Punjab

ਵਿੱਤ ਮੰਤਰੀ ਚੀਮਾ ਅਤੇ ਟਰਾਂਸਪੋਰਟ ਮੰਤਰੀ ਭੁੱਲਰ ਨਾਲ ਮੀਟਿੰਗ ਪਿੱਛੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਰੋਸ ਪ੍ਰੋਗਰਾਮ ਰੱਦ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ‘ਤੇ ਹਮਦਰਦੀ ਵਿਚਾਰ ਕਰਨ ਦੇ ਭਰੋਸੇ ਪਿੱਛੋਂ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਤ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ ਹੈ।
ਪੰਜਾਬ ਭਵਨ ਵਿਖੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਇੱਕ-ਇੱਕ ਕਰਕੇ ਵਿਚਾਰਿਆ। ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਦੀ ਨੀਤੀ ਬਿਨਾਂ ਪੱਖਪਾਤ ਸਭ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਰਾਹਤ ਦੇਣ ਲਈ ਹੀ ਸਰਕਾਰ ਨੇ ਹਾਲ ਹੀ ਵਿੱਚ ਐਮਨੈਸਟੀ ਸਕੀਮ ਸ਼ੁਰੂ ਕੀਤੀ ਸੀ।

ਮੰਤਰੀਆਂ ਦੇ ਭਰੋਸੇ ਪਿੱਛੋਂ ਸਮੂਹ ਬੱਸ ਆਪ੍ਰੇਟਰਾਂ ਦੀ ਸੰਸਥਾ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ।

Related posts

ਨਸ਼ਿਆਂ ਵਿਰੁੱਧ ਜੰਗ: ਇੱਕ ਮਹੀਨੇ ਵਿੱਚ ਫੜੇ ਗਏ 2205 ਨਸ਼ਾ ਤਸਕਰਾਂ ਵਿੱਚੋਂ 260 ਵੱਡੀਆਂ ਮੱਛੀਆਂ; 49 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ 

Bunty

ਵਿਧਾਨ ਸਭਾ ਚੋਣਾਂ ‘ਚ ਮਿਲੀ ਹਾਰ ਤੋਂ ਬਾਅਦ ਪਹਿਲੀ ਵਾਰ ਆਇਆ ਸਿੱਧੂ ਮੂਸੇਵਾਲਾ ਦਾ ਬਿਆਨ, ਭਗਵੰਤ ਮਾਨ ਬਾਰੇ ਕਹੀ ਇਹ ਗੱਲ

Bunty

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

Bunty