India

ਵਿਰੋਧੀ ਪਾਰਟੀਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਚੇਤ ਰਹਿਣ

ਨਵੀਂ ਦਿੱਲੀ – ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਇਸ ਵਾਰ ਭਾਜਪਾ ਨੂੰ ਯੂ.ਪੀ.ਚੋਣਾਂ ਵਿਚ ਨੁਕਸਾਨ ਉਠਾਉਣਾ ਪੈ ਸਕਦਾ ਹੈ। ਲੋਕ, ਭਾਜਪਾ ਸਰਕਾਰ ਤੋਂ ਨਾਰਾਜ਼ ਹਨ। ਇਸ ਮੌਕੇ ਰਾਕੇਸ਼ ਟਿਕੈਤ ਨੇ ਅਸਿੱਧੇ ਤੌਰ ‘ਤੇ ਵੋਟਾਂ ਦੀ ਗਿਣਤੀ ਵਿਚ ਬੇਨਿਯਮੀਆਂ ਦੇ ਦੋਸ਼ ਵੀ ਲਾਏ। ਉਨ੍ਹਾਂ ਵਿਰੋਧੀ ਪਾਰਟੀ ਦੇ ਵਰਕਰਾਂ ਨੂੰ ਵੋਟਾਂ ਦੀ ਗਿਣਤੀ ਨੂੰ ਲੈ ਕੇ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਗਿਣਤੀ ਕੇਂਦਰਾਂ ‘ਤੇ ਪਹਿਰਾ ਦੇਣਾ ਚਾਹੀਦਾ ਹੈ। ਜੇਕਰ ਉਨ੍ਹਾਂ ਦੇ ਪਹਿਰੇ ‘ਚ ਕਮੀ ਰਹੀ ਤਾਂ ਯੂਪੀ ਜ਼ਿਲ੍ਹਾ ਪੰਚਾਇਤ ਵਰਗੇ ਨਤੀਜੇ ਵੀ ਸਾਹਮਣੇ ਆ ਸਕਦੇ ਹਨ। ਇਸ ਦੇ ਨਾਲ ਹੀ ਟਿਕੈਤ ਨੇ ਕਿਹਾ ਕਿ 2022 ‘ਚ ਪੂਰੇ ਦੇਸ਼ ‘ਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ, ਜਿੱਥੋਂ ਤੱਕ ਅੰਦੋਲਨ ਦਾ ਸਵਾਲ ਹੈ, ਜੇਕਰ ਸਮਝੌਤੇ ਤਹਿਤ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਫਿਰ ਅੰਦੋਲਨ ਕਿੱਥੇ ਅਤੇ ਕਦੋਂ ਹੋਵੇਗਾ, ਇਹ ਫੈਸਲਾ ਜਨਤਾ ਕਰੇਗੀ।

Related posts

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin

ਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !

admin