Punjab

ਵਿਵਾਦਾਂ ‘ਚ ਘਿਰੀ ਪੁਲਿਸ ਦੀ ਕਾਰਗੁਜ਼ਾਰੀ, ਮੁਲਜ਼ਮ ਖ਼ਿਲਾਫ਼ ਦਰਜ ਸੰਗੀਨ ਧਾਰਾਵਾਂ ਹਟਾ ਕੇ 295ਏ ਤਹਿਤ ਚਲਾਨ ਪੇਸ਼

ਸ੍ਰੀ ਅਨੰਦਪੁਰ ਸਾਹਿਬ – ਪਿਛਲੇ ਲੰਮੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ’ਚ ਸ਼ਾਮਲ ਲੋਕਾਂ ਨੂੰ ਸਜ਼ਾਵਾਂ ਦਵਾਉਣ ਵਾਲਾ ਪੁਲਿਸ ਪ੍ਰਸ਼ਾਸਨ ਮੁੱਢ ਤੋਂ ਹੀ ਵਿਵਾਦਾਂ ’ਚ ਘਿਰਿਆ ਰਿਹਾ ਹੈ। ਪੁਲਿਸ ਦੀ ਕਾਰਗੁਜ਼ਾਰੀ ਅੱਜ ਉਦੋਂ ਮੁੜ ਵਿਵਾਦਾਂ ’ਚ ਘਿਰ ਗਈ ਜਦੋਂ ਸਥਾਨਕ ਪੁਲਿਸ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਬੇਅਦਬੀ ਮਾਮਲੇ ਮੁਕੱਦਮਾ ਨੰ. 122 ਮਿਤੀ 13 0921 ’ਚ ਕਥਿਤ ਦੋਸ਼ੀ ਪਰਮਜੀਤ ਸਿੰਘ ਖ਼ਿਲਾਫ ਪਹਿਲਾਂ ਦਰਜ ਸੰਗੀਨ ਧਾਰਾਵਾਂ 153, 153ਏ, 436, 511 ਆਈਪੀਸੀ ਅਤੇ 18 ਯੂਪੀ ਐਕਟ ਹਟਾਕੇ ਸਿਰਫ 295ਏ ਤਹਿਤ ਹੀ ਮਾਨਯੋਗ ਅਦਾਲਤ ’ਚ ਚਲਾਨ ਪੇਸ਼ ਕੀਤਾ ਗਿਆ।

ਪੁਲਿਸ ਦੀ ਉਕਤ ਕਾਰਗੁਜ਼ਾਰੀ ਦੇ ਰੋਸ ਵਜੋਂ ਅੱਜ ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਮੈਂਬਰਾਨ ਨੇ ਹੜਤਾਲ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਰਿਟਾਰਨਿੰਗ ਅਫਸਰ ਐਡਵੋਕੇਟ ਰਣਜੀਤ ਸਿੰਘ ਦਿਆਲ ਨੇ ਦੱਸਿਆ ਕਿ ਪੁਲਿਸ ਵੱਲੋਂ ਬਿਨਾਂ ਠੋਸ ਤਫਤੀਸ਼ ਅਤੇ ਗੈਰ-ਕਾਨੂੰਨੀ ਢੰਗ ਨਾਲ ਮੁਲਜ਼ਮ ਖ਼ਿਲਾਫ਼ ਪਹਿਲਾਂ ਦਰਜ ਸੰਗੀਨ ਧਾਰਾਵਾਂ ਹਟਾਕੇ ਦੋਸ਼ੀ ਨੂੰ ਅਦਾਲਤੀ ਕਾਰਵਾਈ ਦੌਰਾਨ ਸਿੱਧਾ ਲਾਭ ਪਹੁੰਚਾਉਣ ਦੀ ਚਾਲ ਹੈ। ਉਨ੍ਹਾਂ ਪੁਲਿਸ ਦੀ ਕਾਰਗੁਜ਼ਾਰੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਅੱਜ ਬਾਰ ਐਸੋਸੀਏਸ਼ਨ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਹੜਤਾਲ ਕਰਕੇ ਆਪਣੇ ਵਿਰੋਧ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਪੁਲਿਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਨੇ ਸੋਧਿਆ ਚਲਾਨ ਪੇਸ਼ ਨਾ ਕੀਤਾ ਤਾਂ ਉਹ ਪੰਜਾਬ ਪੱਧਰ ’ਤੇ ਹੜਤਾਲ ਕਰਨ ਲਈ ਮਜਬੂਰ ਹੋਣਗੇ। ਇਸ ਸਬੰਧੀ ਜਦੋਂ ਸਥਾਨਕ ਉਪ ਪੁਲਿਸ ਕਪਤਾਨ ਰਮਿੰਦਰ ਸਿੰਘ ਕਾਹਲੋਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਦੋਸ਼ੀ ਦਾ ਬਣਦੀਆਂ ਧਾਰਾਵਾਂ ਤਹਿਤ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਜਲਦ ਸਪਲੀਮੈਂਟਰੀ ਚਲਾਨ ਵੀ ਪੇਸ਼ ਕੀਤਾ ਜਾ ਰਿਹਾ ਹੈ।

Related posts

ਸਿੱਖ ਚਿੰਨ੍ਹਾਂ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ਲਈ ਜਨਹਿੱਤ ਪਟੀਸ਼ਨ ਦਾਇਰ !

admin

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ ‘ਤੇ 4 ਹਫ਼ਤੇ ਦੀ ਰੋਕ, ਅਗਲੀ ਸੁਣਵਾਈ 10 ਸਤੰਬਰ ਨੂੰ !

admin

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

admin