ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਤਿਕਾਰਯੋਗ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ (104 ਸਾਲ) ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਜਗਦੀਸ਼ ਪ੍ਰਸ਼ਾਦ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਸੰਧਵਾਂ ਨੇ ਉਨ੍ਹਾਂ ਦੇ ਗ੍ਰਹਿ ਕੋਟਕਪੂਰਾ ਸ਼ਹਿਰ ਵਿਖੇ ਪਹੁੰਚ ਕੇ ਇਸ ਮਹਾਨ ਰੂਹ ਨੂੰ ਸਤਿਕਾਰ ਭੇਟ ਕੀਤਾ ਤੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ।
ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।