Punjab

ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਨ੍ਹਾਂ ਦੇ ਨਾਂ ਦਾ ਅੱਜ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। 2017 ‘ਚ ਪਾਰਟੀ ਦੀ ਹਾਰ ਦਾ ਸਾਰਾ ਦੋਸ਼ ਸੁਖਬੀਰ ਸਿੰਘ ਬਾਦਲ ‘ਤੇ ਮੜ੍ਹਨ ਤੋਂ ਬਾਅਦ ਅਕਾਲੀ ਦਲ ਤੋਂ ਵੱਖ ਹੋਏ ਰਣਜੀਤ ਸਿੰਘ ਬ੍ਰਹਮਪੁਰਾ ਪਿਛਲੇ ਹਫਤੇ ਹੀ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ‘ਚ ਅਕਾਲੀ ਦਲ ‘ਚ ਸ਼ਾਮਲ ਹੋਏ ਸਨ। ਉਦੋਂ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਦਾ ਡਿਪਟੀ ਸਰਪ੍ਰਸਤ ਬਣਾਉਣ ਦਾ ਐਲਾਨ ਵੀ ਕੀਤਾ ਸੀ ਪਰ ਉਨ੍ਹਾਂ ਖੁਸ਼ੀ ਨਾਲ ਨਾਂਹ ਕਰ ਦਿੱਤੀ ਸੀ। ਮੰਨਿਆ ਜਾ ਰਿਹਾ ਸੀ ਕਿ ਉਨ੍ਹਾਂ ਦੀ ਖਰਾਬ ਸਿਹਤ ਦੇ ਮੱਦੇਨਜ਼ਰ ਉਹ ਆਪਣੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਟਿਕਟ ਲੈਣਗੇ, ਜੋ ਪਹਿਲਾਂ ਖਡੂਰ ਸਾਹਿਬ ਤੋਂ ਪਾਰਟੀ ਦੀ ਨੁਮਾਇੰਦਗੀ ਕਰ ਚੁੱਕੇ ਹਨ, ਪਰ ਪਾਰਟੀ ਨੇ ਉਨ੍ਹਾਂ ਦੇ ਪੁੱਤਰ ਨੂੰ ਟਿਕਟ ਦੇਣ ਦੀ ਬਜਾਏ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ।

Related posts

ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾ

Bunty

ਬਗੈਰ ਛੱਤ ਤੋਂ ਸੜਕ ਕਿਨਾਰੇ ਰਾਤਾਂ ਕੱਟ ਰਹੇ ਬੇਘਰ ਮਰੀਜ਼ ਦਾ ਸਹਾਰਾ ਬਣਿਆ ਸਰਾਭਾ ਆਸ਼ਰਮ

admin

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

Bunty