Punjab

ਵਿਸ਼ਵ ਰੇਡੀਓ ਦਿਵਸ ਦੇ ਸਬੰਧ ’ਤੇ ਇਕ ਰੋਜ਼ਾ ਵਿੱਦਿਅਕ ਦੌਰਾ !

ਖਾਲਸਾ ਕਾਲਜ ਦੇ ਵਿਦਿਆਰਥੀ ਵਿੱਦਿਅਕ ਦੌਰੇ ਦੌਰਾਨ 94.3 ਮਾਈ ਐਫ. ਐਮ. ਦਫ਼ਤਰ ਵਿਖੇ ਆਰ. ਜੇ. ਦੀਪ ਪਾਸੋਂ ਜਾਣਕਾਰੀ ਹਾਸਲ ਕਰਦੇ ਹੋਏ।

ਅੰਮ੍ਰਿਤਸਰ – ਖਾਲਸਾ ਕਾਲਜ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵੱਲੋਂ ਪੱਤਰਕਾਰਤਾ ਨਾਲ ਸਬੰਧਿਤ ਬੈਚਲਰ ਅਤੇ ਮਾਸਟਰ ਵਿਦਿਆਰਥੀਆਂ ਲਈ ਵਿਸ਼ਵ ਰੇਡੀਓ ਦਿਵਸ ਦੇ ਸਬੰਧ ’ਤੇ 94.3 ਮਾਈ ਐਫ. ਐਮ. ਦਾ ਇਕ ਰੋਜ਼ਾ ਵਿੱਦਿਅਕ ਦੌਰਾ ਆਯੋਜਿਤ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਦੌਰੇ ਦੌਰਾਨ ਪੱਤਰਕਾਰੀ ਦੇ ਕਰੀਬ 50 ਵਿਦਿਆਰਥੀਆਂ ਨੇ ਰੇਡੀਓ ਸਟੇਸ਼ਨ ਦਾ ਦੌਰਾ ਕੀਤਾ।

ਇਸ ਵਿੱਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੇਡੀਓ ਦੀ ਵੱਧਦੀ ਮਹੱਤਤਾ ਅਤੇ ਇਲੈਕਟ੍ਰਾਨਿਕ ਮੀਡੀਆ ਸਬੰਧੀ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਸੀ।ਇਸ ਇੰਟਰਐਕਟਿਵ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਆਰ. ਜੇ. ਦੀਪ ਤੋਂ ਕਈ ਸਵਾਲ ਪੁੱਛੇ।

ਇਸ ਮੌਕੇ ਆਰ. ਜੇ. ਦੀਪ ਨੇ ਰੇਡੀਓ ਦੀਆਂ ਪੁਰਾਣੀਆਂ ਤਕਨੀਕਾਂ ਦੀ ਤੁਲਨਾ ਆਧੁਨਿਕ ਤਕਨਾਲੋਜੀਆਂ ਨਾਲ ਕਰਦਿਆਂ ਵਿਦਿਆਰਥੀ ਨੂੰ ਇਕ ਰੇਡੀਓ ਜੌਕੀ ਵਜੋਂ ਉੱਤਮਤਾ ਪ੍ਰਾਪਤ ਕਰਨ ਲਈ ਜ਼ਰੂਰੀ ਹੁਨਰਾਂ ਦੀ ਰੂਪ—ਰੇਖਾ ਦਿੱਤੀ ਅਤੇ ਵਿਸ਼ਵ ਰੇਡੀਓ ਦਿਵਸ ਦੀ ਮਹੱਤਤਾ ਬਾਰੇ ਗਿਆਨ ਸਾਂਝਾ ਕੀਤਾ।ਇਸ ਤੋਂ ਇਲਾਵਾ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲੋੜੀਂਦੀ ਅਵਾਜ਼ (ਵੋਕਲ) ਦੀਆਂ  ਯੋਗਤਾਵਾਂ ਨੂੰ ਬਿਹਤਰ ਬਣਾਉਣ ਅਤੇ ਰੇਡੀਓ ਸਟੇਸ਼ਨਾਂ ’ਚ ਵਰਤੇ ਜਾਣ ਵਾਲੇ ਸਾਫਟਵੇਅਰ ਨਾਲ ਜਾਣੂ ਕਰਵਾਉਣ ਲਈ ਮਾਰਗਦਰਸ਼ਨ ਕੀਤਾ।

ਇਸ ਮੌਕੇ ਪ੍ਰਿੰ: ਡਾ. ਕਾਹਲੋਂ ਨੇ ਵਿਭਾਗ ਦੀ ਮੁਖੀ ਡਾ. ਸਾਨੀਆ ਮਰਵਾਹਾ ਨੂੰ ਅਜਿਹੇ ਦੌਰਿਆਂ ਦਾ ਆਯੋਜਨ ਕਰਨ ਦੀ ਸ਼ਲਾਘਾ ਕਰਦਿਆਂ ਮੁਬਾਰਕਬਾਦ ਦਿੱਤੀ। ਇਸ ਮੌਕੇ ਡਾ. ਮਰਵਾਹਾ ਨੇ ਕਿਹਾ ਕਿ ਰੇਡੀਓ ਸਟੇਸ਼ਨ ਵਿਭਿੰਨ ਭਾਈਚਾਰਿਆਂ ਦੀ ਸੇਵਾ ਕਰਦੇ ਹਨ ਅਤੇ ਪ੍ਰੋਗਰਾਮਾਂ, ਦ੍ਰਿਸ਼ਟੀਕੋਣਾਂ ਤੇ ਸਮੱਗਰੀ ਦੀ ਇਕ ਵਿਸ਼ਾਲ ਕਿਸਮ ਦੀ ਪੇਸ਼ਕਸ਼ ਕਰਦੇ ਹਨ। ਇਸ ਮੌਕੇ ਪ੍ਰੋ: ਜਾਹਨਵੀ ਰਾਜਪੂਤ, ਪ੍ਰੋ: ਆਸ਼ੂਤੋਸ਼ ਠਾਕੁਰ ਵੀ ਮੌਜ਼ੂਦ ਸਨ।

Related posts

ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਸਮਰਪਿਤ

admin

ਕੰਪਿਊਟਰ ਅਧਿਆਪਕਾਂ ਵਲੋਂ 2 ਮਾਰਚ ਨੂੰ ‘ਹੱਕ ਬਚਾਓ ਰੈਲੀ’ ਕਰਨ ਦਾ ਐਲਾਨ !

admin

ਮੁੱਖ ਮੰਤਰੀ ਨੇ 216 ਅਤਿ ਆਧੁਨਿਕ ਸਫ਼ਾਈ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ !

admin