International

ਸ਼ਰਧਾਲੂਆਂ ਕੋਲ 72 ਘੰਟਿਆਂ ਦਾ ਆਰਟੀ-ਪੀਸੀਆਰ ਸਰਟੀਫਿਕੇਟ ਹੋਣਾ ਲਾਜ਼ਮੀ : ਅਮੀਰ ਅਹਿਮਦ

ਇਸਲਾਮਾਬਾਦ – ਪਾਕਿਸਤਾਨ ਦੇ ਇਵੈਕਿਊ ਟਰੱਸਟ ਬੋਰਡ ਨੇ ਕਿਹਾ ਕਿ ਗੁਰਦੁਆਰੇ ਦੇ ਦਰਸ਼ਨਾਂ ਲਈ ਆਉਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਪਾਕਿਸਤਾਨ ’ਚ ਲਾਗੂ ਕੋਰੋਨਾ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਬੋਰਡ ਦੇ ਚੇਅਰਮੈਨ ਅਮੀਰ ਅਹਿਮਦ ਨੇ ਕਿਹਾ ਕਿ ਸ਼ਰਧਾਲੂਆਂ ਦਾ ਤਾਪਮਾਨ ਚੈੱਕ ਕੀਤਾ ਜਾਵੇਗਾ ਤੇ ਜਿਸ ਵਿਚ ਕੋਵਿਡ-19 ਦੇ ਲੱਛਣ ਦਿਖਾਈ ਦੇਣਗੇ, ਉਸ ਨੂੰ ਆਈਸੋਲੇਸ਼ਨ ’ਚ ਭੇਜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ 72 ਘੰਟਿਆਂ ਤਕ ਦਾ ਆਰਟੀ-ਪੀਸੀਆਰ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਦਿਸ਼ਾ-ਨਿਰਦੇਸ਼ਾਂ ਮੁਤਾਬਕ, ਫੇਸ ਮਾਸਕ ਤੇ ਸਮਾਜਿਕ ਦੂਰੀ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਐੱਸਓਪੀ ਮੁਤਾਬਕ ਆਰਟੀ-ਪੀਸੀਆਰ ਟੈਸਟ ਰਿਪੋਰਟ ਦੇ ਨਾਲ-ਨਾਲ ਸ਼ਰਧਾਲੂਆਂ ਲਈ ਵੈਕਸੀਨੇਸ਼ਨ ਦਾ ਸਬੂਤ ਵੀ ਲਾਜ਼ਮੀ ਹੋਵੇਗਾ। ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਪਹੁੰਚਣ ’ਤੇ ਕੋਈ ਕੋਵਿਡ ਟੈਸਟ ਨਹੀਂ ਕੀਤਾ ਜਾਵੇਗਾ।

Related posts

ਟਰੰਪ ਦਾ ‘ਵਨ ਬਿਗ ਬਿਊਟੀਫੁੱਲ ਬਿੱਲ’ ਪਾਸ : ਇਸ ਬਿੱਲ ਵਿੱਚ ਅਜਿਹੀ ਕੀ ਖਾਸ ਗੱਲ ਹੈ ?

admin

ਇਜ਼ਰਾਈਲ-ਈਰਾਨ ਯੁੱਧ ਅਤੇ ਦੁਨੀਆਂ ਦਾ ‘ਪੁਲਿਸਮੈਨ’ !

admin

ਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !

admin