ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ 01 ਜਨਵਰੀ 2004 ਤੋਂ ਬਾਅਦ ਭਾਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਜਦੋਂ ਜਹਿਦ ਕਰ ਰਹੀ ਜਥੇਬੰਦੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਦੀ ਜਨਰਲ ਬਾਡੀ ਮੀਟਿੰਗ ਕੁਲਦੀਪ ਵਾਲੀਆ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਜਿਸ ਵਿੱਚ ਨਵੀਂ ਪੈਨਸ਼ਨ ਸਕੀਮ ਰੱਦ ਕਰਦੇ ਹੋਏ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਬਹਾਲੀ ਲਈ ਲਗਾਤਾਰ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਸਾਥੀ ਕੁਲਦੀਪ ਵਾਲੀਆ ਦੇ ਰਿਟਾਇਰ ਹੋਣ ਤੇ ਹੁਣ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਦੇ ਕਨਵੀਨਰ ਸਾਥੀ ਵੇਦ ਰਾਜ ਗੜ੍ਹਾ ਨੂੰ ਬਣਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਦੇ ਕੋ ਕਨਵੀਨਰ ਦਿਲਬਾਗ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਪ ਸ ਸ ਫ ਪੰਜਾਬ ਦੀ 10 ਅਪ੍ਰੈਲ ਨੂੰ ਜਲੰਧਰ ਵਿਖੇ ਹੋ ਰਹੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਭਾਗ ਲੈਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਜਲੰਧਰ ਅੰਦਰ 31ਮਈ ਤੱਕ ਬਲਾਕ ਪੱਧਰੀ ਕਮੇਟੀ ਕਾਇਮ ਕਰਨ ਦਾ ਫੈਸਲਾ ਵੀ ਕੀਤਾ ਗਿਆ।
ਮੀਟਿੰਗ ਵਿੱਚ ਪ੍ਰੇਮ ਖਲਵਾੜਾ, ਸੁਖਵਿੰਦਰ ਰਾਮ, ਰਾਜਿੰਦਰ ਸਿੰਘ ਭੋਗਪੁਰ, ਪਰਦੀਪ ਕੁਮਾਰ, ਰਜੇਸ਼ ਭੱਟੀ, ਬਲਜੀਤ ਸਿੰਘ ਕੁਲਾਰ, ਸੁਖਵਿੰਦਰ ਸਿੰਘ ਮੱਕੜ, ਰਤਨ ਸਿੰਘ, ਮੁਲਕ ਰਾਜ, ਕੁਲਦੀਪ ਸਿੰਘ ਕੋੜਾ, ਅਮਰਜੀਤ ਭਗਤ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਕਰਨੈਲ ਫਿਲੌਰ ਅਤੇ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਵਿਸ਼ੇਸ਼ ਤੌਰ ਤੇ ਹਾਜਰ ਸਨ।