Punjab

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਤੰਬਾਕੂ ਦੀ ਵਰਤੋਂ ਨਾ ਕਰਨ ਦਾ ਲਿਆ ਪ੍ਰਣ

ਜਨਤਕ ਥਾਵਾਂ 'ਤੇ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਸੇਵਨ ਕਰਨਾ ਕਾਨੂੰਨੀ ਅਪਰਾਧ: ਡਾ.ਸੰਜੇ ਕਾਮਰਾ
ਸੰਗਰੂਰ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਸਿਵਲ ਸਰਜਨ ਡਾ. ਸੰਜੇ ਕਾਮਰਾ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਪ੍ਰਣ ਕਰਵਾਇਆ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਾਮਰਾ ਨੇ ਕਿਹਾ ਕਿ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ )ਐਕਟ 2003 ਦੀ ਉਲੰਘਣਾ ਕਰਨਾ ਸਜ਼ਾਯੋਗ ਅਪਰਾਧ ਹੈ। ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ ‘ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ ‘ਤੇ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐਕਟ ਦੀ ਧਾਰਾ 6(ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6 (ਬੀ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਧਾਰਾ 5 ਤਹਿਤ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਕਮ ਜਿਲ੍ਹਾ ਤੰਬਾਕੂ ਕੰਟਰੋਲ ਅਫਸਰ ਡਾ. ਸੰਜੇ ਮਾਥੁਰ ਨੇ ਕਿਹਾ ਕਿ ਤੰਬਾਕੂ ਦਾ ਕਿਸੇ ਵੀ ਰੂਪ ਨਾਲ ਸੇਵਨ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਕਮਜ਼ੋਰ ਕਰ ਦਿੰਦਾ ਹੈ ਤੇ ਉਸ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਜਾਂਦੀ ਹੈ, ਜਿਸ ਕਾਰਨ ਉਸ ਨੂੰ ਬਹੁਤ ਸਾਰੀਆਂ ਬੀਮਾਰੀਆਂ ਘੇਰ ਲੈਂਦੀਆਂ ਹਨ ਤੇ ਮਨੁੱਖ ਦੀ ਔਸਤਨ ਉਮਰ ਘਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਨਾਲ ਮੂੰਹ, ਗਲਾ ਤੇ ਫ਼ੇਫੜਿਆਂ ਦਾ ਕੈਂਸਰ ਤੇ ਦੰਦਾਂ ਆਦਿ ਦੀਆਂ ਬੀਮਾਰੀਆਂ ਹੋਣ ਦਾ ਖ਼ਤਰਾ ਵਧੇਰੇ ਹੁੰਦਾ ਹੈ।ਇਸ ਮੌਕੇ ਸਿਵਲ ਸਰਜਨ ਦਫਤਰ ਦਾ ਸਮੂਹ ਸਟਾਫ ਹਾਜ਼ਰ ਸੀ।

Related posts

ਪੰਜਾਬ ਦੇ ਹਰ ਬੱਚੇ ਨੂੰ ਵਧੀਆ ਅਤੇ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਸਾਡਾ ਫਰਜ਼ – ਮਨੀਸ਼ ਸਿਸੋਦੀਆ

admin

ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਪੁਲਿਸ ਅਧਿਕਾਰੀਆਂ ਲਈ ਜਾਗਰੂਕਤਾ ਵਰਕਸ਼ਾਪ ਆਯੋਜਤ !

admin

ਖਰੜ-ਮੋਹਾਲੀ ਦੇ ਵਿੱਚ ਮਕੈਨੀਕਲ ਸਵੀਪਿੰਗ ਮਸ਼ੀਨਾਂ ਦੇ ਟ੍ਰਾਇਲ ਦਾ ਲਿਆ ਜਾਇਜ਼ਾ !

admin