Punjab

ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਅੱਜ ਜਾਵੇਗਾ ਲਖੀਮਪੁਰ ਖੀਰੀ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਤੇ ਉਥੇ ਪਹੁੰਚ ਕੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਜਿਹਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਹੇਠ ਦਰੜ ਕੇ ਮਾਰ ਦਿੱਤਾ ਸੀ।ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਹਨਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਆਖਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਮਾਮਲੇ ਵਿਚ ਸਪਸ਼ਟ ਹੈ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਹਨਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ।ਬਾਦਲ ਨੇ ਕਿਹਾ ਕਿ ਪੰਜ ਮੈਂਬਰੀ ਵਫਦ ਜੋ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ, ਉਸ ਵਿਚ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

Related posts

ਰੰਘਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਪਿੰਡ ਵੜੈਚ ਦੇ ਗੁਰਦੁਆਰੇ ਨੂੰ ਬਚਾਉਣ ਦੀ ਅਪੀਲ !

admin

ਮੁੱਖ ਮੰਤਰੀ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ

Bunty

ਮੁੱਖ ਮੰਤਰੀ ਚੰਨੀ ਨੇ ਦਿੱਤਾ ਦੀਵਾਲੀ ਦਾ ਤੋਹਫ਼ਾ, ਚੌਥਾ ਦਰਜਾ ਮੁਲਾਜ਼ਮਾਂ ਦੀ ਰੈਗੂਲਰ ਭਰਤੀ ਸਣੇ ਕੀਤੇ ਵੱਡੇ ਐਲਾਨ

Bunty