India

ਵਿਰੋਧੀ ਧਿਰ ਨੇ ਰਾਜ ਸਭਾ ਦੇ ਚੇਅਰਮੈਨ ਖ਼ਿਲਾਫ਼ ਲਿਆਂਦਾ ਬੇਭਰੋਸਗੀ ਮਤਾ

ਨਵੀਂ ਦਿੱਲੀ – ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਨੇ ਮੰਗਲਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵਿਰੁੱਧ ਬੇਭਰੋਸਗੀ ਮਤਾ ਲਿਆਉਣ ਦਾ ਨੋਟਿਸ ਦਿੱਤਾ ਹੈ। ਇਹ ਨੋਟਿਸ ਰਾਜ ਸਭਾ ਦੇ ਸਕੱਤਰ ਜਨਰਲ ਪੀਸੀ ਮੋਦੀ ਨੂੰ ਸੌਂਪਿਆ ਗਿਆ ਹੈ। ਕਰੀਬ 60 ਸੰਸਦ ਮੈਂਬਰਾਂ ਨੇ ਨੋਟਿਸ ‘ਤੇ ਦਸਤਖਤ ਕੀਤੇ ਹਨ। ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੇ ਚੇਅਰਮੈਨ ਧਨਖੜ ‘ਤੇ ਪੱਖਪਾਤ ਦਾ ਦੋਸ਼ ਲਗਾਇਆ ਹੈ।

ਕਾਂਗਰਸ ਨੂੰ ਆਰਜੇਡੀ, ਟੀਐਮਸੀ, ਸੀਪੀਆਈ (ਐਮ), ਜੇਐਮਐਮ, ਆਪ ਤੇ ਡੀਐਮਕੇ ਦਾ ਸਮਰਥਨ ਹੈ। ਨੋਟਿਸ ‘ਤੇ ਵਿਰੋਧੀ ਧਿਰ ਦੇ ਕਰੀਬ 60 ਸੰਸਦ ਮੈਂਬਰਾਂ ਦੇ ਦਸਤਖਤ ਹਨ। ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਰਾਜ ਸਭਾ ਦੇ ਚੇਅਰਮੈਨ ‘ਤੇ ਪੱਖਪਾਤ ਦਾ ਦੋਸ਼ ਲਗਾਇਆ ਹੈ।

ਵਰਨਣਯੋਗ ਹੈ ਕਿ ਸੰਵਿਧਾਨ ਦੀ ਧਾਰਾ 67 (ਬੀ) ਦੇ ਤਹਿਤ ਰਾਜ ਸਭਾ ਦੇ ਚੇਅਰਮੈਨ ਵਿਰੁੱਧ ਬੇਭਰੋਸਗੀ ਮਤਾ ਲਿਆਂਦਾ ਗਿਆ ਹੈ। ਇਸ ਤਹਿਤ ਚੇਅਰਮੈਨ ਨੂੰ ਰਾਜ ਸਭਾ ਦੇ ਸਾਰੇ ਤਤਕਾਲੀ ਮੈਂਬਰਾਂ ਦੇ ਬਹੁਮਤ ਤੇ ਲੋਕ ਸਭਾ ਦੀ ਸਹਿਮਤੀ ਨਾਲ ਪਾਸ ਕੀਤੇ ਮਤੇ ਨਾਲ ਹਟਾਇਆ ਜਾ ਸਕਦਾ ਹੈ ਪਰ 14 ਦਿਨ ਪਹਿਲਾਂ ਨੋਟਿਸ ਦੇਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਵੀ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਚੇਅਰਮੈਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਯੋਜਨਾ ਬਣਾਈ ਸੀ। ਪਰ ਬਾਅਦ ਵਿੱਚ ਕਿਸੇ ਕਾਰਨ ਕਰ ਕੇ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

Related posts

ਸ਼ਿਮਲਾ ’ਚ ਬੱਸ ਪਲਟਣ ਕਾਰਨ ਡਰਾਈਵਰ ਤੇ ਕੰਡਕਟਰ ਸਣੇ 4 ਮੌਤਾਂ, 3 ਜ਼ਖ਼ਮੀ

Bunty

ਰਾਜਸਥਾਨ ‘ਚ ਸਿੰਗਲ ਮਦਰ ਦੇ ਬੱਚਿਆਂ ਦੇ ਬਣ ਸਕਣਗੇ ਜਾਤੀ ਸਰਟੀਫਿਕੇਟ

Bunty

ਦੇਸ਼ ‘ਚ ਕੋਰੋਨਾ ਟੀਕਾਕਰਨ ਦਾ ਅੰਕੜਾ 110 ਕਰੋੜ ਡੋਜ਼ ਤੋਂ ਪਾਰ

Bunty