International

ਵੈਕਸੀਨ ਤੋਂ ਬਾਅਦ ਵੀ ਯੂਰਪ ਕੋਰੋਨਾ ਮਹਾਮਾਰੀ ਦਾ ਕੇਂਦਰ

ਜੇਨੇਵਾ – ਕੋਰੋਨਾ ਵਾਇਰਸ ਫਿਲਹਾਲ ਖ਼ਤਮ ਨਹੀਂ ਹੋਇਆ ਹੈ। ਵੈਕਸੀਨ ਦੇ ਬਾਵਜੂਦ ਯੂਰਪ ਕੋਰੋਨਾ ਮਹਾਮਾਰੀ ਦਾ ਕੇਂਦਰ ਬਣਿਆ ਹੋਇਆ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਸੁਪਰੀਮ ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਯੂਰਪ ‘ਚ ਪਿਛਲੇ ਮਮਹੀਨੇ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ 50 ਫ਼ੀਸਦ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ ਜਿਸ ਨਾਲ ਟੀਕਿਆਂ ਦੀ ਲੋੜੀਂਦੀ ਸਪਲਾਈ ਦੇ ਬਾਵਜੂਦ ਇਹ ਮਹਾਮਾਰੀ ਦਾ ਕੇਂਦਰ ਬਣਿਆ ਹੋਇਆ ਹੈ। ਵਿਸ਼ਵ ਸਿਹਤ ਸੰਗਠਨ ਵੱਲੋਂ ਕਿਹਾ ਗਿਆ ਕਿ ਯੂਰਪ ਤੇ ਮੱਧ ਏਸ਼ੀਆ ਦੇ 53 ਦੇਸ਼ ਆਉਣ ਵਾਲੇ ਹਫਤਿਆਂ ‘ਚ ਕੋਰੋਨਾ ਵਾਇਰਸ ਮਹਾਮਾਰੀ ਦੇ ਪੁਨਰ ਉਤਥਾਨ ਦੇ ‘ਵਾਸਤਵਿਕ ਖ਼ਤਰੇ’ ਦਾ ਸਾਹਮਣਾ ਕਰ ਸਕਦੇ ਹਨ ਜੋ ਪਹਿਲਾਂ ਤੋਂ ਹੀ ਇਨਫੈਕਸ਼ਨ ਦੀ ਇਕ ਨਵੀਂ ਲਹਿਰ ਨਾਲ ਜੂਝ ਰਹੇ ਹਨ। ਸੰਗਠਨ ਨੇ ਇਨ੍ਹਾਂ ਦੇਸ਼ਾਂ ਵਿਚ ਕੋਰੋਨਾ ਵਾਇਰਸ ਦੀ ਇਕ ਹੋਰ ਲਹਿਰ ਦੇ ਖ਼ਤਰੇ ਦਾ ਸ਼ੱਕ ਪ੍ਰਗਟਾਇਆ ਹੈ।ਡਬਲਯੂਐਚਓ ਦੇ ਐਮਰਜੈਂਸੀ ਦੇ ਮੁਖੀ ਡਾਕਟਰ ਮਾਈਕਲ ਰਿਆਨ ਨੇ ਵੀਰਵਾਰ ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ ਕਿਹਾ, ‘ਬਹੁਤ ਸਾਰੇ ਟੀਕੇ ਉਪਲਬਧ ਹੋ ਸਕਦੇ ਹਨ, ਪਰ ਵੈਕਸੀਨ ਦੀ ਵਰਤੋਂ ਪਹਿਲਾਂ ਵਾਂਗ ਨਹੀਂ ਰਹੀ ਹੈ।’ ਸੰਗਠਨ ਨੇ ਯੂਰਪੀਅਨ ਅਧਿਕਾਰੀਆਂ ਨੂੰ ਕੋਰੋਨਾ ਟੀਕਾਕਰਨ ਵਿਚਲੇ ਪਾੜੇ ਨੂੰ ਪੂਰਾ ਕਰਨ ਲਈ ਕਿਹਾ। ਹਾਲਾਂਕਿ, ਡਬਲਯੂਐਚਓ ਦੇ ਡਾਇਰੈਕਟਰ-ਜਨਰਲ ਟੇਡਰੋਸ ਐਡਹਾਨੋਮ ਘੇਬਰੇਅਸਸ ਨੇ ਕਿਹਾ ਕਿ ਜਿਨ੍ਹਾਂ ਦੇਸ਼ਾਂ ਨੇ ਆਪਣੀ ਆਬਾਦੀ ਦਾ 40 ਪ੍ਰਤੀਸ਼ਤ ਤੋਂ ਵੱਧ ਟੀਕਾ ਲਗਾਇਆ ਹੈ, ਉਨ੍ਹਾਂ ਨੂੰ ਆਪਣੀ ਕੋਰੋਨਾ ਖੁਰਾਕ ਵਿਕਾਸਸ਼ੀਲ ਦੇਸ਼ਾਂ ਨੂੰ ਦਾਨ ਕਰਨੀ ਚਾਹੀਦੀ ਹੈ ਕਿਉਂਕਿ ਅਜਿਹੇ ਦੇਸ਼ਾਂ ਵਿੱਚ ਪਹਿਲੀ ਕੋਰੋਨਾ ਵੈਕਸੀਨ ਵੀ ਮਿਲੀ ਹੈ। ਇਸ ਦੇ ਨਾਲ ਹੀ, ਡਬਲਯੂਐਚਓ ਦੇ 53 ਦੇਸ਼ਾਂ ਦੇ ਯੂਰਪ ਖੇਤਰ ਦੇ ਨਿਰਦੇਸ਼ਕ ਡਾ. ਹੰਸ ਕਲੂਜ ਨੇ ਕਿਹਾ ਕਿ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਮੁੜ ਲਗਪਗ ਰਿਕਾਰਡ ਪੱਧਰ ਤਕ ਵਧਣੀ ਸ਼ੁਰੂ ਹੋ ਗਈ ਹੈ ਅਤੇ ਖੇਤਰ ਵਿੱਚ ਇਨਫੈਕਸ਼ਨ ਦੀ ਰਫ਼ਤਾਰ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਸਨੇ ਕੋਪਨਹੇਗਨ, ਡੈਨਮਾਰਕ ਵਿੱਚ ਸੰਗਠਨ ਦੇ ਯੂਰਪ ਮੁੱਖ ਦਫਤਰ ਵਿਖੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਮਹਾਂਮਾਰੀ ਦੇ ਉਭਾਰ ਨੂੰ ਲੈ ਕੇ ਇਕ ਅਹਿਮ ਮੋੜ ‘ਤੇ ਖੜ੍ਹੇ ਹਾਂ।

ਇਸ ਦੇ ਨਾਲ ਹੀ ਉਨ੍ਹਾੰ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਵ ਨੂੰ ਰੋਕਣ ਲਈ ਉਪਰਾਲਿਆਂ ਤੇ ਕੁਝ ਖੇਤਰਾਂ ‘ਚ ਟੀਕਾਕਰਨ ਦੀ ਘੱਟ ਦਰ ਕਾਰਨ ਮਾਮਲੇ ਵਧ ਰਹੇ ਹਨ। ਪਿਛਲੇ ਇਕ ਹਫ਼ਤੇ ‘ਚ 53 ਦੇਸ਼ਾਂ ‘ਚ ਕੋਰੋਨਾ ਦੇ ਚੱਲਦੇ ਲੋਕਾਂ ਦੇ ਹਸਪਤਾਲ ‘ਚ ਭਰਤੀ ਹੋਣ ਦੀ ਦਰ ਦੁੱਗਣੀ ਤੋਂ ਜ਼ਿਆਦਾ ਵਧੀ ਹੈ ਤੇ ਜੇਕਰ ਇਹ ਸਥਿਤੀ ਜਾਰੀ ਰਹਿੰਦੀ ਹੈ ਤਾਂ ਖੇਤਰ ‘ਚ ਫਰਵਰੀ ਤਕ ਪੰਜ ਲੱਖ ਤੇ ਲੋਕਾਂ ਦੀ ਮਹਾਮਾਰੀ ਕਾਰਨ ਮੌਤ ਹੋ ਸਕਦੀ ਹੈ।

Related posts

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin

ਪੈਂਟਾਗਨ ਦੁਆਰਾ ਦਾੜ੍ਹੀ ‘ਤੇ ਪਾਬੰਦੀ ਧਾਰਮਿਕ ਆਜ਼ਾਦੀ ਦੀ ਉਲੰਘਣਾ : ਸਤਨਾਮ ਸਿੰਘ ਚਾਹਲ

admin