Bollywood

ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਦੇ ਵਿਆਹ ਦੀ ਗੈਸਟ ਲਿਸਟ ਹੋਈ ਲੀਕ

ਨਵੀਂ ਦਿੱਲੀ – ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਸ਼ਾਨਦਾਰ ਸਮਾਗਮ ‘ਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੇ ਨਾਵਾਂ ਦੀ ਸੂਚੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜੋੜਾ ਬਾਲੀਵੁੱਡ ਦੇ ਆਪਣੇ ਕਰੀਬੀ ਦੋਸਤਾਂ ਨੂੰ 7 ਤੋਂ 9 ਦਸੰਬਰ ਤਕ ਆਪਣੇ ਆਪ ਨੂੰ ਫਰੀ ਰੱਖਣ ਦੀ ਬੇਨਤੀ ਕਰ ਰਿਹਾ ਹੈ। ਕਰਨ ਜੌਹਰ, ਅਲੀ ਅੱਬਾਸ ਜ਼ਫਰ, ਕਬੀਰ ਖਾਨ, ਮਿੰਨੀ ਮਾਥੁਰ, ਰੋਹਿਤ ਸ਼ੈਟੀ, ਸਿਧਾਰਥ ਮਲਹੋਤਰਾ, ਕਿਆਰਾ ਅਡਵਾਨੀ, ਵਰੁਣ ਧਵਨ, ਨਤਾਸ਼ਾ ਦਲਾਲ ਵਰਗੇ ਏ-ਲਿਸਟਰ ਸਿਤਾਰੇ ਵਿਆਹ ‘ਚ ਸ਼ਾਮਲ ਹੋਣ ਦੀ ਖਬਰ ਹੈ। ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਵਿਆਹ ਦਾ ਜਸ਼ਨ 7 ਤੋਂ 12 ਦਸੰਬਰ ਤਕ ਚੱਲੇਗਾ। ਹਾਲਾਂਕਿ ਵਿਆਹ ਲਈ ਹੋਟਲ ‘ਚ ਬੁਕਿੰਗ ਹੋ ਚੁੱਕੀ ਹੈ ਪਰ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਇਸ ਵੀਆਈਪੀ ਵਿਆਹ ਦੇ ਆਯੋਜਨ ਲਈ ਕਈ ਈਵੈਂਟ ਕੰਪਨੀਆਂ ਮਿਲ ਕੇ ਕੰਮ ਕਰਨਗੀਆਂ। ਨਿਊਜ਼ ਏਜੰਸੀ ਆਈਏਐਨਐਸ ਨੇ ਪੁਸ਼ਟੀ ਕੀਤੀ ਹੈ ਕਿ ਵੱਖ-ਵੱਖ ਸਮਾਗਮਾਂ ਲਈ ਵੱਖ-ਵੱਖ ਕੰਪਨੀਆਂ ਨੂੰ ਨਿਯੁਕਤ ਕੀਤਾ ਜਾ ਰਿਹਾ ਹੈ।

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

admin