀ ‘ਤੇ ਪਹਿਲਾਂ ਤੋਂ ਦੁੱਗਣੇ ਰੇਟ ਦਿੱਤੇ ਗਏ ਹਨ। ਬਜਟ ਵਿੱਚ ਵੀ 2 ਲੱਖ 37 ਹਜ਼ਾਰ ਕਰੋੜ ਰੁਪਏ ਕਿਸਾਨਾਂ ਨੂੰ ਲਾਹੇਵੰਦ ਭਾਅ ਲਈ ਦਿੱਤੇ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।

Related posts

ਭਾਰਤ ਵਲੋਂ 32,000 ਫੁੱਟ ਦੀ ਉਚਾਈ ‘ਤੇ ਸਵਦੇਸ਼ੀ ਫੌਜੀ ਲੜਾਈ ਪੈਰਾਸ਼ੂਟ ਪ੍ਰਣਾਲੀ ਦਾ ਸਫਲਤਾਪੂਰਵਕ ਟੈਸਟ

admin

ਭਾਰਤੀ ਫੌਜ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕਰਨ ਲਈ ਦੋ ਸੌਦਿਆਂ ਨੂੰ ਅੰਤਿਮ ਰੂਪ ਦਿੱਤਾ

admin

Emirates Illuminates Skies with Diwali Celebrations Onboard and in Lounges

admin