Punjab

ਵ੍ਹੀਲਚੇਅਰ ਉਤੇ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਸੁਖਬੀਰ ਬਾਦਲ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। (ਫੋਟੋ: ਏ ਐਨ ਆਈ)

ਅੰਮ੍ਰਿਤਸਰ – ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਹੈ, ਜਿਸ ਵਿੱਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ ਨੂੰ ਲੈ ਕੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਸਿੰਘ ਸਾਹਿਬਾਨ ਦੀ ਮੀਟਿੰਗ ’ਤੇ ਲੱਗੀਆਂ ਹੋਈਆਂ ਹਨ।

ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਦੇ ਮਾਮਲੇ ਨੂੰ ਵਿਚਾਰਦੇ ਹੋਏ ਉਨ੍ਹਾਂ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਸਬੰਧ ’ਚ ਸੁਖਬੀਰ ਸਿੰਘ ਬਾਦਲ ਸਣੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ 17 ਅਕਾਲੀ ਆਗੂਆਂ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਆਦਿ ਨੂੰ ਅਕਾਲ ਤਖਤ ਵਿਖੇ ਤਲਬ ਕੀਤਾ ਗਿਆ ਹੈ।

Related posts

ਡੇਅਰੀ ਫਾਰਮਰਾਂ ਦੀਆਂ ਜਾਇਜ਼ ਮੰਗਾਂ ਜਲਦ ਹੱਲ ਕੀਤੀਆਂ ਜਾਣਗੀਆਂ, ਕੁਲਦੀਪ ਧਾਲੀਵਾਲ ਨੇ ਡੇਅਰੀ ਫਾਰਮਰਾਂ ਨੂੰ ਦਿੱਤਾ ਭਰੋਸਾ

Bunty

ਮਾਨਸਾ ਰੈਲੀ ‘ਚ ਸਿੱਧੂ ਮੂਸੇਵਾਲਾ ਦੇ ਬੋਲਦੇ ਹੀ ਸ਼ੁਰੂ ਹੋ ਗਈ ਹੂਟਿੰਗ

Bunty

ਤੇ ਜਦੋਂ ਬਿਕਰਮ ਮਜੀਠੀਆ ਤੇ ਨਵਜੋਤ ਸਿੰਘ ਸਿੱਧੂ ਦੇ ਹੋਏ ਟਾਕਰੇ . . .!

admin