Bollywood

ਸ਼ਿਲਪਾ ਸ਼ੈਟੀ ਤੇ ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਖ਼ਿਲਾਫ਼ ਕੀਤਾ 50 ਕਰੋੜ ਰੁਪਏ ਦਾ ਮਾਣ-ਹਾਨੀ ਮੁਕੱਦਮਾ

ਨਵੀਂ ਦਿੱਲੀ – ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈਟੀ ਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਐਕਟ੍ਰੈੱਸ ਸ਼ਰਲਿਨ ਚੋਪੜਾ ਖ਼ਿਲਾਫ਼ 50 ਕਰੋੜ ਰੁਪਏ ਦਾ ਮਾਣ-ਹਾਨੀ ਮੁਕੱਦਮਾ ਦਾਇਰ ਕੀਤਾ ਹੈ।  ਸ਼ਰਲਿਨ ਚੋਪੜਾ ਨੇ ਰਾਜ ਕੁੰਦਰਾ ਤੇ ਸ਼ਿਲਪਾ ਸ਼ੈਟੀ ਖ਼ਿਲਾਫ਼ ਕਥਿਤ ਤੌਰ ’ਤੇ ਜਿਣਸੀ ਸ਼ੋਸ਼ਣ, ਧੋਖਾਧੜੀ ਤੇ ਅਪਰਾਧਕ ਧਮਕੀ ਲਈ ਸ਼ਿਕਾਇਤ ਦਰਜ ਕੀਤੀ ਸੀ।

ਦੱਸ ਦਈਏ, ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਹੁਣੇ ਜਿਹੇ ਇਕ ਪੋਰਨੋਗ੍ਰਾਫੀ ਮਾਮਲੇ ਵਿਚ ਉਨ੍ਹਾਂ ਦੀ ਗਿ੍ਰਫ਼ਤਾਰੀ ਤੋਂ ਬਾਅਦ ਚਰਚਾ ਵਿਚ ਸਨ। ਇਸ ਮਾਮਲੇ ਵਿਚ ਪੁਲਿਸ ਨੇ ਸ਼ਰਲਿਨ ਚੋਪੜਾ ਦੇ ਬਿਆਨ ਦਰਜ ਕਰਵਾਏ ਸਨ, ਜਿਨ੍ਹਾਂ ਨੇ ਉਨ੍ਹਾਂ ’ਤੇ ਆਨਲਾਈਨ ਪੋਰਨ ਬਣਾਉਣ ਤੇ ਡਿਸਟ੍ਰੀਬਿਊਟ ਕਰਨ ਦਾ ਦੋਸ਼ ਲਗਾਇਆ ਸੀ, ਜਿਸਦੇ ਬਾਅਦ ਹੁਣੇ ਜਿਹੇ ਸ਼ਰਲਿਨ ਨੇ ਰਾਜ ਕੁੰਦਰਾ ਤੇ ਸ਼ਿਲਪਾ ਸ਼ੈਟੀ ਖ਼ਿਲਾਫ਼ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਰਲਿਨ ਨੇ ਰਾਜ ਕੁੰਦਰਾ ਤੇ ਸ਼ਿਲਪਾ ਸ਼ੈਟੀ ਖ਼ਿਲਾਫ਼ ਕਥਿਤ ਤੌਰ ’ਤੇ ਮੈਂਟਲ ਤੇ ਸੈਕਸੂਅਲ ਹੈਰੇਸਮੈਂਟ ਨਾਲ ਧੋਖਾਧੜੀ ਦੇ ਦੋਸ਼ ਲਗਾਉਂਦੇ ਹੋਏ ਕੇਸ ਦਰਜ ਕਰਵਾਇਆ ਸੀ।

Related posts

ਕਾਰਤਿਕ ਆਰੀਅਨ ਨੂੰ ਵੀ ਸੁਸ਼ਾਂਤ ਸਿੰਘ ਰਾਜਪੂਤ ਵਾਂਗ ਨਿਸ਼ਾਨਾ ਬਣਾਇਆ ਜਾ ਰਿਹੈ ?

admin

ਦਿਲਜੀਤ ਨੂੰ ‘ਬਾਰਡਰ 2’ ਤੋਂ ਕਿਉਂ ਨਹੀਂ ਹਟਾਇਆ ਤੇ ਪਾਬੰਦੀ ਬਰਕਰਾਰ ਕਿਉਂ ?

admin

ਦਿਲਜੀਤ ਸਦਭਾਵਨਾ ਪੈਦਾ ਕਰਕੇ ਪੰਜਾਬ ਦੀ ਜਵਾਨੀ ਲਈ ਰਾਹ ਦਸੇਰਾ ਬਣਿਆ !

admin