Punjab

ਵਿਰੋਧੀ ਧਿਰ ਦੇ ਨੇਤਾ ਚੀਮਾ ਨੇ ਕਿਹਾ- ਮੁੱਖ ਮੰਤਰੀ ਵੱਲੋਂ ਰੇਤ ਮਾਫੀਆ ਨੂੰ ਨੱਥ ਪਾਉਣਾ ਮੁਸ਼ਕਲ

ਚੰਡੀਗੜ੍ਹ – ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ‘ਰੇਤ ਮਾਫੀਆ ਮਿਲਣ ਦੀ ਕੋਸ਼ਿਸ਼ ਨਾ ਕਰਨ’ ਦਾ ਬਿਆਨ ਫੇਲ੍ਹ ਹੋ ਗਿਆ ਹੈ। ਚੀਮਾ ਨੇ ਕਿਹਾ ਕਿ ਹੁਣ ਜਦੋਂ ਮਾਈਨਿੰਗ ਮਾਫੀਆ ਦਾ ਸਰਗਨਾ ਹੀ ਕੈਬਨਿਟ ਮੀਟਿੰਗ ਵਿਚ ਬੈਠ ਗਿਆ ਹੈ ਤਾਂ ਮੁੱਖ ਮੰਤਰੀ ਚੰਨੀ ਦਾ ਰੇਤ ਮਾਫ਼ੀਆ ਨੂੰ ਨੱਥ ਪਾਉਣ ਵਾਲਾ ਦਾਅਵਾ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਹੈ।

ਚੀਮਾ ਨੇ ਤਰਕ ਦਿੱਤਾ ਕਿ ਦਾਗ਼ੀ ਮੰਤਰੀਆਂ ਦਾ ਵਿਰੋਧ ਕੇਵਲ ਵਿਰੋਧੀ ਧਿਰ ਹੋਣ ਕਰਕੇ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਵੱਲੋਂ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਵੀ ‘ਆਪ’ ਦੇ ਦੋਸ਼ਾਂ ਦੀ ਪੁਸ਼ਟੀ ਕਰਦੀ ਹੈ। ਚੀਮਾ ਨੇ ਕਿਹਾ ਕਿ ਜੇ ਚੰਨੀ ਆਪਣੇ ਦਾਅਵੇ ’ਤੇ ਕਾਇਮ ਰਹਿੰਦੇ ਤਾਂ ਕਿਸੇ ਵੀ ਕੀਮਤ ’ਤੇ ਦਾਗ਼ੀ ਮੰਤਰੀਆਂ ਨੂੰ ਕੈਬਨਿਟ ਵਿਚ ਨਾ ਸ਼ਾਮਲ ਕਰਦੇ। ਉਨ੍ਹਾਂ ਕਿਹਾ ਕਿ ਭਾਰਤ ਭੂਸ਼ਨ ਆਸ਼ੂ, ਰਾਣਾ ਗੁਰਜੀਤ ਸਿੰਘ, ਰਾਜਾ ਵੜਿੰਗ ਤੇ ਗੁਰਕੀਰਤ ਕੋਟਲੀ ਦੀ ਕੈਬਨਿਟ ਵਿਚ ਐਂਟਰੀ ਨੇ ਚੰਨੀ, ਸਿੱਧੂ ਤੇ ਗਾਂਧੀ ਪਰਿਵਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ। ਚੀਮਾ ਨੇ ਚੰਨੀ ਸਰਕਾਰ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ ਕਿ ਜੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਤਾਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਸੂਬਾ ਪੱਧਰੀ ਸੰਘਰਸ਼ ਕਰੇਗੀ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin