Punjab

ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਲੱਖਾਂ ਦੀ ਗਿਣਤੀ ਸੰਗਤ ਨੇ ਕੀਤੀ ਸ਼ਮੂਲੀਅਤ

ਸ੍ਰੀ ਚਮਕੌਰ ਸਾਹਿਬ – ਸਾਹਿਬ-ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਸਮੇਤ ਗੜ੍ਹੀ ਦੇ ਸ਼ਹੀਦ ਸਿੰਘਾਂ ਦੀ ਯਾਦ ‘ਚ ਜੁੜਨ ਵਾਲਾ ਸ਼ਹੀਦੀ ਜੋੜ ਮੇਲ ਦੇ ਅੱਜ ਪਹਿਲੇ ਦਿਨ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਪਹੁੰਚੀਆਂ ਸੰਗਤਾਂ ਨੇ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਮੌਕੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਭਾਈ ਸੰਗਤ ਸਿੰਘ ਦੀਵਾਨ ਹਾਲ ਵਿੱਚ ਧਾਰਮਿਕ ਸਟੇਜ ਸਜਾਈ ਗਈ, ਉੱਥੇ ਹੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ। ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਦਸੰਬਰ ਦਿਨ ਮੰਗਲਵਾਰ ਨੂੰ ਅੰਮਿ੍ਤ ਸੰਚਾਰ ਹੋਵੇਗਾ ਤੇ ਧਾਰਮਿਕ ਸਟੇਜ ਤੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਪੰਥਕ ਸ਼ਖ਼ਸੀਅਤਾਂ ਪਹੁੰਚਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ 22 ਦਸੰਬਰ ਦਿਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਸਵੇਰੇ 9 ਵਜੇ ਨਗਰ ਕੀਰਤਨ ਸਜਾਏ ਜਾਣਗੇ। ਉੱਧਰ ਪਿੰਡ ਟੱਪਰੀਆਂ ਕੰਧੋਲਾ ਤੋਂ ਨਗਰ ਪੰਚਾਇਤ ਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਸਿੰਘਾਂ ਦੀ ਯਾਦ ‘ਚ ਕੀਰਤਨ ਸਜਾਇਆ ਗਿਆ, ਜਿਸ ਦਾ ਸ੍ਰੀ ਚਮਕੌਰ ਸਾਹਿਬ ਪਹੁੰਚਣ ‘ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ।ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਮਕੜੌਨਾ, ਜਥੇਦਾਰ ਪ੍ਰਰੀਤਮ ਸਿੰਘ ਸੱਲ੍ਹੋਮਾਜਰਾ, ਹਰਬੰਸ ਸਿੰਘ ਕੰਧੋਲਾ, ਮਾਸਟਰ ਗੁਰਿੰਦਰ ਸਿੰਘ, ਭੁਪਿੰਦਰ ਸਿੰਘ, ਨਰਿੰਦਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।

Related posts

ਭੱਠਲ ਦੇ ਬਿਆਨਾਂ ਤੋਂ ਪਤਾ ਚੱਲਦਾ, ਕਾਂਗਰਸ ਲੋਕਾਂ ਨੂੰ ਲੜਵਾ-ਮਰਵਾ ਕੇ ਸੱਤਾ ‘ਚ ਆਉਂਦੀ ਰਹੀ ਹੈ : ਕੁਲਦੀਪ ਸਿੰਘ ਧਾਲੀਵਾਲ

admin

ਪਰਗਟ ਸਿੰਘ ਤੇ ਚੰਨੀ ਵਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਗੁਰਪੁਰਬ ਦੀਆਂ ਵਧਾਈਆਂ ਤੇ ਸ਼ੁੱਭਕਾਮਨਾਵਾਂ

admin

ਪੰਜਾਬ ਨੇ 9 ਮਹੀਨਿਆਂ ‘ਚ ਵਿਕਾਸ ਪ੍ਰੋਜੈਕਟਾਂ ਲਈ 31,750 ਕਰੋੜ ਰੁਪਏ ਉਧਾਰ ਲਏ

admin