Punjab

ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਸਬੰਧ ’ਚ ਗੈਸਟ ਲੈਕਚਰ ਕਰਵਾਇਆ ਗਿਆ !

ਖ਼ਾਲਸਾ ਕਾਲਜ ਵਿਖੇ ਕਰਵਾਏ ਗਏ  ਲੈਕਚਰ ਦੌਰਾਨ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਫੁੱਲਾਂ ਦਾ ਗੁਲਦਸਤਾ ਪ੍ਰੋਫੈਸ਼ਨਲ ਫੋਟੋਗ੍ਰਾਫਰ ਸ੍ਰੀ ਆਫਤਾਬ ਸਿੰਘ ਸੰਧੂ ਨੂੰ ਭੇਂਟ ਕਰਕੇ ਸਵਾਗਤ ਕਰਦੇ ਹੋਏ।

ਅੰਮ੍ਰਿਤਸਰ – ਫ਼ੋਟੋਗ੍ਰਾਫੀ ਕਲਾ ਅਤੇ ਵਿਗਿਆਨ ਦਾ ਇਕ ਅਨੋਖਾ ਮਿਲਾਪ ਹੈ। ਵਿਦਿਆਰਥੀਆਂ ਨੂੰ ਰਚਨਾਤਮਕਤਾ, ਕਲਪਨਾ ਸ਼ਕਤੀ ਅਤੇ ਤਕਨੀਕੀ ਨਿਪੁੰਨਤਾ ’ਚ ਸੰਤੁਲਨ ਬਣਾਈ ਰੱਖਣ ਲਈ ਅਤਿ ਜਰੂਰੀ ਹੈ। ਇਹ ਸ਼ਬਦ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਪੱਤਰਕਾਰਤਾ ਅਤੇ ਜਨ ਸੰਚਾਰ ਵਿਭਾਗ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਸਬੰਧ ’ਚ ‘ਕੈਪਚਰ ਦ ਫ਼ਰੇਮ’ ਵਿਸ਼ੇ ’ਤੇ ਕਰਵਾਏ ਗਏ ਵਿਸ਼ੇਸ਼ ਗੈਸਟ ਲੈਕਚਰ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰੋਫੈਸ਼ਨਲ ਫੋਟੋਗ੍ਰਾਫਰ ਸ੍ਰੀ ਆਫਤਾਬ ਸਿੰਘ ਸੰਧੂ ਨੇ ਸਾਂਝੇ ਕੀਤੇ।

ਇਸ ਮੌਕੇ ਪਹਿਲਾਂ ਪ੍ਰਿੰ: ਡਾ. ਰੰਧਾਵਾ ਨੇ ਫੈਕਲਟੀ ਆਫ਼ ਆਰਟਸ, ਡੀਨ ਪ੍ਰੋ. ਜਸਪ੍ਰੀਤ ਕੌਰ ਅਤੇ ਵਿਭਾਗ ਮੁੱਖੀ ਡਾ. ਸਾਨੀਆ ਮਰਵਾਹਾ ਨਾਲ ਮਿਲ ਕੇ ਸ੍ਰੀ ਸੰਧੂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ। ਡਾ. ਰੰਧਾਵਾ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਕ ਭਾਗੀਦਾਰੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਪ੍ਰਯੋਗਿਕ ਅਨੁਭਵ ਦੇਣ ’ਚ ਬਹੁਤ ਮਦਦਗਾਰ ਸਾਬਿਤ ਹੁੰਦੇ ਹਨ।

ਸ੍ਰੀ ਸੰਧੂ ਨੇ ਵਿਦਿਆਰਥੀਆਂ ਨੂੰ ਆਪਣੀ ਕਲਾ ’ਚ ਰਚਨਾਤਮਕਤਾ, ਕਲਪਨਾ ਅਤੇ ਤਕਨੀਕੀ ਮੁਹਾਰਤ ਨੂੰ ਸੰਤੁਲਿਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕੈਮਰਾ ਹੈਂਡਲਿੰਗ, ਫਰੇਮਿੰਗ ਅਤੇ ਲਾਈਟਿੰਗ ਤਕਨੀਕਾਂ ’ਤੇ ਉਸਦੇ ਇੰਟਰਐਕਟਿਵ ਵਿਹਾਰਕ ਪ੍ਰਦਰਸ਼ਨ ਨੇ ਵਿਦਿਆਰਥੀਆਂ ਨੂੰ ਹੱਥੀਂ ਐਕਸਪੋਜ਼ਰ ਦਿੱਤਾ। ਇਸ ਦੌਰਾਨ ਵਿਦਿਆਰਥੀਆਂ ਨੇ ਲਾਈਵ ਫੋਟੋ ਐਕਸਰਸਾਈਜ਼ ’ਚ ਭਾਗ ਲਿਆ। ਇਸ ਮੌਕੇ ਡਾ. ਸੰਧੂ ਨੇ ਵਿਦਿਆਰਥੀਆਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਬਹੁਤ ਹੀ ਬਾਖੂਬੀ ਢੰਗ ਨਾਲ ਜਵਾਬ ਦਿੱਤੇ ਅਤੇ ਆਪਣੇ ਫੋਟੋਗ੍ਰਾਫੀ ਅਨੁਭਵ ਵੀ ਸਾਂਝੇ ਕੀਤੇ।

ਇਸ ਮੌਕੇ ਡਾ. ਮਰਵਾਹਾ ਨੇ ਫੋਟੋਗ੍ਰਾਫੀ ਨੂੰ ਇਕ ਸਦੀਵੀਂ ਮਾਧਿਅਮ ਵਜੋਂ ਇਸ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਫੋਟੋਗ੍ਰਾਫੀ ਸਿਰਫ਼ ਪਲਾਂ ਨੂੰ ਸੰਭਾਲਦੀ ਨਹੀਂ, ਸਗੋਂ ਭਾਵਨਾਵਾਂ, ਸੱਭਿਆਚਾਰ ਅਤੇ ਇਤਿਹਾਸ ਨੂੰ ਪੀੜ੍ਹੀਆਂ ਤੱਕ ਜਿਉਂਦੀ ਰੱਖਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤਸਵੀਰਾਂ ਰਾਹੀਂ ਵੇਰਵਿਆਂ ਅਤੇ ਕਹਾਣੀ ਸੁਣਾਉਣ ਲਈ ਇਕ ਪਾਰਖੂ ਨਜ਼ਰ ਵਿਕਸਿਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਪ੍ਰੋ. ਜਸਪ੍ਰੀਤ ਕੌਰ ਨੇ ਉਕਤ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫੋਟੋਗ੍ਰਾਫੀ ਕਲਾਸਰੂਮ ਦੀ ਪੜ੍ਹਾਈ ਨੂੰ ਰਚਨਾਤਮਕ ਅਭਿਆਸ ਨਾਲ ਜੋੜਦੀ ਹੈ, ਜੋ ਨਵੇਂ ਸੰਚਾਰਕਾਂ ਲਈ ਬਹੁਤ ਜ਼ਰੂਰੀ ਹੈ।” ਇਸ ਮੌਕੇ ਸਬੰਧਿਤ ਵਿਭਾਗੀ ਸਟਾਫ਼ ਦੇ ਨਾਲ-ਨਾਲ ਵਿਦਿਆਰਥੀ ਹਾਜ਼ਰ ਸਨ।

Related posts

ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ

admin

“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !

admin

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਦੁੱਧ ਚੁਆਈ ਮੁਕਾਬਲੇ ਅੱਜ ਤੋਂ ਸ਼ੁਰੂ ਹੋਣਗੇ !

admin