Punjab

ਵਿੱਤ ਵਿਭਾਗ ਵੱਲੋਂ ਤਿੰਨ ਉੱਚ ਸਿੱਖਿਆ ਸੰਸਥਾਵਾਂ ਨੂੰ ₹15 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ – ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ; ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ਼ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ.ਆਈ.ਐਮ, ਅੰਮ੍ਰਿਤਸਰ ਲਈ 1.71 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ।

ਸ. ਚੀਮਾ ਨੇ ਅੱਗੇ ਦੱਸਿਆ ਕਿ ਵਿੱਤ ਵਿਭਾਗ ਨੇ ਡਾ: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੁਹਾਲੀ ਨੂੰ ਵਿੱਤੀ ਸਾਲ 2022-23 ਲਈ ਪ੍ਰਵਾਨਿਤ ਬਜਟ ਵਿੱਚੋਂ 6.50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਇੱਕਮੁਸ਼ਤ ਰਕਮ ਵਜੋਂ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਫੰਡਾਂ ਦੀ ਕੋਈ ਘਾਟ ਨਾ ਆਵੇ।

Related posts

ਨਕਲੀ ਖਾਦਾਂ ਦੀ ਵਿਕਰੀ ਅਤੇ ਡੀ. ਏ. ਪੀ. ਦੀ ਘਾਟ ਵਿਰੁੱਧ ਪੰਜਾਬ ਭਰ ‘ਚ ਡੀ ਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਅੱਜ

admin

ਡੀਸੀ ਦਫਤਰਾਂ ਅੱਗੇ ਲੱਗਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ: ਮਨਜੀਤ ਧਨੇਰ 

admin

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 18ਵੀਂ ਸਾਲਾਨਾ ਯਾਦ ’ਚ ਗੁਰਮਤਿ ਸਮਾਗਮਗੁਰਬਾਣੀ ਅਤੇ ਪੰਥਕ ਸੰਸਥਾਵਾਂ ’ਤੇ ਹਮਲੇ ਕਰਨ ਵਾਲੀਆਂ ਪੰਥ ਵਿਰੋਧੀ ਤਾਕਤਾਂ ਕਦੇ ਸਫਲ ਨਹੀਂ ਹੋਣਗੀਆਂ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

Bunty