ਅੰਮ੍ਰਿਤਸਰ – ਖ਼ਾਲਸਾ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਆਯੋਜਿਤ ਯੁਵਕ ਮੇਲੇ ’ਚ ਸੱਭਿਆਚਾਰਕ ਸ਼ਮੂਲੀਅਤ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਆਪਣੀ ਵਚਨਬੱਧਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਆਯੋਜਿਤ ਉਕਤ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਅਰਥਪੂਰਨ ਕਾਰਨਾਂ ’ਚ ਯੋਗਦਾਨ ਪਾਉਣ ਲਈ ਇਕ ਪਲੇਟਫਾਰਮ ਪ੍ਰਦਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਪੋਸਟਰ ਬਣਾਉਣਾ, ਕਵਿਤਾ ਅਤੇ ਕੁਇਜ਼ ਮੁਕਾਬਲੇ ’ਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਮਕਸਦ ਸਮਾਜਿਕ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।
ਡਾ. ਵਰਮਾ ਨੇ ਕਿਹਾ ਕਿ ਨੌਜਵਾਨਾਂ ’ਚ ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਸਟੱਡੀ ਸਰਕਲ ਆਪਣੀ ਵਚਨਬੱਧਤਾ ਲਈ ਜਾਣਿਆ ਜਾਂਦਾ ਹੈ। ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਭਾਈਚਾਰਿਆਂ ਦੇ ਸਰਗਰਮ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ।